|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਵਾਲੇ ਐੱਨਆਰਆਈ ਨੂੰ ਏਅਰਪੋਰਟ ਤੋਂ ਵਾਪਸ ਭੇਜਿਆ ਕੈਨੇਡਾ

ਨਵੀਂ ਦਿੱਲੀ (ਦੇਵ ਇੰਦਰਜੀਤ) - ਕਿਸਾਨੀ ਅੰਦੋਲਨ ਪਿਛਲੇ 11 ਮਹੀਨਿਆਂ ਤੋਂ ਚੱਲ ਰਿਹਾ ਹੈ ਤੇ ਇਸ ਅੰਦੋਲਨ ਵਿਚ ਲੰਗਰ ਦੀ ਸੇਵਾ ਕਰਨ ਵਾਲਿਆਂ ਨੂੰ ਵੀ ਸਰਕਾਰ ਵੱਲੋਂ ਬਖਸ਼ਿਆਂ ਨਹੀਂ ਜਾ ਰਿਹਾ। ਦਰਅਸਲ ਇਕ ਐੱਨਆਰਆਈ ਨੂੰ ਪੰਜਾਬ ਨਹੀਂ ਆਉਣ ਦਿੱਤਾ ਗਿਆ ਜੋ ਕਿ ਅਪਣੀ ਧੀ ਦੇ ਵਿਆਹ ਲਈ ਕੈਨੇਡਾ ਤੋਂ ਪੰਜਾਬ ਆ ਰਿਹਾ ਸੀ, ਉਸ ਨੂੰ ਦਿੱਲੀ ਦੇ ਏਅਰਪੋਰਟ 'ਤੇ ਹੀ ਰੋਕ ਦਿੱਤਾ ਗਿਆ।

NRI Post Desk · 1858 ਦਿਨ ਪਹਿਲਾਂ · ਅੱਪਡੇਟ 1858 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਵਾਲੇ ਐੱਨਆਰਆਈ ਨੂੰ ਏਅਰਪੋਰਟ ਤੋਂ ਵਾਪਸ ਭੇਜਿਆ ਕੈਨੇਡਾ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) - ਕਿਸਾਨੀ ਅੰਦੋਲਨ ਪਿਛਲੇ 11 ਮਹੀਨਿਆਂ ਤੋਂ ਚੱਲ ਰਿਹਾ ਹੈ ਤੇ ਇਸ ਅੰਦੋਲਨ ਵਿਚ ਲੰਗਰ ਦੀ ਸੇਵਾ ਕਰਨ ਵਾਲਿਆਂ ਨੂੰ ਵੀ ਸਰਕਾਰ ਵੱਲੋਂ ਬਖਸ਼ਿਆਂ ਨਹੀਂ ਜਾ ਰਿਹਾ। ਦਰਅਸਲ ਇਕ ਐੱਨਆਰਆਈ ਨੂੰ ਪੰਜਾਬ ਨਹੀਂ ਆਉਣ ਦਿੱਤਾ ਗਿਆ ਜੋ ਕਿ ਅਪਣੀ ਧੀ ਦੇ ਵਿਆਹ ਲਈ ਕੈਨੇਡਾ ਤੋਂ ਪੰਜਾਬ ਆ ਰਿਹਾ ਸੀ, ਉਸ ਨੂੰ ਦਿੱਲੀ ਦੇ ਏਅਰਪੋਰਟ 'ਤੇ ਹੀ ਰੋਕ ਦਿੱਤਾ ਗਿਆ। ਇਹ ਐੱਨਆਰਆਈ ਸਾਬਕਾ ਕੈਬਿਨਟ ਮੰਤਰੀ ਤੇ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਦੇ ਭਰਾ ਦਰਸ਼ਨ ਧਾਲੀਵਾਲ ਨੇ ਜਿਨ੍ਹਾਂ ਨੂੰ ਪੰਜਾਬ ਆਉਣ ਤੋਂ ਰੋਕ ਦਿੱਤਾ ਗਿਆ ਹੈ ਤੇ ਵਾਪਸ ਉਸੇ ਫਲਾਈਟ ਰਾਂਹੀ ਕੈਨੇਡਾ ਭੇਜ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦਰਅਸਲ ਦਰਸ਼ਨ ਧਾਲੀਵਾਲ ਦੀ ਧੀ ਦਾ 31 ਅਕਤੂਬਰ ਨੂੰ ਵਿਆਹ ਹੈ ਜਿਸ ਕਰ ਕੇ ਉਹ ਪੰਜਾਬ ਆ ਰਹੇ ਸਨ। ਉਹਨਾਂ ਨੂੰ ਵਾਪਸ ਭੇਜਣ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਕਿਸਾਨ ਅੰਦੋਲਨ ਵਿਚ ਲੰਗਰ ਦੀ ਸੇਵਾ ਕੀਤੀ ਸੀ। ਇਸ ਮੌਕੇ ਦਰਸ਼ਨ ਧਾਲੀਵਾਲ ਨੂੰ ਕਿਹਾ ਗਿਆ ਕਿ ਪਹਿਲਾਂ ਕਿਸਾਨ ਅੰਦੋਲਨ ਵਿਚ ਲੰਗਰ ਲਗਾਉਣਾ ਬੰਦ ਕਰ ਦਿਓ, ਸੇਵਾ ਕਰਨੀ ਬੰਦ ਕਰ ਦਿਓ ਤਾਂ ਫਿਰ ਤੁਹਾਨੂੰ ਪੰਜਾਬ ਆਉਣ ਦੇ ਦਿੱਤਾ ਜਾਵੇਗਾ ਪਰ ਦਰਸ਼ਨ ਧਾਲੀਵਾਲ ਨੇ ਅਪਣੀ ਸੇਵਾ ਬੰਦ ਕਰਨ ਨੂੰ ਨਾ ਕਰ ਦਿੱਤੀ ਤੇ ਇਸੇ ਕਰ ਕੇ ਹੀ ਉਹਨਾਂ ਨੂੰ ਵਾਪਸ ਉਸੇ ਫਲਾਈਟ ਦੌਰਾਨ ਵਾਪਸ ਭੇਜ ਦਿੱਤਾ।

ਇਸ ਮਾਮਲੇ ਨੂੰ ਲੈ ਕੇ ਅਕਾਲੀ ਆਗੂ ਰੱਖੜਾ ਦਾ ਕਹਿਣਾ ਹੈ ਕਿ ਧਾਲੀਵਾਲ ਨੂੰ 50 ਸਾਲ ਹੋ ਗਏ ਨੇ ਵਿਦੇਸ਼ ਵਿਚ ਰਹਿੰਦਿਆਂ ਤੇ ਉਹ ਕਿੰਨੀ ਵਾਰ ਪੰਜਾਬ ਆ ਚੁੱਕੇ ਨੇ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਉਹਨਾਂ ਨੂੰ ਅੰਦੋਲਨ ਵਿਚ ਸੇਵਾ ਕਰਨ ਕਰ ਕੇ ਪੰਜਾਬ ਆਉਣ ਤੋਂ ਰੋਕਿਆ ਗਿਆ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!