|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੈੱਥ ਵਾਰੰਟ ਤੋਂ ਕਟ ਨਹੀਂ ਕਿਸਾਨਾਂ ਵਾਸਤੇ ਖੇਤੀ ਕਾਨੂੰਨ :ਅਖਿਲੇਸ਼ ਯਾਦਵ

ਉੱਤਰ ਪ੍ਰਦੇਸ਼,(ਦੇਵ ਇੰਦਰਜੀਤ) :ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ,''ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅੰਨਦਾਤਾਵਾਂ ਨੂੰ ਅੱਤਵਾਦੀ ਕਰਾਰ ਦਿੰਦੀ ਹੈ। ਉਨ੍ਹਾਂ ਵਿਰੋਧ ਕਰਨ ਤੋਂ ਰੋਕਣ ਲਈ ਅਜਿਹੇ ਹੱਥਕੰਡੇ ਅਪਣਾਉਂਦੀ ਹੈ, ਜਿਵੇਂ ਕਿ ਉਹ ਕੋਈ ਦੂਜੇ ਦੇਸ਼ ਤੋਂ ਆਏ ਘੁਸਪੈਠੀਏ ਹੋਣ ਅਤੇ ਦੇਸ਼ ਨੂੰ ਤਬਾਹ ਕਰ ਦੇਣਾ ਚਾਹੁੰਦੇ ਹਨ।ਅਖਿਲੇਸ਼ ਯਾਦਵ ਦਾ ਕਹਿਣਾ

NRI Post Desk · 2078 ਦਿਨ ਪਹਿਲਾਂ · ਅੱਪਡੇਟ 2078 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੈੱਥ ਵਾਰੰਟ ਤੋਂ ਕਟ ਨਹੀਂ ਕਿਸਾਨਾਂ ਵਾਸਤੇ ਖੇਤੀ ਕਾਨੂੰਨ :ਅਖਿਲੇਸ਼ ਯਾਦਵ
📷 NRI Post Desk

ਉੱਤਰ ਪ੍ਰਦੇਸ਼,(ਦੇਵ ਇੰਦਰਜੀਤ) :ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ,''ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅੰਨਦਾਤਾਵਾਂ ਨੂੰ ਅੱਤਵਾਦੀ ਕਰਾਰ ਦਿੰਦੀ ਹੈ। ਉਨ੍ਹਾਂ ਵਿਰੋਧ ਕਰਨ ਤੋਂ ਰੋਕਣ ਲਈ ਅਜਿਹੇ ਹੱਥਕੰਡੇ ਅਪਣਾਉਂਦੀ ਹੈ, ਜਿਵੇਂ ਕਿ ਉਹ ਕੋਈ ਦੂਜੇ ਦੇਸ਼ ਤੋਂ ਆਏ ਘੁਸਪੈਠੀਏ ਹੋਣ ਅਤੇ ਦੇਸ਼ ਨੂੰ ਤਬਾਹ ਕਰ ਦੇਣਾ ਚਾਹੁੰਦੇ ਹਨ।ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਤਿੰਨੋਂ ਨਵੇਂ ਖੇਤੀ ਕਾਨੂੰਨ ਕਿਸਾਨਾਂ ਲਈ 'ਡੈੱਥ ਵਾਰੰਟ' ਸਾਬਤ ਹੋ ਰਹੇ ਹਨ ਪਰ ਉਨ੍ਹਾਂ ਨੂੰ ਵਾਪਸ ਨਹੀਂ ਲਿਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਅਖਿਲੇਸ਼ ਨੇ ਕਿਸਾਨਾਂ ਦੇ ਸਮਰਥਨ 'ਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਰਹਿਣ ਦੀ ਵਚਨਬੱਧਤਾ ਜਤਾਉਂਦੇ ਹੋਏ ਵੀਰਵਾਰ ਸ਼ਾਮ ਕਿਹਾ,''ਮੌਜੂਦਾ ਸਮੇਂ ਖੇਤੀ ਘਾਟੇ ਦਾ ਸੌਦਾ ਬਣ ਗਈ ਹੈ। ਉਸ 'ਤੇ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਡੈੱਥ ਵਾਰੰਟ ਸਾਬਤ ਹੋ ਰਹੇ ਹਨ।'' ਉਨ੍ਹਾਂ ਕਿਹਾ,''ਕੇਂਦਰ ਸਰਕਾਰ ਨਵੇਂ ਕਾਨੂੰਨਾਂ ਰਾਹੀਂ ਖੇਤੀ ਨੂੰ ਪੈਸੇ ਵਾਲਿਆਂ ਦੇ ਹੱਥ ਸੌਂਪ ਦੇਣਾ ਚਾਹੁੰਦੀ ਹੈ। ਉਸ ਸਥਿਤੀ 'ਚ ਕਿਸਾਨ ਜਾਂ ਤਾਂ ਮਜ਼ਦੂਰ ਬਣ ਕੇ ਰਹਿ ਜਾਵੇਗਾ ਜਾਂ ਫਿਰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!