|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮਾਂ ਦੇ ਲਾਭ ਤੋਂ ਨਾ ਰਹੇ ਵਾਂਝਾ - ਸੋਮ ਪ੍ਰਕਾਸ਼

ਕਪੂਰਥਲਾ (ਇੰਦਰਜੀਤ ਸਿੰਘ) : ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਸਥਾਨਕ ਰੈਸਟ ਹਾੳੂਸ ਵਿਖੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਕੇਂਦਰ ਸਰਕਾਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਸਥਾਨਕ ਰੈਸਟ ਹਾੳੂਸ ਵਿਖੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਨਾਂ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਦੌਰਾਨ ਉਨਾਂ ਐਮ. ਪੀ ਲੈਡ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਇਨਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਬੰਧਤ ਅਧਿਕਾਰੀਆਂ ਵੱਲੋਂ ਇਨਾਂ ਯੋਜਨਾਵਾਂ ਤਹਿਤ ਜ਼ਿਲੇ ਵਿਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਤੋਂ ਪਹਿਲਾਂ ਰੈਸਟ ਹਾੳੂਸ ਪਹੁੰਚਣ ’ਤੇ ਕੇਂਦਰੀ ਰਾਜ ਮੰਤਰੀ ਨੂੰ ‘ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਡੀ. ਪੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਮੈਡਮ ਰਾਣੀ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਜ਼ਿਲਾ ਖੇਡ ਅਫ਼ਸਰ ਸ੍ਰੀ ਪਰਦੀਪ ਕੁਮਾਰ, ਸ. ਸਤਨਾਮ ਸਿੰਘ, ਸ੍ਰੀ ਸਾਹਿਲ ਓਬਰਾਏ ਤੋਂ ਇਲਾਵਾ ਸਮੂਹ ਬੀ. ਡੀ. ਪੀ. ਓਜ਼, ਈ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!