|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਅਗਲੇ ਸਾਲ 30 ਜੁਲਾਈ ਨੂੰ ਬ੍ਰਿਟੀਸ਼ ਪੀ.ਐੱਮ. ਕਰਾਉਣਗੇ ਤੀਜਾ ਵਿਆਹ

ਲੰਡਨ (ਦੇਵ ਇੰਦਰਜੀਤ) : ਫਰਵਰੀ 2020 ਵਿਚ ਜਾਨਸਨ ਅਤੇ ਉਹਨਾਂ ਦੀ ਪ੍ਰੇਮਿਕਾ ਕੈਰੀ ਸਾਇਮੰਡਸ ਨੇ ਕੁੜਮਾਈ ਕੀਤੀ ਸੀ। ਦੋਹਾਂ ਨੇ ਕਿਹਾ ਸੀ ਕਿ ਉਹ ਜਲਦ ਹੀ ਵਿਆਹ ਕਰਨਗੇ।ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਗਲੇ ਸਾਲ ਗਰਮੀਆਂ ਦੇ ਮੌਸਮ ਵਿਚ ਆਪਣੀ ਮੰਗੇਤਰ ਕੈਰੀ ਸਾਇਮੰਡਸ ਨਾਲ ਵਿਆਹ ਰਚਾਉਣਗੇ। 'ਦੀ ਸਨ' ਦੀ ਰਿਪੋਰਟ ਦੇ ਮੁਤਾਬਕ ਜਾਨਸਨ ਅਤੇ ਸਾਇਮੰਡਸ 30 ਜੁਲਾਈ,

NRI Post Desk · 2012 ਦਿਨ ਪਹਿਲਾਂ · ਅੱਪਡੇਟ 2012 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਗਲੇ ਸਾਲ 30 ਜੁਲਾਈ ਨੂੰ ਬ੍ਰਿਟੀਸ਼ ਪੀ.ਐੱਮ. ਕਰਾਉਣਗੇ ਤੀਜਾ ਵਿਆਹ
📷 NRI Post Desk

