|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੇ 401 ਕੋਰੋਨਾ ਸੈਂਪਲਾਂ 'ਚ 81 ਪ੍ਰਤੀਸ਼ਤ ਯੂਕੇ ਦੇ ਨਵੇਂ ਸਟ੍ਰੇਨ ਦੀ ਪੁਸ਼ਟੀ

ਚੰਡੀਗੜ੍ਹ,(ਦੇਵ ਇੰਦਰਜੀਤ) ਮੁੱਖ ਮੰਤਰੀ ਨੇ ਚਿੰਤਾ ਜਾਹਿਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਕੋਰੋਨਾ ਵੈਕਸੀਨੇਸ਼ਨ ਲਗਵਾਈ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੀਕਾਕਰਨ ਦਾ ਦਾਇਰਾ ਵਿਸ਼ਾਲ ਕਰਨ ਦੀ ਮੰਗ ਵੀ ਕੀਤੀ ਉਨ੍ਹਾਂ ਕਿਹਾ ਕਿ 60 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਵੀ ਵੈਕਸ

NRI Post Desk · 2074 ਦਿਨ ਪਹਿਲਾਂ · ਅੱਪਡੇਟ 2074 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੇ 401 ਕੋਰੋਨਾ ਸੈਂਪਲਾਂ 'ਚ 81 ਪ੍ਰਤੀਸ਼ਤ ਯੂਕੇ ਦੇ ਨਵੇਂ ਸਟ੍ਰੇਨ ਦੀ ਪੁਸ਼ਟੀ
📷 NRI Post Desk

ਚੰਡੀਗੜ੍ਹ,(ਦੇਵ ਇੰਦਰਜੀਤ) ਮੁੱਖ ਮੰਤਰੀ ਨੇ ਚਿੰਤਾ ਜਾਹਿਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਕੋਰੋਨਾ ਵੈਕਸੀਨੇਸ਼ਨ ਲਗਵਾਈ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਟੀਕਾਕਰਨ ਦਾ ਦਾਇਰਾ ਵਿਸ਼ਾਲ ਕਰਨ ਦੀ ਮੰਗ ਵੀ ਕੀਤੀ ਉਨ੍ਹਾਂ ਕਿਹਾ ਕਿ 60 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਵੀ ਵੈਕਸੀਨੇਸ਼ਨ ਦਿੱਤੀ ਜਾਵੇ, ਕਿਉਂਕਿ ਇਹ ਸਟ੍ਰੇਨ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ।ਕੋਰੋਨਾ ਦੀ ਉੱਭਰਦੀ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੇਂਦਰ ਤੋਂ ਮੰਗ ਕੀਤੀ ਕਿ ਟੀਕਾਕਰਨ ਦੀ ਪ੍ਰਕ੍ਰਿਆ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂ ਕੇ ਦੇ ਵੱਧ ਰਹੇ ਸਟ੍ਰੇਨ ਨੂੰ ਰੋਕਣ ਲਈ ਟੀਕਾਕਰਨ ਦੀ ਬਹੁਤ ਜ਼ਰੂਰਤ ਹੈ।

ਇਸਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਕੋਰੋਨਾ ਦੀ ਰੋਕਥਾਮ ਲਈ ਯਤਨ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਹੋਰ ਵੀ ਸਖ਼ਤੀ ਕਰਨੀ ਪਵੇਗੀ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਵਲੋਂ ਇਹ ਅਪੀਲ ਕੋਵਿਡ ਮਾਹਿਰ ਕਮੇਟੀ ਦੇ ਮੁਖੀ ਕੇ.ਕੇ ਤਲਵਾੜ ਦੀ ਰਿਪੋਰਟ ਤੋਂ ਬਾਅਦ ਕੀਤੀ ਗਈ। ਕੇ.ਕੇ ਤਲਵਾੜ ਵਲੋਂ ਸੂਬੇ 'ਚ ਪਿਛਲੇ ਕੁਝ ਹਫ਼ਤਿਆਂ ਤੋਂ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਲੈਕੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਸੀ।

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਕੇਂਦਰ ਦੀ ਟੀਮ ਵਲੋਂ ਸੂਬੇ ਦਾ ਸਮੀਖਿਆ ਦੌਰਾ ਵੀ ਕੀਤਾ ਗਿਆ ਸੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਡਾ. ਤਲਵਾੜ ਵਲੋਂ ਕੋਰੋਨਾ ਨੂੰ ਲੈਕੇ ਯੂ ਕੇ ਸਟ੍ਰੇਨ ਸਬੰਧੀ ਸੂਚਨਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਯੂ ਕੇ ਸਟ੍ਰੇਨ ਨੂੰ ਰੋਕਣ 'ਚ ਆਪਣਾ ਪ੍ਰਭਾਵ ਪਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!