|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

7 ਵੀਂ ਵਾਰ ਖ਼ਾਰਜ ਹੋਈ ਬਰਤਾਨਵੀ ਅਦਾਲਤ 'ਚ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ

ਲੰਡਨ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਬਰਤਾਨੀਆ ਦੀ ਇਕ ਅਦਾਲਤ ਨੇ ਜ਼ਮਾਨਤ ਪਟੀਸ਼ਨ ਸੱਤਵੀਂ ਵਾਰ ਖ਼ਾਰਜ ਕਰ ਦਿੱਤੀ। ਨੀਰਵ ਮੋਦੀ ਭਾਰਤ 'ਚ ਪੰਜਾਬ ਨੈਸ਼ਨਲ ਬੈਂਕ ਤੋਂ 14 ਹਜ਼ਾਰ ਕਰੋੜ ਰੁਪਏ ਦੇ ਕਰਜ਼ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਮੁਲਜ਼ਮ ਹੈ।

NRI Post Desk · 2221 ਦਿਨ ਪਹਿਲਾਂ · ਅੱਪਡੇਟ 2221 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
7 ਵੀਂ ਵਾਰ ਖ਼ਾਰਜ ਹੋਈ ਬਰਤਾਨਵੀ ਅਦਾਲਤ 'ਚ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ
📷 NRI Post Desk

ਲੰਡਨ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਬਰਤਾਨੀਆ ਦੀ ਇਕ ਅਦਾਲਤ ਨੇ ਜ਼ਮਾਨਤ ਪਟੀਸ਼ਨ ਸੱਤਵੀਂ ਵਾਰ ਖ਼ਾਰਜ ਕਰ ਦਿੱਤੀ। ਨੀਰਵ ਮੋਦੀ ਭਾਰਤ 'ਚ ਪੰਜਾਬ ਨੈਸ਼ਨਲ ਬੈਂਕ ਤੋਂ 14 ਹਜ਼ਾਰ ਕਰੋੜ ਰੁਪਏ ਦੇ ਕਰਜ਼ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਮੁਲਜ਼ਮ ਹੈ।

ਸੰਬੰਧਿਤ ਖ਼ਬਰਾਂ

ਉਸ ਨੂੰ ਪਿਛਲੇ ਸਾਲ ਮਾਰਚ ਮਹੀਨੇ 'ਚ ਗਿ੍ਫ਼ਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਲੰਡਨ ਦੀ ਇਕ ਜੇਲ੍ਹ 'ਚ ਬੰਦ ਹੈ। ਦੱਸ ਦਈਏ ਕਿ ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਦੀ ਅਦਾਲਤ 'ਚ ਜ਼ਿਲ੍ਹਾ ਸੱਜ ਸੈਮੂਅਲ ਗੂਜੀ ਨੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ।

ਜੱਜ ਨੇ ਕਿਹਾ ਕਿ ਪਟੀਸ਼ਨ ਵਿਚ ਅਜਿਹਾ ਕੋਈ ਮਜ਼ਬੂਤ ਤੱਥ ਪੇਸ਼ ਨਹੀਂ ਕੀਤਾ ਗਿਆ ਹੈ ਜਿਸ ਦੇ ਆਧਾਰ 'ਤੇ ਜ਼ਮਾਨਤ ਦੇਣ 'ਤੇ ਵਿਚਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਜੱਜ ਨੇ ਪਟੀਸ਼ਨ ਖ਼ਾਰਜ ਕਰ ਦਿੱਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਅਦਾਲਤ ਤੋਂ ਲੈ ਕੇ ਹਾਈ ਕੋਰਟ ਤਕ ਵਿਚ ਉਸ ਦੀਆਂ ਛੇ ਵਾਰ ਜ਼ਮਾਨਤ ਪਟੀਸ਼ਨਾਂ ਖ਼ਾਰਜ ਹੋ ਚੁੱਕੀਆਂ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!