|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਹੁਣ ਜਾਨਵਰਾਂ ਵਾਸਤੇ ਕੋਰੋਨਾ ਦਾ ਟੀਕਾ ਤਿਆਰ

ਮਾਸ੍ਕੋ(ਦੇਵ ਇੰਦਰਜੀਤ) : ਕੋਰੋਨਾ ਵਾਇਰਸ ਦਾ ਕਹਿਰ ਮਨੁੱਖਾਂ ਦੇ ਨਾਲ ਜਾਨਵਰਾਂ ਨੂੰ ਵੀ ਝੱਲਣਾ ਪੈ ਰਿਹਾ ਹੈ। ਇਸ ਲਈ ਰੂਸ ਨੇ ਜਾਨਵਰਾਂ ਲਈ ਕੋਰੋਨਾ ਵਾਇਰਸ ਵਿਰੁੱਧ ਦੁਨੀਆ ਦਾ ਪਹਿਲਾ ਟੀਕਾ ਬਣਾ ਲਿਆ ਹੈ।ਅਜੇ ਤੱਕ ਦੁਨੀਆ ਦੇ ਸਾਰੇ ਦੇਸ਼ ਕੋਰੋਨਾ ਨੂੰ ਮਾਤ ਪਾਉਣ ਲਈ ਆਪਣੇ-ਆਪਣੇ ਪੱਧਰ ਉੱਤੇ ਕੋਸ਼ਿਸ਼ਾਂ ਕਰ ਰਹੇ ਹਨ, ਪਰ ਇਹ ਦਾਅਵਾ ਨਹੀਂ ਕੀਤਾ ਗਿਆ ਕਿ ਵੈਕਸੀਨ ਪੂਰੀ ਸਮਰਥ

NRI Post Desk · 2063 ਦਿਨ ਪਹਿਲਾਂ · ਅੱਪਡੇਟ 2063 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਜਾਨਵਰਾਂ ਵਾਸਤੇ ਕੋਰੋਨਾ ਦਾ ਟੀਕਾ ਤਿਆਰ
📷 NRI Post Desk

ਮਾਸ੍ਕੋ(ਦੇਵ ਇੰਦਰਜੀਤ) : ਕੋਰੋਨਾ ਵਾਇਰਸ ਦਾ ਕਹਿਰ ਮਨੁੱਖਾਂ ਦੇ ਨਾਲ ਜਾਨਵਰਾਂ ਨੂੰ ਵੀ ਝੱਲਣਾ ਪੈ ਰਿਹਾ ਹੈ। ਇਸ ਲਈ ਰੂਸ ਨੇ ਜਾਨਵਰਾਂ ਲਈ ਕੋਰੋਨਾ ਵਾਇਰਸ ਵਿਰੁੱਧ ਦੁਨੀਆ ਦਾ ਪਹਿਲਾ ਟੀਕਾ ਬਣਾ ਲਿਆ ਹੈ।ਅਜੇ ਤੱਕ ਦੁਨੀਆ ਦੇ ਸਾਰੇ ਦੇਸ਼ ਕੋਰੋਨਾ ਨੂੰ ਮਾਤ ਪਾਉਣ ਲਈ ਆਪਣੇ-ਆਪਣੇ ਪੱਧਰ ਉੱਤੇ ਕੋਸ਼ਿਸ਼ਾਂ ਕਰ ਰਹੇ ਹਨ, ਪਰ ਇਹ ਦਾਅਵਾ ਨਹੀਂ ਕੀਤਾ ਗਿਆ ਕਿ ਵੈਕਸੀਨ ਪੂਰੀ ਸਮਰਥ ਹੈ।

ਸੰਬੰਧਿਤ ਖ਼ਬਰਾਂ

ਰੂਸ ਵੱਲੋਂ ਜਾਨਵਰਾਂ ਲਈ ਬਣਾਈ ਗਈ ਇਸ ਨਵੀਂ ਵੈਕਸੀਨ ਦਾ ਨਾਂ ਕਾਰਨੀਵੈਕ ਕੋਵ ਹੈ।ਦੇਸ਼ ਦੇ ਖੇਤੀ ਮਾਮਲਿਆਂ ਉੱਤੇ ਨਜ਼ਰ ਰੱਖਣ ਵਾਲੀ ਸੰਸਥਾ ਰੋਜੇਲਖੋਨਾਜੋਰ ਨੇ ਇਸ ਬਾਰੇ ਦੱਸਿਆ ਕਿ ਇਹ ਵੈਕਸੀਨ ਇਸ ਲਈ ਬਣਾਈ ਗਈ ਹੈ ਕਿ ਜਾਨਵਰਾਂ ਦੀ ਰੱਖਿਆ ਕੀਤੀ ਜਾ ਸਕੇ ਅਤੇ ਜੇ ਜਾਨਵਰ ਕੋਰੋਨਾ ਤੋਂ ਬਚੇ ਰਹਿਣਗੇ ਤਾਂ ਮਨੁੱਖ ਵੀ ਸੁਰੱਖਿਅਤ ਰਹਿਣਗੇ।

ਰੂਸ ਵਿੱਚ ਮਨੁੱਖਾਂ ਦੇ ਲਈ ਕੋਰੋਨਾ ਵਾਇਰਸ ਦੇ ਤਿੰਨ ਟੀਕੇ ਪਹਿਲਾਂਹਨ, ਜਿਨ੍ਹਾਂ ਵਿੱਚੋਂ ਸਭ ਤੋਂ ਮਸ਼ਹੂਰ ਵੈਕਸੀਨ ਸਪੁਤਨਿਕ ਹੈ। ਮਾਸਕੋ ਨੇ ਦੋ ਹੋਰ ਵੈਕਸੀਨ ਐਪੀਵੈਕਕੋਰੋਨਾ ਅਤੇ ਕੋਵੀਵੈਕ ਨੂੰ ਵੀ ਐਮਰਜੈਂਸੀ ਮਨਜ਼ੂਰੀ ਦਿੱਤੀ ਹੈ। ਸੰਸਥਾ ਨੇ ਦੱਸਿਆ ਕਿ ਜਾਨਵਰਾਂ ਲਈ ਕੋਰੋਨਾ ਵੈਕਸੀਨ ਕਾਰਨੀਵੈਕ-ਕੋਵ ਰੋਜੇਲਖੋਨਾਜੋਰ ਦੀ ਹੀ ਇੱਕ ਇਕਾਈ ਵੱਲੋਂ ਵਿਕਸਤ ਕੀਤੀ ਗਈ ਹੈ। ਰੋਜੇਲਖੋਨਾਜੋਰ ਦੇ ਉਪ ਮੁਖੀ ਕੋਂਸਟੇਂਟਿਨ ਸਵੇਨਕੋਵ ਨੇ ਇਸ ਬਾਰੇ ਕਿਹਾ ਕਿ ਵੈਕਸੀਨ ਦਾ ਕਲੀਨਿਕਲ ਟ੍ਰਾਇਲ ਪਿਛਲੇ ਸਾਲ ਅਕਤੂਬਰ ਵਿੱਚ ਸ਼ੁਰੂ ਹੋਇਆ ਸੀ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!