|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਇਕ ਵਾਰ ਫੇਰ ਤਨਮਨਜੀਤ ਢੇਸੀ ਨੇ UK ਦੀ ਪਾਰਲੀਮੈਂਟ 'ਚ ਚੁੱਕਿਆ ਕਿਸਾਨਾਂ ਦਾ ਮੁੱਦਾ

ਐਨ.ਆਰ.ਆਈ. ਮੀਡੀਆ (ਦੇਵ ਇੰਦਰਜੀਤ) :ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 80 ਵਾਂ ਦਿਨ ਹੈ। ਪਰ ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ਾ

NRI Post Desk · 2112 ਦਿਨ ਪਹਿਲਾਂ · ਅੱਪਡੇਟ 2112 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਕ ਵਾਰ ਫੇਰ ਤਨਮਨਜੀਤ ਢੇਸੀ ਨੇ UK ਦੀ ਪਾਰਲੀਮੈਂਟ 'ਚ ਚੁੱਕਿਆ ਕਿਸਾਨਾਂ ਦਾ ਮੁੱਦਾ
📷 NRI Post Desk

ਐਨ.ਆਰ.ਆਈ. ਮੀਡੀਆ (ਦੇਵ ਇੰਦਰਜੀਤ) :ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 80 ਵਾਂ ਦਿਨ ਹੈ। ਪਰ ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਵਲੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਪ੍ਰਦਰਸ਼ਨ ਕਰ ਅੰਤਰਰਾਸ਼ਟਰੀ ਪੱਧਰ 'ਤੇ ਕਿਸਾਨਾਂ ਦੀ ਆਵਾਜ ਬੁਲੰਦ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਇੱਕ ਵਾਰ ਫਿਰ ਕਿਸਾਨ ਅੰਦੋਲਨ ਦਾ ਮੁੱਦਾ ਇੰਗਲੈਂਡ ਦੀ ਪਾਰਲੀਮੈਂਟ ਵਿੱਚ ਚੁੱਕਿਆ ਹੈ।ਤਨਮਨਜੀਤ ਸਿੰਘ ਢੇਸੀ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਉਨ੍ਹਾਂ ਨੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ 100 ਸੰਸਦ ਮੈਂਬਰਾਂ ਦੇ ਦਸਤਖ਼ਤ ਵਾਲੀ ਇੱਕ ਚਿੱਠੀ ਵੀ ਭੇਜੀ ਹੈ। ਇੱਕ ਲੱਖ ਤੋਂ ਵੱਧ ਲੋਕਾਂ ਨੇ ਆਨਲਾਈਨ ਪਟੀਸ਼ਨ 'ਤੇ ਦਸਤਖ਼ਤ ਵੀ ਕੀਤੇ ਹਨ। ਤਨਮਨਜੀਤ ਸਿੰਘ ਢੇਸੀ ਵਲੋਂ ਨੌਦੀਪ ਕੌਰ ਦਾ ਮਸਲਾ ਵੀ ਚੁੱਕਿਆ ਗਿਆ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!