|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

An-32 ਜਹਾਜ਼ ਹਾਦਸੇ 'ਚ ਕੋਈ ਜ਼ਿੰਦਾ ਨਹੀਂ ਬਚਿਆ, IAF ਨੇ ਦਿੱਤੀ ਜਾਣਕਾਰੀ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਏਐੱਨ-32 ਜਹਾਜ਼ ਹਾਦਸੇ 'ਚ ਲਾਪਤਾ 13 ਲੋਕਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਹਵਾਈ ਸੈਨਾ ਦੀ ਖੋਜ਼ ਟੀਮ ਅੱਜ ਏਐਨ-32 ਦੇ ਕਰੈਸ਼ ਸਾਈਟ 'ਤੇ ਪਹੁੰਚੀ, ਜਿੱਥੇ ਉਨ੍ਹਾਂ ਨੂੰ ਕਿਸੇ ਦੇ ਵੀ ਜੀਵਤ ਹੋਣ ਦੇ ਸਬੂਤ ਨਹੀਂ ਮਿਲੇ ਹਨ। ਫ਼ੌਜ ਨੇ ਇਸ ਸਰਚ ਆਪਰੇਸ਼ਨ ਤੋਂ ਬਾਅਦ ਜਹਾਜ਼ 'ਚ ਸਵਾਰ ਸਾਰੇ ਮੁਸਾਫ਼ਰਾਂ ਦੇ ਪਰਿਵਾਰਾਂ ਨੂੰ ਇਸ ਬਾਰੇ ਦੱਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਏਐੱਨ-32 ਜਹਾਜ਼ ਹਾਦਸੇ 'ਚ ਲਾਪਤਾ 13 ਲੋਕਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਹਵਾਈ ਸੈਨਾ ਦੀ ਖੋਜ਼ ਟੀਮ ਅੱਜ ਏਐਨ-32 ਦੇ ਕਰੈਸ਼ ਸਾਈਟ 'ਤੇ ਪਹੁੰਚੀ, ਜਿੱਥੇ ਉਨ੍ਹਾਂ ਨੂੰ ਕਿਸੇ ਦੇ ਵੀ ਜੀਵਤ ਹੋਣ ਦੇ ਸਬੂਤ ਨਹੀਂ ਮਿਲੇ ਹਨ। ਫ਼ੌਜ ਨੇ ਇਸ ਸਰਚ ਆਪਰੇਸ਼ਨ ਤੋਂ ਬਾਅਦ ਜਹਾਜ਼ 'ਚ ਸਵਾਰ ਸਾਰੇ ਮੁਸਾਫ਼ਰਾਂ ਦੇ ਪਰਿਵਾਰਾਂ ਨੂੰ ਇਸ ਬਾਰੇ ਦੱਸ ਦਿੱਤਾ ਗਿਆ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੁਰਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਟਵੀਟ ਰਾਹੀਂ ਕਿਹਾ ਕਿ ਹਾਦਸੇ 'ਚ ਮਾਰੇ ਗਏ ਯਾਤਰੀਆਂ ਤੇ ਕ੍ਰੂ ਮੈਂਬਰਾਂ ਦੀ ਮੌਤ ਨੂੰ ਮੰਦਭਾਗੀ ਘਟਨਾ ਦੱਸਿਆ ਹੈ ਤੇ ਦੇਸ਼ ਲਈ ਜਾਨ ਵਾਰਨ ਵਾਲੇ ਇਨ੍ਹਾਂ 13 ਯੋਧਿਆਂ ਨੂੰ ਉਹ ਸ਼ਰਧਾਂਜਲੀ ਭੇਂਟ ਕਰਦੇ ਹਨ। ਇਸ ਦੁੱਖ ਦੀ ਘੜੀ 'ਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਉਨ੍ਹਾਂ ਦੀ ਹਮਦਰਦੀ ਹੈ।

3 ਜੂਨ ਨੂੰ ਲਾਪਤਾ ਹੋਏ ਭਾਰਤੀ ਹਵਾਈ ਸੈਨਾ ਦੇ ਏਐੱਨ-32 'ਚ ਸਵਾਰ ਕਿਸੇ ਵੀ ਵਿਅਕਤੀ ਦੇ ਜ਼ਿੰਦਾ ਹੋਣ ਦੀ ਸੰਭਾਵਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਅਸਮ ਵਿਚ ਜੋਰਹਾਟ ਤੋਂ ਏਐੱਨ -32 ਹਵਾਈ ਜਹਾਜ਼ ਨੇ ਉਡਾਣ ਭਰੀ ਸੀ। ਰੂਸੀ ਦੇ ਬਣੇ ਏਐੱਨ-32 ਜਹਾਜ਼ ਅਸਮ ਦੇ ਜੋਰਹਾਟ ਤੋਂ 3 ਜੂਨ ਨੂੰ ਚੀਨ ਦੀ ਸਰਹੱਦ ਨੇੜੇ ਮੇਂਚੁਕਾ ਐਡਵਾਂਸਡ ਲੈਂਡਿੰਗ ਵਿਖੇ ਜਾ ਰਿਹਾ ਸੀ। ਉਸਦੇ ਉਡਾਣ ਭਰਨ ਦੇ 33 ਮਿੰਟ ਬਾਅਦ ਹੀ ਦੁਪਹਿਰ ਨੂੰ ਇੱਕ ਵਜੇ ਜਹਾਜ਼ ਨਾਲ ਸੰਪਰਕ ਟੁੱਟ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!