|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਦੇ ਧਰਨੇ ਦੌਰਾਨ ਪੁਲਿਸ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਨਹੀਂ ਹੋਈ ਮੌਤ : ਕੇਂਦਰ

ਨਿਊਜ਼ ਡੈਸਕ (ਜਸਕਮਲ) : ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਸਾਲ ਭਰ ਚੱਲੇ ਧਰਨੇ ਦੌਰਾਨ ਪੁਲਿਸ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਸਾਲ ਭਰ ਤੋਂ ਚੱਲ ਰਿਹਾ ਪ੍ਰਦਰਸ਼ਨ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕੇਸ ਵਾਪਸ ਲੈਣ ਤੇ ਘ

NRI Post Desk · 1812 ਦਿਨ ਪਹਿਲਾਂ · ਅੱਪਡੇਟ 1812 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਦੇ ਧਰਨੇ ਦੌਰਾਨ ਪੁਲਿਸ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਨਹੀਂ ਹੋਈ ਮੌਤ : ਕੇਂਦਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਸਾਲ ਭਰ ਚੱਲੇ ਧਰਨੇ ਦੌਰਾਨ ਪੁਲਿਸ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਸਾਲ ਭਰ ਤੋਂ ਚੱਲ ਰਿਹਾ ਪ੍ਰਦਰਸ਼ਨ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕੇਸ ਵਾਪਸ ਲੈਣ ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਮੇਤ ਉਨ੍ਹਾਂ ਦੀਆਂ ਮੁੱਖ ਬਕਾਇਆ ਮੰਗਾਂ ਨੂੰ ਸਵੀਕਾਰ ਕਰਨ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਰਾਜ ਸਭਾ 'ਚ ਇਕ ਲਿਖਤੀ ਜਵਾਬ 'ਚ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਕਿਹਾ, ''ਕਿਸਾਨ ਅੰਦੋਲਨ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਆਦਿ ਦਾ ਵਿਸ਼ਾ ਸਬੰਧਤ ਰਾਜ ਸਰਕਾਰਾਂ ਕੋਲ ਹੈ। ਉਨ੍ਹਾਂ ਕਿਹਾ,''ਕਿਸਾਨ ਅੰਦੋਲਨ ਦੌਰਾਨ ਪੁਲਿਸ ਕਾਰਵਾਈ ਦੇ ਨਤੀਜੇ ਵਜੋਂ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ। ਤੋਮਰ ਕਾਂਗਰਸ ਨੇਤਾ ਧੀਰਜ ਪ੍ਰਸਾਦ ਸਾਹੂ ਤੇ ਆਪ ਆਗੂ ਸੰਜੇ ਸਿੰਘ ਦੇ ਸਾਂਝੇ ਸਵਾਲ ਦਾ ਜਵਾਬ ਦੇ ਰਹੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕਿਸਾਨਾਂ ਦੇ ਧਰਨੇ ਦੌਰਾਨ ਪੁਲਿਸ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਨਹੀਂ ਹੋਈ ਮੌਤ : ਕੇਂਦਰ — NRI Post