ਮੋਹਾਲੀ (ਜੱਸੀ): ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ, ਉਨ੍ਹਾਂ ਦੇ ਦੋਵੇਂ ਪੁੱਤਰਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਉਨ੍ਹਾਂ ਦੇ ਦੋਵੇਂ ਪੁੱਤਰਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਲਗਾਤਾਰ ਗੈਰਹਾਜ਼ਰੀ ਕਾਰਨ ਅਗਲੀ ਸੁਣਵਾਈ 'ਤੇ ਹਾਜ਼ਰ ਰਹਿਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਜੇਕਰ ਦੋਵੇਂ ਭਰਾ 16 ਸਤੰਬਰ ਨੂੰ ਅਗਲੀ ਸੁਣਵਾਈ 'ਤੇ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਹਨ, ਤਾਂ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਸਕਦੀ ਹੈ।
ਸੰਬੰਧਿਤ ਖ਼ਬਰਾਂ
ਜਾਣਕਾਰੀ ਅਨੁਸਾਰ, ਵਿਜੀਲੈਂਸ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(b) ਅਤੇ 13(2) ਦੇ ਤਹਿਤ ਵਿਜੀਲੈਂਸ ਬਿਊਰੋ ਰੇਂਜ ਪੁਲਿਸ ਸਟੇਸ਼ਨ, ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਧਰਮਸੋਤ ਦੇ ਦੋਵੇਂ ਪੁੱਤਰਾਂ ਅਤੇ ਹੋਰਾਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।







