|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਰਜਿਸਟਰੀ ਕਰਵਾਉਣ ਮੌਕੇ ਐੱਨ. ਓ. ਸੀ. ਦੀ ਸ਼ਰਤ ਨੂੰ ਤੁਰੰਤ ਖ਼ਤਮ ਕਰੇ ਸਰਕਾਰ : ਸਿਮਰਜੀਤ ਸਿੰਘ ਬੈਂਸ

ਲੁਧਿਆਣਾ (ਦੇਵ ਇੰਦਰਜੀਤ) : ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਰਜਿਸਟਰੀ ਕਰਵਾਉਣ ਮੌਕੇ ਐੱਨ. ਓ. ਸੀ. ਦੀ ਸ਼ਰਤ ਨੂੰ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਹੈ। ਬੈਂਸ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਦੇਸ਼ ਵਿਚ ਤਰਾਹ-ਤਰਾਹ ਹੋਈ ਪਈ ਹੈ। ਪ੍ਰਾਪਰਟੀ ਦਾ ਕੰਮ ਪਹਿਲਾਂ ਹੀ ਤਬਾਹ ਹੋਣ ਦੀ

NRI Post Desk · 1925 ਦਿਨ ਪਹਿਲਾਂ · ਅੱਪਡੇਟ 1925 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਜਿਸਟਰੀ ਕਰਵਾਉਣ ਮੌਕੇ ਐੱਨ. ਓ. ਸੀ. ਦੀ ਸ਼ਰਤ ਨੂੰ ਤੁਰੰਤ ਖ਼ਤਮ ਕਰੇ ਸਰਕਾਰ : ਸਿਮਰਜੀਤ ਸਿੰਘ ਬੈਂਸ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਰਜਿਸਟਰੀ ਕਰਵਾਉਣ ਮੌਕੇ ਐੱਨ. ਓ. ਸੀ. ਦੀ ਸ਼ਰਤ ਨੂੰ ਤੁਰੰਤ ਖਤਮ ਕਰਨ ਦੀ ਮੰਗ ਕੀਤੀ ਹੈ। ਬੈਂਸ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਦੇਸ਼ ਵਿਚ ਤਰਾਹ-ਤਰਾਹ ਹੋਈ ਪਈ ਹੈ। ਪ੍ਰਾਪਰਟੀ ਦਾ ਕੰਮ ਪਹਿਲਾਂ ਹੀ ਤਬਾਹ ਹੋਣ ਦੀ ਕਗਾਰ ’ਤੇ ਹੈ ਅਤੇ ਜੋ ਪ੍ਰਾਪਰਟੀ ਦਾ ਕੰਮ ਕਰ ਕੇ ਹੀ ਆਪਣੇ ਪਰਿਵਾਰ ਦਾ ਪੇਟ ਪਾਲਦੇ ਸੀ, ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਬਹੁਤ ਮੁਸ਼ਕਿਲ ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਹੁਣ ਸਰਕਾਰ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ ਕਿ ਅਨ-ਰਜਿਸਟਰਡ ਕਾਲੋਨੀਆਂ ’ਚ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਐੱਨ. ਓ. ਸੀ. ਲਾਜ਼ਮੀ ਹੈ। ਜਿੱਥੇ ਇਹ ਫੈਸਲਾ ਆਮ ਲੋਕਾਂ ਲਈ ਜੀਅ ਦਾ ਜੰਜ਼ਾਲ ਬਣਿਆ ਹੈ, ਉਥੇ ਹੀ ਜਿਹੜੇ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਹੋਏ ਲੋਕ ਹਨ, ਉਹ ਵੀ ਕਾਫੀ ਨਿਰਾਸ਼ ਹੋਏ ਜਾਪਦੇ ਹਨ। ਬੈਂਸ ਨੇ ਕਿਹਾ ਕਿ ਜਿੱਥੇ ਤਹਿਸੀਲਾਂ ਦੇ ਵਿੱਚ ਪਹਿਲਾਂ ਹੀ ਏਨੀ ਰਿਸ਼ਵਤਖੋਰੀ ਹੈ, ਉੱਥੇ ਹੀ ਇਸ ਨਾਲ ਇਸ ’ਚ ਹੋਰ ਵਾਧਾ ਹੋਵੇਗਾ।

ਵਿਧਾਇਕ ਬੈਂਸ ਨੇ ਕਿਹਾ ਕਿ ਹੋਣਾ ਤਾਂ ਇਹ ਚਾਹੀਦਾ ਹੈ ਕਿ ਜਿਨ੍ਹਾਂ ਅਫਸਰਾਂ ਦੇ ਸਮੇਂ ’ਚ ਇਹ ਕਾਲੋਨੀਆ ਕੱਟੀਆਂ ਗਈਆਂ ਹਨ, ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਪਰ ਜੋ ਅਜੇ ਤੱਕ ਨਹੀ ਹੋਈ। ਇਨ੍ਹਾਂ ਕਾਲੋਨੀਆਂ ਵਿਚ ਗਰੀਬ ਅਤੇ ਮਿਹਨਤਕਸ਼ ਲੋਕ ਹੀ ਰਹਿੰਦੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਫੈਸਲੇ ’ਤੇ ਗੰਭੀਰਤਾ ਨਾਲ ਵਿਚਾਰ ਕਰ ਕੇ ਇਸ ਨੋਟੀਫੀਕੇਸ਼ਨ ਨੂੰ ਰੀਵਿੳ ਕਰਨਗੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!