|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ 27 ਅਤੇ 28 ਅਪ੍ਰੈਲ 2019 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ

ਚੰਡੀਗੜ : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਮਿਤੀ 27 ਅਤੇ 28 ਅਪ੍ਰੈਲ 2019 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪ੍ਰੈਲ, 2019

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਮਿਤੀ 27 ਅਤੇ 28 ਅਪ੍ਰੈਲ 2019 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪ੍ਰੈਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਕੀਤੀ ਗਈ ਸੀ ਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 29 ਅਪ੍ਰੈਲ, 2019 (ਸੋਮਵਾਰ) ਹੈ।

ਸੰਬੰਧਿਤ ਖ਼ਬਰਾਂ

ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਮਿਤੀ 27 ਅਪ੍ਰੈਲ 2019 ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ ਹੈ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 28 ਅਪ੍ਰੈਲ, 2019 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!