|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਪੂਰਥਲਾ 'ਚ ਬੇਅਦਬੀ ਦਾ ਕੋਈ ਸਬੂਤ ਨਹੀਂ, ਐੱਫਆਈਆਰ 'ਚ ਸੋਧ ਕੀਤੀ ਜਾਵੇਗੀ : ਮੁੱਖ ਮੰਤਰੀ ਚੰਨੀ

ਨਿਊਜ਼ ਡੈਸਕ (ਜਸਕਮਲ) : ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਪੂਰਥਲਾ 'ਚ, ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਬੇਅਦਬੀ ਕੀਤੀ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਫਆਈਆਰ 'ਚ ਸੋਧ ਕੀਤੀ ਜਾਵੇਗੀ,। ਕਪੂਰਥਲਾ ਜ਼ਿਲ੍ਹੇ ਦੇ ਨਿਜ਼ਾਮਪੁਰ ਵਿਖੇ 19 ਦਸੰਬਰ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ

NRI Post Desk · 1798 ਦਿਨ ਪਹਿਲਾਂ · ਅੱਪਡੇਟ 1798 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਪੂਰਥਲਾ 'ਚ ਬੇਅਦਬੀ ਦਾ ਕੋਈ ਸਬੂਤ ਨਹੀਂ, ਐੱਫਆਈਆਰ 'ਚ ਸੋਧ ਕੀਤੀ ਜਾਵੇਗੀ : ਮੁੱਖ ਮੰਤਰੀ ਚੰਨੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਪੂਰਥਲਾ 'ਚ, ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਬੇਅਦਬੀ ਕੀਤੀ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਫਆਈਆਰ 'ਚ ਸੋਧ ਕੀਤੀ ਜਾਵੇਗੀ,। ਕਪੂਰਥਲਾ ਜ਼ਿਲ੍ਹੇ ਦੇ ਨਿਜ਼ਾਮਪੁਰ ਵਿਖੇ 19 ਦਸੰਬਰ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 'ਨਿਸ਼ਾਨ ਸਾਹਿਬ' ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।

ਸੰਬੰਧਿਤ ਖ਼ਬਰਾਂ

ਕਥਿਤ ਤੌਰ 'ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਕੁੱਟਮਾਰ ਦੀਆਂ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋਈਆਂ ਹਨ। ਜੀਐੱਸ ਢਿੱਲੋਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਜਲੰਧਰ ਰੇਂਜ) ਨੇ ਵੀ ਕਿਹਾ ਹੈ ਕਿ ਉਨ੍ਹਾਂ ਦੀ ਜਾਂਚ ਅਨੁਸਾਰ ਬੇਅਦਬੀ ਦਾ ਕੋਈ ਸੰਕੇਤ ਨਹੀਂ ਮਿਲਿਆ ਤੇ ਪੁਲਿਸ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਕਪੂਰਥਲਾ 'ਚ ਕਥਿਤ ਤੌਰ 'ਤੇ ਬੇਅਦਬੀ ਨੂੰ ਲੈ ਕੇ ਮਾਰੇ ਗਏ ਅਣਪਛਾਤੇ ਵਿਅਕਤੀ ਦਾ ਪੋਸਟਮਾਰਟਮ ਦਰਸਾਉਂਦਾ ਹੈ ਕਿ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!