ਲੰਡਨ (ਦੇਵ ਇੰਦਰਜੀਤ) : ਫਰਵਰੀ 2020 ਵਿਚ ਜਾਨਸਨ ਅਤੇ ਉਹਨਾਂ ਦੀ ਪ੍ਰੇਮਿਕਾ ਕੈਰੀ ਸਾਇਮੰਡਸ ਨੇ ਕੁੜਮਾਈ ਕੀਤੀ ਸੀ। ਦੋਹਾਂ ਨੇ ਕਿਹਾ ਸੀ ਕਿ ਉਹ ਜਲਦ ਹੀ ਵਿਆਹ ਕਰਨਗੇ।ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਗਲੇ ਸਾਲ ਗਰਮੀਆਂ ਦੇ ਮੌਸਮ ਵਿਚ ਆਪਣੀ ਮੰਗੇਤਰ ਕੈਰੀ ਸਾਇਮੰਡਸ ਨਾਲ ਵਿਆਹ ਰਚਾਉਣਗੇ। 'ਦੀ ਸਨ' ਦੀ ਰਿਪੋਰਟ ਦੇ ਮੁਤਾਬਕ ਜਾਨਸਨ ਅਤੇ ਸਾਇਮੰਡਸ 30 ਜੁਲਾਈ, 2022 ਨੂੰ ਵਿਆਹ ਕਰਨਗੇ।ਰਿਪੋਰਟ ਮੁਤਾਬਕ ਦੋਹਾਂ ਨੇ ਆਪਣੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵਿਆਹ ਦਾ ਸੱਦਾ ਭੇਜ ਦਿੱਤਾ ਹੈ। ਭਾਵੇਂਕਿ ਹਾਲੇ ਵਿਆਹ ਵਾਲੀ ਜਗ੍ਹਾ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਬੋਰਿਸ ਜਾਨਸਨ ਦੀ ਉਮਰ 56 ਸਾਲ ਹੈ ਜਦਕਿ ਉਹਨਾਂ ਦੀ ਮੰਗੇਤਰ ਦੀ ਉਮਰ 33 ਸਾਲ ਹੈ। 2019 ਵਿਚ ਪ੍ਰਧਾਨ ਮੰਤਰੀ ਬਣਨ ਦੇ ਬਾਅਦ ਤੋਂ ਜਾਨਸਨ ਅਤੇ ਸਾਇਮੰਡਸ ਡਾਊਨਿੰਗ ਸਟ੍ਰੀਟ ਵਿਚ ਇਕੱਠੇ ਰਹਿ ਰਹੇ ਹਨ। ਦੋਹਾਂ ਦਾ ਇਕ ਬੇਟਾ ਵੀ ਹੈ, ਜਿਸ ਦਾ ਨਾਮ ਬਿਲਫ੍ਰੇਡ ਲੌਰੀ ਨਿਕੋਲਸ ਜਾਨਸਨ ਹੈ। ਪਿਛਲੇ ਸਾਲ ਹੀ ਸਾਇਮੰਡਸ ਨੇ ਬਿਲਫ੍ਰੇਡ ਨੂੰ ਜਨਮ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਜਾਨਸਨ ਆਪਣੀ ਸ਼ਖਸੀਅਤ ਲਈ ਜਾਣੇ ਜਾਂਦੇ ਹਨ। ਜਾਨਸਨ ਦਾ ਪਹਿਲਾ ਵਿਆਹ ਮਾਰਿਨਾ ਵ੍ਹੀਲਰ ਨਾਲ ਹੋਇਆ ਸੀ ਅਤੇ ਦੋਹਾਂ ਦੇ ਚਾਰ ਬੱਚੇ ਹਨ। ਇਹਨਾਂ ਦੇ ਨਾਮ ਲਾਰਾ ਲੇਟਿਸ, ਮਿਲੋ ਆਰਥਰ, ਕੈਸਿਯਾ ਪੀਚੇਸ ਅਤੇ ਥਿਓਡੋਰ ਅਪੋਲੋ ਹਨ। ਵਿਆਹ ਦੇ 25 ਸਾਲ ਬਾਅਦ ਸਤੰਬਰ 2018 ਵਿਚ ਜਾਨਸਨ ਅਤੇ ਮਾਰਿਨਾ ਨੇ ਤਲਾਕ ਦੀ ਘੋਸ਼ਣਾ ਕੀਤੀ। ਕਿਹਾ ਜਾਂਦਾ ਹੈ ਕਿ ਬੋਰਿਸ ਜਾਨਸਨ ਦਾ 5ਵਾਂ ਬੱਚਾ ਵੀ ਹੈ ਜਿਸ ਦਾ ਨਾਮ ਸਟੇਫਨੀ ਮੈਕਇਨਟ੍ਰੇ ਹੈ। ਸਟੇਫਨੀ ਦੀ ਮਾਂ ਬੋਰਿਸ ਜਾਨਸਨ ਦੀ ਸਲਾਹਕਾਰ ਸੀ।

ਮਾਰਿਨਾ ਤੋਂ ਤਲਾਕ ਦੇ ਬਾਅਦ ਜਾਨਸਨ ਨੇ ਏਲੇਗਰਾ ਮੋਸਟਿਨ ਓਵੇਨ ਨਾਲ ਦੂਜਾ ਵਿਆਹ ਕੀਤਾ ਸੀ। ਜਾਨਸਨ ਦੇ ਪੱਤਰਕਾਰ ਪੇਟ੍ਰੋਨੇਲਾ ਵਾਇਟ ਅਤੇ ਏਨਾ ਫਜੈਕੇਰਲੇ ਨਾਲ ਵੀ ਅਫੇਅਰ ਦੀਆਂ ਖ਼ਬਰਾਂ ਉੱਡ ਚੁੱਕੀਆਂ ਹਨ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!