|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਇਸ ਦਿਨ ਕਿਸਾਨ ਕੱਢਣਗੇ ਟਰੈਕਟਰ ਮਾਰਚ

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਅੰਦੋਲਨ ਦਾ ਅੱਜ 41ਵਾਂ ਦਿਨ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਸੱਤਵੇਂ ਗੇੜ ਦੀ ਬੈਠਕ ਬੇਸਿੱਟਾ ਰਹੀ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਬਰਕਰਾਰ ਹੈ।

NRI Post Desk · 2151 ਦਿਨ ਪਹਿਲਾਂ · ਅੱਪਡੇਟ 2151 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਇਸ ਦਿਨ ਕਿਸਾਨ ਕੱਢਣਗੇ ਟਰੈਕਟਰ ਮਾਰਚ
📷 NRI Post Desk

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਅੰਦੋਲਨ ਦਾ ਅੱਜ 41ਵਾਂ ਦਿਨ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਸੱਤਵੇਂ ਗੇੜ ਦੀ ਬੈਠਕ ਬੇਸਿੱਟਾ ਰਹੀ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਬਰਕਰਾਰ ਹੈ।

ਹਲਾਂਕਿ ਅਗਲੀ ਮੀਟਿੰਗ 8 ਜਨਵਰੀ ਨੂੰ ਹੋਵੇਗੀ। ਕੜਾਕੇ ਦੀ ਠੰਢ ਤੇ ਮੀਂਹ ਦੇ ਬਾਵਜੂਦ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਡੱਟੇ ਹੋਏ ਹਨ। ਕਿਸਾਨ ਜਥੇਬੰਦੀਆਂ ਨੇ ਆਪਣੀ ਰਣਨੀਤੀ ਦਾ ਐਲਾਨ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਕੀਤਾ ਹੈ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਵਿਰੁੱਧ 7 ਜਨਵਰੀ ਨੂੰ ਟਰਕੈਟਰ ਮਾਰਚ ਕੱਢਣਗੇ। ਜੋ ਕਿ 26 ਜਨਵਰੀ ਨੂੰ ਆਉਣ ਵਾਲੇ ਸਮੇਂ ਦਾ ਟ੍ਰੇਲਰ ਹੋਵੇਗਾ। ਉਨ੍ਹਾਂ ਕਿਹਾ ਕਿ ਪੂਰਬੀ ਅਤੇ ਪੱਛਮੀ ਪੈਰੀਫਿਰਲ ਸਮੇਤ ਦਿੱਲੀ ਦੀਆਂ ਚਾਰ ਹੱਦਾਂ 'ਤੇ ਟਰੈਕਟਰ ਮਾਰਚ ਕਢਾਂਗੇ।

ਸੰਬੰਧਿਤ ਖ਼ਬਰਾਂ

ਦੇਸ਼ ਜਾਗਰਣ ਮੁਹਿੰਮ

ਸਵਰਾਜ ਇੰਡੀਆ ਯੋਗੇਂਦਰ ਯਾਦਵ ਨੇ ਕਿਹਾ ਕਿ ਕੱਲ ਤੋਂ, 2 ਹਫਤਿਆਂ ਲਈ, 'ਦੇਸ਼ ਜਾਗਰਣ ਮੁਹਿੰਮ' ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਰ ਡੂੰਘੇ ਕੀਤੇ ਜਾਣਗੇ।

ਮਹਿਲਾ ਕਿਸਾਨ ਦਿਵਸ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਆਯੋਜਿਤ ਕੀਤਾ ਜਾਵੇਗਾ, 23 ਜਨਵਰੀ ਨੂੰ ਨੇਤਾ ਸੁਭਾਸ਼ ਚੰਦਰ ਬੌਸ ਦੇ ਜਨਮ ਦਿਵਸ ਦੇ ਮੌਕੇ ਉੱਤੇ ਅਜ਼ਾਦ ਹਿੰਦ ਕਿਸਾਨ ਦਿਵਸ ਮਨਾਇਆ ਜਾਵੇਗਾ ਅਤੇ 25 ਜਨਵਰੀ, 26 ਨੂੰ ਟਰੈਕਟਰ ਪਰੇਡਾਂ ਹੋਣਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!