|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਰਤਾਰਪੁਰ ਲਾਂਘੇ ਦੇ ਉਦਘਾਟਨ ਦੀ ਅਜੇ ਕੋਈ ਤਰੀਕ ਪੱਕੀ ਨਹੀਂ

ਇਸਲਾਮਾਬਾਦ (Vikram Sehajpal) : ਪਾਕਿਸਤਾਨ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਦੀ ਅਜੇ ਕੋਈ ਤਰੀਕ ਤੈਅ ਨਹੀਂ ਕੀਤੀ ਗਈ, ਪਰ ਇਹ ਗੁਰੂ ਨਾਨਕ ਦੇਵ ਜੀ ਦੇ 12 ਨਵੰਬਰ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਮੇਂ 'ਤੇ ਖੋਲ੍ਹ ਦਿੱਤਾ ਜਾਵੇਗਾ। ਕਰੀਬ ਮਹੀਨਾ ਪਹਿਲਾਂ ਲਾਂਘਾ ਪ੍ਰੋਜੈਕਟ ਦੇ ਇਕ ਸੀਨੀਅਰ ਅਧਿਕਾਰੀ ਨੇ ਐਲਾਨਿਆ ਸੀ ਕਿ ਭਾਰਤੀ ਸ਼ਰਧਾਲੂ 9 ਨਵੰਬਰ ਤੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇਸਲਾਮਾਬਾਦ (Vikram Sehajpal) : ਪਾਕਿਸਤਾਨ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਦੀ ਅਜੇ ਕੋਈ ਤਰੀਕ ਤੈਅ ਨਹੀਂ ਕੀਤੀ ਗਈ, ਪਰ ਇਹ ਗੁਰੂ ਨਾਨਕ ਦੇਵ ਜੀ ਦੇ 12 ਨਵੰਬਰ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਮੇਂ 'ਤੇ ਖੋਲ੍ਹ ਦਿੱਤਾ ਜਾਵੇਗਾ। ਕਰੀਬ ਮਹੀਨਾ ਪਹਿਲਾਂ ਲਾਂਘਾ ਪ੍ਰੋਜੈਕਟ ਦੇ ਇਕ ਸੀਨੀਅਰ ਅਧਿਕਾਰੀ ਨੇ ਐਲਾਨਿਆ ਸੀ ਕਿ ਭਾਰਤੀ ਸ਼ਰਧਾਲੂ 9 ਨਵੰਬਰ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਸੰਬੰਧਿਤ ਖ਼ਬਰਾਂ

ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੁਹੰਮਦ ਫੈਸਲ ਨੇ ਵੀਰਵਾਰ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਾਅਦੇ ਮੁਤਾਬਕ ਲਾਂਘੇ ਦਾ ਕੰਮ ਵਕਤ 'ਤੇ ਮੁਕੰਮਲ ਹੋ ਜਾਵੇਗਾ। ਇਸ ਦਾ ਸਮੇਂ ਸਿਰ ਉਦਘਾਟਨ ਹੋਵੇਗਾ, ਪਰ ਉਹ ਇਸ ਵੇਲੇ ਪੱਕੀ ਤਰੀਕ ਨਹੀਂ ਦੱਸ ਸਕਦੇ। ਉਨ੍ਹਾ ਇਹ ਵੀ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਲਈ ਰਸਮੀ ਸੱਦਾ-ਪੱਤਰ ਘੱਲ ਦਿੱਤਾ ਗਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!