ਸ੍ਰੀ ਅਨੰਦਪੁਰ ਸਾਹਿਬ : 12 ਮਈ ਦੀ ਰਾਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੱਚੇ ਮੁਲਾਜ਼ਮਾਂ ਵੱਲ਼ੋਂ 'ਜਾਗੋ ਮਾਰਚ' ਕੀਤਾ ਜਾਵੇਗਾ, ਜਿਸ ਵਿਚ ਬ੍ਰਾਂਚ ਅਨੰਦਪੁਰ ਸਾਹਿਬ ਦੇ ਸਮੂਹ ਕੰਟਰੈਕਟ ਵਰਕਰ ਬਸੰਤੀ ਰੰਗ 'ਚ ਸਜ ਕੇ ਸ਼ਾਮਲ ਹੋਣਗੇ। ਇਹ ਐਲਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੱਖਣ ਕਾਲਸ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੱਖਣ ਕਾਲਸ ਅਤੇ ਬ੍ਰਾਂਚ ਜਰਨਲ ਸਕੱਤਰ ਗਰਜੀਤ ਸਿੰਘ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ 'ਚ ਇਨਲਿਸਟਮੈਂਟ, ਕੰਪਨੀਆਂ, ਵੱਖ-ਵੱਖ ਠੇਕੇਦਾਰਾਂ, ਸੁਸਾਇਟੀਆਂ, ਪ੍ਰਰਾਜੈਕਟਾਂ, ਜ਼ਿਲ੍ਹਾ ਪ੍ਰਰੀਸ਼ਦਾਂ, ਪੰਚਾਇਤੀ ਸਿਸਟਮ ਸਮੇਤ ਮਾਣ ਭੱਤੇ, ਸਵੈ-ਰੁਜ਼ਗਾਰ ਆਦਿ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਤਹਿਤ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।
ਸੰਬੰਧਿਤ ਖ਼ਬਰਾਂ
ਵੱਖ-ਵੱਖ ਵਿਭਾਗਾਂ ਦੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਤੋਂ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ। ਪਿਛਲੇ ਸਮੇਂ ਦੌਰਾਨ ਮੋਰਚੇ ਵੱਲ਼ੋਂ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 'ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ਼, ਟੈਂਪਰੇਰੀ, ਵਰਕਚਾਰਜ ਅਤੇ ਆਊਟਸੋਰਸਿੰਗ ਇੰਪਲਾਈਜ਼ ਵੈਲਫੇਅਰ ਐਕਟ 2016 ਬਣਾਇਆ ਗਿਆ ਸੀ ਪਰ ਮੌਜੂਦਾ ਕੈਪਟਨ ਸਰਕਾਰ 'ਵੈੱਲਫੇਅਰ ਐਕਟ 2016' ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ ਅਤੇ ਨਾ ਹੀ ਐਕਟ ਤੋਂ ਬਾਹਰ ਰਹਿ ਗਈਆਂ ਕੈਟਾਗਰੀਆਂ ਨੂੰ ਐਕਟ 'ਚ ਸ਼ਾਮਲ ਕੀਤਾ ਗਿਆ ਹੈ। ਆਗੂਆਂ ਨੇ ਕੈਪਟਨ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਮੁਨਾਫ਼ੇ ਦੇਣ ਦੀ ਨੀਅਤ ਨਾਲ ਪਬਲਿਕ ਸੈਕਟਰ ਨਾਲ ਸਬੰਧਿਤ ਵਿਭਾਗਾਂ ਨੂੰ ਖਤਮ ਕਰਨ ਦੀ ਮਨਸ਼ਾ ਨਾਲ ਵਿਭਾਗਾਂ ਦਾ ਪੰਚਾਇਤੀਕਰਨ ਤੇ ਨਿੱਜੀਕਰਨ ਕੀਤਾ ਜਾ ਰਿਹਾ ਹੈ।
ਮੋਰਚੇ ਦੇ ਆਗੂਆਂ ਕਿਹਾ ਕਿ ਇਕ ਮਈ ਨੂੰ ਪਟਿਆਲਾ ਵਿਖੇ ਕੀਤੀ ਸੂਬਾ ਪੱਧਰੀ ਰੈਲੀ ਦੌਰਾਨ ਮੋਰਚੇ ਦੀ ਸੂਬਾ ਕਮੇਟੀ ਨੂੰ ਪੰਜਾਬ ਸਰਕਾਰ ਦੁਬਾਰਾ ਕੱਚੇ ਮੁਲਾਜ਼ਮਾਂ ਦੇ ਮਸਲੇ ਸਬੰਧੀ ਬਣੀ ਕਮੇਟੀ ਦੇ ਮੈਬਰਾਂ ਸਿਹਤ ਮੰਤਰੀ ਬ੍ਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਮਚੰਨੀ ਨਾਲ਼ ਮੀਟਿੰਗਾਂ ਮਿਲੀਆਂ ਸਨ ਪਰ ਮੀਟਿੰਗਾਂ ਦੌਰਾਨ ਉਪਰੋਕਤ ਕਮੇਟੀ ਮੈਂਬਰਾਂ ਨੇ ਚੋਣ ਜ਼ਾਬਤੇ ਦਾ ਬਹਾਨਾ ਲਾਉਂਦੇ ਹੋਏ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਅਪਣਾਏ ਗਏ ਟਾਲਾ ਵੱਟੂ ਰਵੱਈਏ ਨੂੰ ਵੇਖਦੇ ਹੋਏ ਮੋਰਚੇ ਦੀ ਸੂਬਾ ਕਮੇਟੀ ਨੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ 11 ਮਈ ਤਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਉਪਰੰਤ 12 ਮਈ ਨੂੰ 'ਜਾਗੋ ਮਾਰਚ' ਕੱਢਿਆ ਜਾਵੇਗਾ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਰਘਵੀਰ ਸਿੰਘ, ਪਰਮਜੀਤ ਸਿੰਘ, ਪੱਪੂ ਸਹੋਤਾ,ਅਰਜੁਣ ਸਿੰਘ, ਬਚਿੱਤਰ ਸਿੰਘ, ਹਰਮਨ ਜੀਤ ਸਿੰਘ, ਸਤਨਾਮ ਸਿੰਘ, ਰਿੰਕੂ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।






