|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Nirbhaya Case : ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫ਼ਾਂਸੀ, ਡੈਥ ਵਾਰੰਟ ਜਾਰੀ

ਨਵੀਂ ਦਿੱਲੀ (Nri Media) : ਨਿਰਭਯਾ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਕਰਦੇ ਹੋਏ ਦਿੱਲੀ ਦੀ ਪਟਿਆਲਾ ਕੋਰਟ ਨੇ ਚਾਰੇ ਮੁਲਜ਼ਮਾਂ ਵਿਰੁੱਧ ਨਵਾਂ ਡੈਥ ਵਾਰੰਟ ਜਾਰੀ ਕਰ ਦਿੱਤਾ ਹੈ। ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ ਦਿੱਤੀ ਜਾਵੇਗੀ।ਪਟਿਆਲਾ ਹਾਊਸ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫ਼ਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਹ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Nri Media) : ਨਿਰਭਯਾ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਕਰਦੇ ਹੋਏ ਦਿੱਲੀ ਦੀ ਪਟਿਆਲਾ ਕੋਰਟ ਨੇ ਚਾਰੇ ਮੁਲਜ਼ਮਾਂ ਵਿਰੁੱਧ ਨਵਾਂ ਡੈਥ ਵਾਰੰਟ ਜਾਰੀ ਕਰ ਦਿੱਤਾ ਹੈ। ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ ਦਿੱਤੀ ਜਾਵੇਗੀ।ਪਟਿਆਲਾ ਹਾਊਸ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫ਼ਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਹੁਕਮ ਦਿੱਤੇ ਹਨ।

ਪਹਿਲਾਂ ਵੀ ਦੋ ਵਾਰ ਜਾਰੀ ਹੋਇਆ ਡੈਥ ਵਾਰੰਟ

ਨਿਰਭਯਾ ਮਾਮਲੇ ਨੂੰ ਲੈ ਕੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰੇ ਮੁਲਜ਼ਮਾਂ ਵਿਰੁੱਧ ਇਸ ਤੋਂ ਪਹਿਲਾਂ ਵੀ ਦੋ ਵਾਰ ਡੈਥ ਵਾਰੰਟ ਜਾਰੀ ਕੀਤੇ ਸਨ। ਦੱਸਣਯੋਗ ਹੈ ਕਿ ਪਹਿਲਾ ਡੈਥ ਵਾਰੰਟ ਜਾਰੀ ਕਰਦੇ ਹੋਏ ਐਡੀਸ਼ਨਲ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਫ਼ੈਸਲਾ ਸੁਣਾਇਆ ਸੀ।

ਸੰਬੰਧਿਤ ਖ਼ਬਰਾਂ

ਉਸ ਵੇਲੇ ਚਾਰੇ ਮੁਲਜ਼ਮਾਂ ਨੂੰ 22 ਜਨਵਰੀ ਸਵੇਰੇ 7 ਵਜੇ ਫ਼ਾਂਸੀ ਦਿੱਤੀ ਜਾਣੀ ਸੀ। ਜਿਸ ਸਮੇਂ ਇਹ ਫ਼ੈਸਲਾ ਸੁਣਾਇਆ ਗਿਆ ਉਸ ਵੇਲੇ ਕੋਰਟ ਰੂਮ ਵਿੱਚ ਸਿਰਫ਼ ਜੱਜ, ਜੇਲ੍ਹ ਦੇ ਅਧਿਕਾਰੀ ਤੇ ਵਕੀਲ ਹੀ ਮੌਜੂਦ ਸਨ।

ਦੋਸ਼ੀਆਂ ਵਿਰੁੱਧ ਤੀਜਾ ਡੈਥ ਵਾਰੰਟ ਜਾਰੀ ਹੋਣ 'ਤੇ ਲੋਕਾਂ 'ਚ ਖੁਸ਼ੀ

ਨਿਰਭਯਾ ਦੇ ਦੋਸ਼ੀਆਂ ਵਿਰੁੱਧ ਜਦੋਂ ਮੌਤ ਦਾ ਪਹਿਲਾ ਵਾਰੰਟ ਜਾਰੀ ਕੀਤਾ ਗਿਆ ਸੀ, ਤਾਂ ਦਿੱਲੀ ਵਾਸੀਆਂ ਦੇ ਚਿਹਰੇ ਖ਼ੁਸ਼ੀ ਨਾਲ ਖਿੜੇ ਹੋਏ ਸਨ। ਹੁਣ ਵੀ ਜਦ ਤੀਜਾ ਡੈਥ ਵਾਰੰਟ ਜਾਰੀ ਕੀਤਾ ਗਿਆ ਹੈ ਤਾਂ ਦਿੱਲੀ ਦੇ ਲੋਕ ਖੁਸ਼ ਹਨ।ਔਰਤਾਂ ਨੇ ਕਿਹਾ ਕਿ ਇਨਸਾਫ਼ ਮਿਲਣ ਵਿੱਚ ਸਮਾਂ ਜ਼ਰੂਰ ਲੱਗਾ ਹੈ ਪਰ ਉਹ ਇਸ ਇਨਸਾਫ਼ ਤੋਂ ਬੇਹਦ ਖੁਸ਼ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧ ਲਈ ਫ਼ਾਂਸੀ ਦੀ ਸਜ਼ਾ ਬਿਲਕੁੱਲ ਸਹੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਦਰਿੰਦਗੀ ਨਾ ਕਰ ਸਕੇ। ਉਨ੍ਹਾਂ ਆਖਿਆ ਕਿ ਮੁਲਜ਼ਮਾਂ ਨੂੰ ਇਹ ਸਜ਼ਾ ਕਈ ਸਾਲਾਂ ਬਾਅਦ ਮਿਲ ਰਹੀ ਹੈ ਜੋ ਕਿ ਪਹਿਲਾਂ ਹੀ ਮਿਲ ਜਾਣੀ ਚਾਹੀਦੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!