|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਨੂੰਨ ਤੋਂ ਬੇਖੌਫ ਚੋਰ; ਪੀਆਰਟੀਸੀ ਦੀਆਂ ਬੱਸਾਂ 'ਚੋਂ ਧੜੱਲੇ ਨਾਲ ਚੋਰੀ ਕਰ ਰਹੇ ਨੇ ਤੇਲ

ਪਟਿਆਲਾ : ਪਟਿਆਲਾ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇੱਥੇ ਸਰਕਾਰੀ ਬੱਸਾਂ ਦਾ ਤੇਲ ਚੋਰੀ ਕਰ ਕੇ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ। ਇਹ ਤਸਵੀਰਾਂ ਕਾਫੀ ਹੈਰਾਨ ਕਰਨ ਵਾਲੀਆਂ ਹਨ ਕਿ ਸਰਕਾਰੀ ਬੱਸਾਂ ਵਿਚੋਂ ਤੇਲ ਚੋਰੀ ਕੀਤਾ ਜਾ ਰਿਹਾ ਹੈ। ਚੋਰਾਂ ਨੂੰ ਕਿਸੇ ਅਫਸਰ ਜਾਂ ਕਾਨੂੰਨ ਦਾ ਖੌਫ਼ ਨਹੀਂ ਹੈ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਸ਼ਰੇਆਮ ਚੂਨਾ ਲਗਾਇਆ ਜਾ ਰਿਹਾ

NRI Post Desk · 1708 ਦਿਨ ਪਹਿਲਾਂ · ਅੱਪਡੇਟ 1708 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਨੂੰਨ ਤੋਂ ਬੇਖੌਫ ਚੋਰ; ਪੀਆਰਟੀਸੀ ਦੀਆਂ ਬੱਸਾਂ 'ਚੋਂ ਧੜੱਲੇ ਨਾਲ ਚੋਰੀ ਕਰ ਰਹੇ ਨੇ ਤੇਲ
📷 NRI Post Desk

ਪਟਿਆਲਾ : ਪਟਿਆਲਾ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਇੱਥੇ ਸਰਕਾਰੀ ਬੱਸਾਂ ਦਾ ਤੇਲ ਚੋਰੀ ਕਰ ਕੇ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ। ਇਹ ਤਸਵੀਰਾਂ ਕਾਫੀ ਹੈਰਾਨ ਕਰਨ ਵਾਲੀਆਂ ਹਨ ਕਿ ਸਰਕਾਰੀ ਬੱਸਾਂ ਵਿਚੋਂ ਤੇਲ ਚੋਰੀ ਕੀਤਾ ਜਾ ਰਿਹਾ ਹੈ। ਚੋਰਾਂ ਨੂੰ ਕਿਸੇ ਅਫਸਰ ਜਾਂ ਕਾਨੂੰਨ ਦਾ ਖੌਫ਼ ਨਹੀਂ ਹੈ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਸ਼ਰੇਆਮ ਚੂਨਾ ਲਗਾਇਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਸ਼ਾਹੀ ਸ਼ਹਿਰ ਤੋਂ ਸਰਕਾਰੀ ਬੱਸਾਂ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ, ਜਿਸ ਤੋਂ ਨਹੀਂ ਲੱਗਦਾ ਕਿ ਸਰਕਾਰੀ ਚੋਰੀ ਕਰਨ ਵਾਲਿਆਂ ਨੂੰ ਕਿਸੇ ਦਾ ਡਰ ਹੈ। ਪਟਿਆਲਾ 'ਚ ਪੀਆਰਟੀਸੀ ਬੱਸਾਂ 'ਚੋਂ ਤੇਲ ਚੋਰੀ ਹੁੰਦਾ ਦਿਖਾਈ ਦੇ ਰਿਹਾ ਹੈ। ਪਟਿਆਲਾ ਤੋਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਕਾਫੀ ਵਾਇਰਲ ਹੋ ਰਹੀਆਂ ਹਨ, ਜਿਸ 'ਚ ਸਰਕਾਰੀ ਬੱਸਾਂ 'ਚੋਂ ਸ਼ਰੇਆਮ ਤੇਲ ਕੱਢਿਆ ਜਾ ਰਿਹਾ ਹੈ। ਪੀਆਰਟੀਸੀ ਦੀ ਐੱਮਡੀ ਪ੍ਰਨੀਤ ਸ਼ੇਰਗਿੱਲ ਨੇ ਕਿਹਾ ਕਿ ਗੱਡੀਆਂ 'ਚੋਂ ਤੇਲ ਕੱਢਣ ਦੀਆਂ ਜੋ ਇਹ ਵੀਡੀਓ ਵਾਇਰਲ ਹੋਈਆਂ ਨੇ ਉਹ ਉਨ੍ਹਾਂ ਦੇ ਮਹਿਕਮੇ ਕੋਲ ਪਹੁੰਚ ਚੁੱਕੀਆਂ ਹਨ।

ਪੀਆਰਟੀਸੀ ਦੀਆਂ ਇਹ ਗੱਡੀਆਂ ਕਿਲੋਮੀਟਰ ਸਕੀਮ ਅਧੀਨ ਹਨ ਪਰ ਇਨ੍ਹਾਂ ਨੂੰ ਡੀਜ਼ਲ ਪੀਆਰਟੀਸੀ ਮਹਿਕਮੇ ਵੱਲੋਂ ਮੁਹੱਈਆ ਕਰਵਾਇਆ ਜਾਂਦਾ ਹੈ। ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਜੇ ਜਾਂਚ 'ਚ ਇਹ ਦੋਸ਼ੀ ਪਾਏ ਗਏ ਤਾਂ ਇਨ੍ਹਾਂ ਦਾ ਠੇਕਾ ਰੱਦ ਕੀਤਾ ਜਾਵੇਗਾ ਤੇ ਜੇ ਹੋ ਸਕੇ ਤੇ ਇਨ੍ਹਾਂ ਖ਼ਿਲਾਫ਼ ਪੁਲਿਸ ਕਾਰਵਾਈ ਵੀ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!