|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Nirbhaya case : ਮੁੜ ਟਲੀ ਦੋਸ਼ੀਆਂ ਦੀ ਫਾਂਸੀ, ਕਿ ਹੋਵੇਗੀ ਦੋਸ਼ੀਆਂ ਨੂੰ ਫਾਂਸੀ ?

ਨਵੀਂ ਦਿੱਲੀ (Nri Media) : ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕੇਸ ਦੇ ਦੋਸ਼ੀਆਂ ਨੂੰ ਫ਼ਾਂਸੀ ਦੇਣ 'ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਨਿਰਭਯਾ ਮਾਮਲੇ ਵਿੱਚ ਦੋਸ਼ੀ ਪਵਨ ਗੁਪਤਾ ਨੇ ਅਪਰਾਧ ਵੇਲੇ ਨਾਬਾਲਗ਼ ਹੋਣ ਦੀ ਦਲੀਲ ਸਬੰਧੀ ਪਟੀਸ਼ਨ ਦਾਖ਼ਿਲ ਕੀਤੀ ਸੀ ਜਿਸ ਸਬੰਧੀ ਅਦਾਲਤ ਨੇ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ। ਅਦਾਲਤ ਵੱਲੋਂ ਜਾਰੀ ਕੀਤੇ ਗਏ ਡੈਥ ਵਾਰੰਟ ਮੁਤਾਬਿਕ ਦੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Nri Media) : ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕੇਸ ਦੇ ਦੋਸ਼ੀਆਂ ਨੂੰ ਫ਼ਾਂਸੀ ਦੇਣ 'ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਨਿਰਭਯਾ ਮਾਮਲੇ ਵਿੱਚ ਦੋਸ਼ੀ ਪਵਨ ਗੁਪਤਾ ਨੇ ਅਪਰਾਧ ਵੇਲੇ ਨਾਬਾਲਗ਼ ਹੋਣ ਦੀ ਦਲੀਲ ਸਬੰਧੀ ਪਟੀਸ਼ਨ ਦਾਖ਼ਿਲ ਕੀਤੀ ਸੀ ਜਿਸ ਸਬੰਧੀ ਅਦਾਲਤ ਨੇ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ। ਅਦਾਲਤ ਵੱਲੋਂ ਜਾਰੀ ਕੀਤੇ ਗਏ ਡੈਥ ਵਾਰੰਟ ਮੁਤਾਬਿਕ ਦੋਸ਼ੀਆਂ ਨੂੰ ਇੱਕ ਫਰਵਰੀ ਨੂੰ ਫਾਂਸੀ ਦੀ ਸਜ਼ਾ ਹੋਣੀ ਸੀ ਪਰ ਅਦਾਲਤ ਦੇ ਆਦੇਸ਼ਾਂ ਤੋਂ ਬਾਅਦ ਦੋਸ਼ੀਆਂ ਦੀ ਸਜ਼ਾ ਟਾਲ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਨਿਰਭਯਾ ਗੈਂਗਰੇਪ ਤੇ ਕਤਲ ਦੇ ਦੋਸ਼ੀ ਪਵਨ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ। ਦੋਸ਼ੀ ਪਵਨ ਗੁਪਤਾ ਦੀ ਮੁੜ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਸੀ।ਅਪਰਾਧ ਵੇਲੇ ਨਾਬਾਲਗ਼ ਹੋਣ ਦੀ ਦਲੀਲ ਖ਼ਾਰਿਜ ਕਰਨ ਦੇ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਵਨ ਨੇ ਮੁੜਵਿਚਾਰ ਪਟੀਸ਼ਨ ਦਾਖ਼ਿਲ ਕੀਤੀ ਸੀ। ਪਵਨ ਨੇ 20 ਜਨਵਰੀ ਨੂੰ ਦਿੱਤੇ ਗਏ ਹੁਕਮ 'ਤੇ ਸੁਪਰੀਮ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਰਜ ਕੀਤੀ ਸੀ, ਜਿਸ ਵਿਚ ਜੁਰਮ ਦੇ ਸਮੇਂ ਪਵਨ ਨਾਬਾਲਗ ਹੋਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!