|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਨਹੀਂ ਆਵੇਗੀ ਸਰਕਾਰੀ ਕੰਮ ਕਰਵਾਉਣ ਵਿਚ ਦਿਕੱਤ

ਪੰਜਾਬ ਦੇ ਲੋਕ ਕਿਸੇ ਵੀ ਸਰਕਾਰੀ ਕੰਮ ਲਈ ਆਨਲਾਈਨ ਸ਼ਿਕਾਇਤ ਕਰ ਸਕਣਗੇ।ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦਾ ਵਰਚੁਅਲ ਉਦਘਾਟਨ ਕਰਦਿਆਂ ਕੈਪਟਨ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜ਼ੇਸ਼ਨ ਲਈ ਅਹਿਮ ਸਾਬਤ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪੰਜਾਬ ਦੇ ਲੋਕ ਕਿਸੇ ਵੀ ਸਰਕਾਰੀ ਕੰਮ ਲਈ ਆਨਲਾਈਨ ਸ਼ਿਕਾਇਤ ਕਰ ਸਕਣਗੇ।ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦਾ ਵਰਚੁਅਲ ਉਦਘਾਟਨ ਕਰਦਿਆਂ ਕੈਪਟਨ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜ਼ੇਸ਼ਨ ਲਈ ਅਹਿਮ ਸਾਬਤ ਹੋਵੇਗਾ।ਉਨ੍ਹਾਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਨਾਗਰਿਕਾਂ ਨੂੰ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਤੇ ਅਧਿਕਾਰੀਆਂ ਨੂੰ ਡਿਜੀਟਲ ਪੰਜਾਬ ਦੀ ਮਜ਼ਬੂਤੀ ਲਈ ਲਈ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਕਹਿਣ। ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in. ’ਤੇ ਜਮ੍ਹਾਂ ਕਰਵਾ ਸਕਦੇ ਹਨ। ਇਸਦੇ ਨਾਲ ਲੋਕਾਂ ਦੀ ਦਫਤਰਾਂ ਵਿੱਚ ਖੱਜਲ-ਖੁਆਰੀ ਘੱਟ ਹੋਏਗੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਡਿਜ਼ੀਟਲ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀਜੀਆਰਐਸ) ਦੀ ਸ਼ੁਰੂਆਤ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!