|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸੁਸ਼ਾਂਤ ਰਾਜਪੂਤ ਆਤਮਹੱਤਿਆ ਕੇਸ 'ਚ ਨਵਾਂ ਮੋੜ, ਸੰਜੇ ਲੀਲਾ ਭੰਸਾਲੀ ਨੂੰ ਭੇਜਿਆ ਗਿਆ ਨੋਟਿਸ

ਮੁੰਬਈ (ਐਨ.ਆਰ.ਆਈ. ਮੀਡਿਆ) : ਸੁਸ਼ਾਂਤ ਸਿੰਘ ਰਾਜਪੂਤ ਦੀ ਆਤਮਹੱਤਿਆ ਦਾ ਕਾਰਨ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕਈ ਲੋਕਾਂ ਤੋਂ ਇਸ ਸਬੰਧੀ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਨੂੰ ਵੀ ਪੁੱਛ-ਗਿੱਛ ਲਈ ਤਲਬ ਕੀਤਾ ਹੈ। ਭੰਸਾਲੀ ਨੂੰ ਅਗਲੇ 2 ਦਿਨਾਂ ਵਿੱਚ ਪੁਲਿਸ ਦੇ ਸਾਹਮਣੇ ਪੇਸ ਹੋਣ ਦੇ ਲਈ ਸਮਨ ਜਾਰੀ ਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਐਨ.ਆਰ.ਆਈ. ਮੀਡਿਆ) : ਸੁਸ਼ਾਂਤ ਸਿੰਘ ਰਾਜਪੂਤ ਦੀ ਆਤਮਹੱਤਿਆ ਦਾ ਕਾਰਨ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕਈ ਲੋਕਾਂ ਤੋਂ ਇਸ ਸਬੰਧੀ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਨੂੰ ਵੀ ਪੁੱਛ-ਗਿੱਛ ਲਈ ਤਲਬ ਕੀਤਾ ਹੈ। ਭੰਸਾਲੀ ਨੂੰ ਅਗਲੇ 2 ਦਿਨਾਂ ਵਿੱਚ ਪੁਲਿਸ ਦੇ ਸਾਹਮਣੇ ਪੇਸ ਹੋਣ ਦੇ ਲਈ ਸਮਨ ਜਾਰੀ ਕੀਤੇ ਗਏ ਹਨ। ਸੰਜੇ ਲੀਲਾ ਭੰਸਾਲੀ ਤੋਂ ਪੁੱਛ-ਗਿੱਛ ਕਰਨ ਦਾ ਕਾਰਨ ਇਹ ਵੀ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੂੰ 2 ਵਾਰ ਸੰਜੇ ਲੀਲਾ ਦੀ ਫ਼ਿਲਮਾਂ ਆਫ਼ਰ ਹੋਈਆਂ ਸਨ, ਪਰ ਬਾਅਦ ਵਿੱਚ ਸੁਸ਼ਾਂਤ ਨੂੰ ਫ਼ਿਲਮ ਤੋਂ ਕੱਢ ਦਿੱਤਾ ਗਿਆ ਸੀ।

ਸੰਬੰਧਿਤ ਖ਼ਬਰਾਂ

ਅਦਾਕਾਰ ਨੂੰ ਸੰਜੇ ਲੀਲਾ ਭੰਸਾਲੀ ਦੀ ਸੁਪਰਹਿੱਟ ਫ਼ਿਲਮ 'ਰਾਮਲੀਲਾ' ਆਫ਼ਰ ਹੋਈ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਫ਼ਿਲਮ ਤੋਂ ਹਟਾ ਦਿੱਤਾ ਗਿਆ ਸੀ। ਉਸ ਦੌਰਾਨ ਇਹ ਕਿਹਾ ਜਾ ਰਿਹਾ ਸੀ ਕਿ ਉਹ ਯਸ਼ ਰਾਜ ਫ਼ਿਲਮਜ਼ (ਵਾਈਆਰਐਫ਼) ਨਾਲ ਜੋੜੇ ਹੋਏ ਸਨ, ਇਸ ਲਈ ਸੁਸ਼ਾਂਤ ਨੇ ਇਸ ਫ਼ਿਲਮ ਨੂੰ ਸਾਈਨ ਨਹੀਂ ਕੀਤਾ ਸੀ।ਹੁਣ ਸੁਸ਼ਾਂਤ ਸਿੰਘ ਰਾਜਪੂਤ ਦੀ ਆਤਮਹੱਤਿਆ ਦੇ ਮਾਮਲੇ ਵਿੱਚ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਭਲਾ ਸੁਸ਼ਾਂਤ ਨੂੰ ਇਨ੍ਹੀਆਂ ਵੱਡੀਆਂ ਫ਼ਿਲਮਾਂ ਵਿੱਚੋਂ ਕਿਉਂ ਕੱਢਿਆ ਗਿਆ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!