ਲੁਧਿਆਣਾ : ਪੀਜੀਆਈ 'ਚ ਸ਼ਨਿਚਰਵਾਰ ਨੂੰ ਓਪੀਡੀ ਤੇ ਹੋਰ ਯੂਨਿਟਾਂ 'ਚ ਰੈਜ਼ੀਡੈਂਟ ਡਾਕਟਰਾਂ ਨੇ ਬਾਕੀ ਦਿਨਾਂ ਦੀ ਤਰ੍ਹਾਂ ਕੰਮ ਕੀਤਾ। ਕੋਲਕਾਤਾ ਦੀ ਘਟਨਾ ਨੂੰ ਲੈ ਕੇ ਰੋਸ ਅਜੇ ਵੀ ਹੈ। ਡਾਕਟਰਾਂ ਨੇ ਡਿਊਟੀ ਦੌਰਾਨ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣਾ ਵਿਰੋਧ ਪ੍ਰਗਟਾਇਆ। ਪੀਜੀਆਈ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਡਾ. ਉੱਤਮ ਠਾਕੁਰ ਦਾ ਕਹਿਣਾ ਹੈ ਕਿ ਐਤਵਾਰ ਤਕ ਕਾਲੀਆਂ ਪਟੀਆਂ ਬੰਨ੍ਹ ਕੇ ਵਿਰੋਧ ਕੀਤਾ ਜਾਵੇਗਾ। ਜੇ ਉਸ ਦਿਨ ਤਕ ਸਰਕਾਰ ਨੇ ਡਾਕਟਰਾਂ ਦੇ ਪੱਖ 'ਚ ਫੈਸਲਾ ਲੈਂਦੇ ਹੋਏ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਸੋਮਵਾਰ ਨੂੰ ਹੜਤਾਲ ਹੋਵੇਗੀ।
ਸੰਬੰਧਿਤ ਖ਼ਬਰਾਂ
ਰੈਂਜ਼ੀਡੈਂਟ ਡਾਕਟਰ ਐਮਰਜੈਂਸੀ ਸਮੇਤ ਸਾਰੀਆਂ ਸੇਵਾਵਾਂ ਠੱਪ ਕਰ ਦੇਣਗੇ।ਡਾ.ਉਤਮ ਨੇ ਦੋਸ਼ ਲਗਾਇਆ ਕਿ ਸਖ਼ਤ ਕਾਨੂੰਨ ਦੇ ਬਾਵਜੂਦ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਮਰੀਜ਼ਾਂ ਦੇ ਇਲਾਜ ਤੇ ਦੇਖਭਾਲ ਲਈ ਸ਼ਾਂਤੀਪੂਰਨ ਮਾਹੌਲ ਜ਼ਰੂਰੀ ਹੈ। ਉਨ੍ਹਾਂ ਸਿਆਸੀ ਪਾਰਟੀਆਂ ਤੋਂ ਅਪੀਲ ਕੀਤੀ ਹੈ ਕਿ ਉਹ ਡਾਕਟਰ ਭਾਈਚਾਰੇ 'ਤੇ ਬੇਕਾਰ ਦੀ ਬਿਆਨਬਾਜ਼ੀ ਨਾ ਕਰਨ।
ਆਈਐੱਮਏ ਤੇ ਇੰਡੀਅਨ ਐਸੋਸੀਏਸ਼ਨ ਨੇ ਵੀ ਇਸ ਦਾ ਸਮਰਥਨ ਕੀਤਾ ਹੈ।ਕੋਲਕਾਤਾ ਦੇ ਐੱਨਆਰਐੱਸ ਮੈਡੀਕਲ ਕਾਲਜ 'ਚ ਪਿਛਲੇ ਦਿਨੀਂ 75 ਸਾਲਾ ਮਰੀਜ਼ ਦੀ ਮੌਤ ਹੋ ਗਈ। ਬੁਜ਼ਰਗ ਦੇ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਇਲਾਜ 'ਚ ਲਾਪਰਵਾਹੀ ਦੱਸ ਕੇ ਡਾਕਟਰਾਂ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਰੈਜ਼ੀਡੈਂਟ ਡਾਕਟਰਾਂ ਨੂੰ ਗੰਭੀਰ ਸੱਟਾਂ ਆਈਆਂ ਸਨ। ਇਸ ਘਟਨਾ ਨੂੰ ਲੈ ਕੇ ਪੂਰੇ ਦੇਸ਼ ਦੇ ਰੈਜ਼ੀਡੈਂਟ ਡਾਕਟਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।






