|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕੈਬਨਿਟ 'ਚ ਕਿਸੇ ਤਰ੍ਹਾਂ ਦਾ ਫੇਰਬਦਲ ਨਹੀਂ ਹੋ ਰਿਹਾ : ਕੈਪਟਨ ਅਮਰਿੰਦਰ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਇਸ ਟਵੀਟ 'ਚ ਸਾਫ਼ ਕਿਹਾ ਗਿਆ ਹੈ ਕਿ ਪੰਜਾਬ ਕੈਬਨਿਟ 'ਚ ਕਿਸੇ ਤਰ੍ਹਾਂ ਦਾ ਫੇਰਬਦਲ ਨਹੀਂ ਹੋ ਰਿਹਾ।

NRI Post Desk · 1911 ਦਿਨ ਪਹਿਲਾਂ · ਅੱਪਡੇਟ 1911 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕੈਬਨਿਟ 'ਚ ਕਿਸੇ ਤਰ੍ਹਾਂ ਦਾ ਫੇਰਬਦਲ ਨਹੀਂ ਹੋ ਰਿਹਾ : ਕੈਪਟਨ ਅਮਰਿੰਦਰ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਇਸ ਟਵੀਟ 'ਚ ਸਾਫ਼ ਕਿਹਾ ਗਿਆ ਹੈ ਕਿ ਪੰਜਾਬ ਕੈਬਨਿਟ 'ਚ ਕਿਸੇ ਤਰ੍ਹਾਂ ਦਾ ਫੇਰਬਦਲ ਨਹੀਂ ਹੋ ਰਿਹਾ।

ਰਵੀਨ ਠੁਕਰਾਲ ਨੇ ਆਪਣੇ ਟਵੀਟ ਰਾਹੀਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਰਮਿਆਨ ਹੋਈ ਬੈਠਕ 'ਚ ਕੈਬਨਿਟ ਫੇਰਬਦਲ ਦਾ ਮੁੱਦਾ ਨਾ ਤਾਂ ਚੁੱਕਿਆ ਗਿਆ ਅਤੇ ਨਾ ਹੀ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ 'ਚ ਕਿਸੇ ਮੰਤਰੀ ਨੂੰ ਹਟਾਉਣ ਜਾਂ ਬਰਕਰਾਰ ਰੱਖਣ ਦਾ ਸਵਾਲ ਆਖ਼ਰ ਹੈ ਹੀ ਕਿੱਥੇ?

ਸੰਬੰਧਿਤ ਖ਼ਬਰਾਂ

ਟਵੀਟ 'ਚ ਕਿਹਾ ਕਿ ਕੈਬਨਿਟ 'ਚ ਕੋਈ ਵੀ ਤਬਦੀਲੀ ਉਚਿਤ ਸਮੇਂ 'ਤੇ ਸਹੀ ਸਲਾਹ-ਮਸ਼ਵਰੇ ਤੋਂ ਬਾਅਦ ਹੀ ਹੋਵੇਗੀ। ਦੱਸ ਦੇਈਏ ਕਿ ਲੰਬੇ ਸਮੇਂ ਤੋਂ ਚਰਚਾਵਾਂ ਦਾ ਬਾਜ਼ਾਰ ਗਰਮ ਸੀ ਕਿ ਕਿਸੇ ਵੇਲੇ ਵੀ ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਹੋ ਸਕਦਾ ਹੈ ਪਰ ਕੈਪਟਨ ਦੇ ਮੀਡੀਆ ਸਲਾਹਕਾਰ ਦੇ ਇਸ ਟਵੀਟ ਪਿੱਛੋਂ ਹੁਣ ਇਹ ਤਾਂ ਸਾਫ਼ ਹੈ ਕਿ ਇਹ ਫੇਰਬਦਲ ਫਿਲਹਾਲ ਸੰਭਵ ਨਹੀਂ ਹੈ।

ਦੱਸ ਦੇਈਏ ਕਿ ਰਵੀਨ ਠੁਕਰਾਲ ਨੇ ਆਪਣੇ ਟਵੀਟ ਰਾਹੀਂ ਫੇਰਬਦਲ ਤੋਂ ਇਨਕਾਰ ਨਹੀਂ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਦੇ ਅਖ਼ੀਰ 'ਚ ਲਿਖਿਆ ਹੈ ਕਿ ਕੈਬਨਿਟ 'ਚ ਕੋਈ ਵੀ ਤਬਦੀਲੀ ਉਚਿਤ ਸਮੇਂ 'ਤੇ ਸਹੀ ਸਲਾਹ-ਮਸ਼ਵਰੇ ਤੋਂ ਬਾਅਦ ਹੀ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!