|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਕ ਵਾਰ ਫੇਰ ਸਿਮਰਨਜੀਤ ਬੈਂਸ ਤੇ ਕੁੜੀ ਨੇ ਲਗਾਏ ਜ਼ਬਰ-ਜਨਾਹ ਦੇ ਦੋਸ਼

ਲੁਧਿਆਣਾ (ਦੇਵ ਇੰਦਰਜੀਤ) : ਬੈਂਸ ਦੀ ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਲੁਧਿਆਣਾ ਦੀ ਲਗਭਗ ਸਾਰੀ ਲੀਡਰਸ਼ਿਪ ਮੌਜੂਦ ਰਹੀ, ਜਿਨ੍ਹਾਂ ਨੇ ਖੁੱਲ੍ਹ ਕੇ ਬਹਿਸ ਦਾ ਸਮਰਥਨ ਕਰਦਿਆਂ ਸਾਫ਼ ਕਿਹਾ ਕਿ ਸਿਮਰਜੀਤ ਬੈਂਸ ਦਾ ਅਕਸ ਸਾਫ਼-ਸੁਥਰਾ ਹੈ। ਸਿਮਰਜੀਤ ਬੈਂਸ ਨੇ ਕਿਹਾ ਕਿ ਜਿਸ ਜਨਾਨੀ ਵੱਲੋਂ ਉਨ੍ਹਾਂ 'ਤੇ ਇਲਜ਼ਾਮ ਲਗਾਏ ਗਏ ਹਨ, ਉਹ ਉਸ ਨੂੰ ਇੱਕ ਵਾਰ ਹੀ ਮਿਲੇ ਸਨ,

NRI Post Desk · 1994 ਦਿਨ ਪਹਿਲਾਂ · ਅੱਪਡੇਟ 1994 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਕ ਵਾਰ ਫੇਰ ਸਿਮਰਨਜੀਤ ਬੈਂਸ ਤੇ ਕੁੜੀ ਨੇ ਲਗਾਏ ਜ਼ਬਰ-ਜਨਾਹ ਦੇ ਦੋਸ਼
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਬੈਂਸ ਦੀ ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਲੁਧਿਆਣਾ ਦੀ ਲਗਭਗ ਸਾਰੀ ਲੀਡਰਸ਼ਿਪ ਮੌਜੂਦ ਰਹੀ, ਜਿਨ੍ਹਾਂ ਨੇ ਖੁੱਲ੍ਹ ਕੇ ਬਹਿਸ ਦਾ ਸਮਰਥਨ ਕਰਦਿਆਂ ਸਾਫ਼ ਕਿਹਾ ਕਿ ਸਿਮਰਜੀਤ ਬੈਂਸ ਦਾ ਅਕਸ ਸਾਫ਼-ਸੁਥਰਾ ਹੈ। ਸਿਮਰਜੀਤ ਬੈਂਸ ਨੇ ਕਿਹਾ ਕਿ ਜਿਸ ਜਨਾਨੀ ਵੱਲੋਂ ਉਨ੍ਹਾਂ 'ਤੇ ਇਲਜ਼ਾਮ ਲਗਾਏ ਗਏ ਹਨ, ਉਹ ਉਸ ਨੂੰ ਇੱਕ ਵਾਰ ਹੀ ਮਿਲੇ ਸਨ, ਉਹ ਵੀ ਜਦੋਂ ਉਨ੍ਹਾਂ ਦੇ ਫਾਰਮ ਹਾਊਸ ਦਾ ਕੰਮ ਚੱਲ ਰਿਹਾ ਸੀ ਤਾਂ ਉਦੋਂ ਜਨਾਨੀ ਕਿਸੇ ਵਿਅਕਤੀ ਨਾਲ ਪਲਾਟ ਵੇਖਣ ਉੱਥੇ ਆਈ ਸੀ। ਉਨ੍ਹਾਂ ਦੱਸਿਆ ਕਿ ਉਸੇ ਥਾਂ 'ਤੇ ਉਨ੍ਹਾਂ ਦੀ ਥੋੜ੍ਹੀ ਦੇਰ ਗੱਲਬਾਤ ਹੋਈ ਅਤੇ ਉੱਥੇ ਬੈਠਣ ਤੱਕ ਦੀ ਥਾਂ ਨਹੀਂ ਸੀ, ਇਸ ਕਰਕੇ ਉਹ ਇਸੇ ਤਰ੍ਹਾਂ ਚਲੇ ਗਏ, ਜਿਸ ਤੋਂ ਬਾਅਦ ਉਨ੍ਹਾਂ ਦੀ ਉਕਤ ਜਨਾਨੀ ਨਾਲ ਕਦੇ ਮੁਲਾਕਾਤ ਨਹੀਂ ਹੋਈ।

ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਮੁੜ ਤੋਂ ਜਿਣਸੀ ਸ਼ੋਸ਼ਣ ਕਰਨ ਦੇ ਇਲਜ਼ਾਮ ਲੱਗੇ ਹਨ। ਵਿਧਾਇਕ ਬੈਂਸ 'ਤੇ ਇਹ ਇਲਜ਼ਾਮ ਹੁਣ ਇਕ ਅਧਿਆਪਕਾ ਵੱਲੋਂ ਲਾਏ ਗਏ ਹਨ। ਉਕਤ ਜਨਾਨੀ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਸਿੱਧਾ ਮੇਲ ਕਰਕੇ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ। ਹਾਲਾਂਕਿ ਸਿਮਰਜੀਤ ਬੈਂਸ ਵੱਲੋਂ ਇਕ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਸਫ਼ਾਈ ਦਿੰਦਿਆਂ ਇਹ ਕਿਹਾ ਗਿਆ ਕਿ ਇਹ ਸਭ ਉਨ੍ਹਾਂ ਦੇ ਵਿਰੋਧੀਆਂ ਦੀ ਸਾਜ਼ਿਸ਼ ਹੈ, ਜੋ ਉਨ੍ਹਾਂ ਦੇ ਸਿਆਸੀ ਭਵਿੱਖ ਨੂੰ ਢਾਹ ਲਾਉਣ ਲਈ ਕੋਝੀਆਂ ਚਾਲਾਂ ਚੱਲ ਰਹੇ ਹਨ।

ਸੰਬੰਧਿਤ ਖ਼ਬਰਾਂ

ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਲਈ ਵਿਰੋਧੀਆਂ ਵੱਲੋਂ ਲਗਾਤਾਰ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਇਸ ਸਬੰਧੀ ਕੋਈ ਸਬੂਤ ਨਹੀਂ ਜੁਟਾ ਪਾ ਰਹੀ ਹੈ ਅਤੇ ਨਾ ਹੀ ਅਦਾਲਤ ਵਿਚ ਉਨ੍ਹਾਂ ਦੇ ਖ਼ਿਲਾਫ਼ ਕੋਈ ਸਬੂਤ ਮਿਲ ਰਿਹਾ ਹੈ, ਜਿਸ ਕਰਕੇ ਜੋ ਇਲਜ਼ਾਮ ਲਗਾਤਾਰ ਲਗਾਏ ਜਾ ਰਹੇ ਹਨ, ਉਹ ਝੂਠ ਤੋਂ ਸਿਵਾਏ ਕੁੱਝ ਨਹੀਂ ਹਨ। ਸਿਮਰਜੀਤ ਬੈਂਸ ਨੇ ਕਿਹਾ ਕਿ ਉਹ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਇਸੇ ਦਾ ਵਿਰੋਧੀਆਂ ਨੂੰ ਡਰ ਪੈ ਗਿਆ ਹੈ ਕਿਉਂਕਿ ਹੁਣ ਚੋਣਾਂ ਨੇੜੇ ਆ ਗਈਆਂ ਹਨ।

ਇਸ ਕਰਕੇ ਅਜਿਹੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਨਾਨੀਆਂ ਨੂੰ ਲਾਲਚ ਦੇ ਕੇ ਉਨ੍ਹਾਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਾਰੇ ਲੋਕ ਜਾਣਦੇ ਹਨ ਕਿ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਵੱਡੇ ਭਰਾ ਦਾ ਅਕਸ ਕਿਹੋ ਜਿਹਾ ਹੈ। ਉਨ੍ਹਾਂ ਆਪਣੇ 'ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਕਾਨੂੰਨ ਹਮੇਸ਼ਾ ਸੱਚ ਦਾ ਸਾਥ ਦਿੰਦਾ ਹੈ ਅਤੇ ਉਨ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!