|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਗਾਂਧੀ ਨੇ ਘੇਰੀ ਕੇਂਦਰ ਸਰਕਾਰ

ਨਿਊਜ਼ ਡੈਸਕ (ਜਸਕਮਲ) : ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦਾ ‘ਕੋਈ ਰਿਕਾਰਡ ਨਾ ਹੋਣ’ ਬਾਰੇ ਕੇਂਦਰ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਨੂੰ ‘ਗੈਰ-ਸੰਵੇਦਨਸ਼ੀਲ’ ਤੇ ‘ਹੰਕਾਰੀ ਰਵੱਈਆ’ ਕਰਾਰ ਦਿੱਤਾ। ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾ

NRI Post Desk · 1818 ਦਿਨ ਪਹਿਲਾਂ · ਅੱਪਡੇਟ 1818 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਗਾਂਧੀ ਨੇ ਘੇਰੀ ਕੇਂਦਰ ਸਰਕਾਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦਾ ‘ਕੋਈ ਰਿਕਾਰਡ ਨਾ ਹੋਣ’ ਬਾਰੇ ਕੇਂਦਰ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਨੂੰ ‘ਗੈਰ-ਸੰਵੇਦਨਸ਼ੀਲ’ ਤੇ ‘ਹੰਕਾਰੀ ਰਵੱਈਆ’ ਕਰਾਰ ਦਿੱਤਾ। ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਨਹੀਂ ਸੀ ਪਰ ਫਿਰ ਵੀ 403 ਕਿਸਾਨਾਂ ਦੇ ਵਾਰਿਸਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਦੇ ਬਾਹਰੋਂ ਵੀ 100 ਕਿਸਾਨਾਂ ਦੀ ਸੂਚੀ ਹੈ ਜਿਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗੁਆਈ ਹੈ। ਇਸ ਤੋਂ ਇਲਾਵਾ 200 ਕਿਸਾਨਾਂ ਦੀ ਇਕ ਸੂਚੀ ਹੋਰ ਵੀ ਹੈ ਜੋ ਕਿ ਲੋਕਾਂ ਵੱਲੋਂ ਮੁਹੱਈਆ ਰਿਕਾਰਡ ਦੇ ਆਧਾਰ 'ਤੇ ਬਣੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਉਹ ਇਸ ਸੂਚੀ ਨੂੰ ਸੋਮਵਾਰ ਸੰਸਦ 'ਚ ਰੱਖਣਗੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!