|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਨਾਲ ਮਸਲਾ ਹਲ ਹੋਣਤੇ ਭਾਜਪਾ ਨਾਲ ਹੋਵੇਗਾ ਗਠਜੋੜ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਪਾਸੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਵਿੰਨ੍ਹਿਆ ਹੈ ਪਰ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸ਼ੰਸਾ ਕੀਤੀ ਹੈ। ਮੀਡੀਆ ’ਚ ਇੰਟਰਵਿਊ ਦੌਰਾਨ ਜਿੱਥੇ ਕੈਪਟਨ ਨੇ ਨਵੀਂ ਪਾਰਟੀ ਬਣਾਉਣ ਦਾ ਜ਼ਿਕਰ ਕੀਤਾ।

NRI Post Desk · 1862 ਦਿਨ ਪਹਿਲਾਂ · ਅੱਪਡੇਟ 1862 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਨਾਲ ਮਸਲਾ ਹਲ ਹੋਣਤੇ ਭਾਜਪਾ ਨਾਲ ਹੋਵੇਗਾ ਗਠਜੋੜ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਪਾਸੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਵਿੰਨ੍ਹਿਆ ਹੈ ਪਰ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸ਼ੰਸਾ ਕੀਤੀ ਹੈ। ਮੀਡੀਆ ’ਚ ਇੰਟਰਵਿਊ ਦੌਰਾਨ ਜਿੱਥੇ ਕੈਪਟਨ ਨੇ ਨਵੀਂ ਪਾਰਟੀ ਬਣਾਉਣ ਦਾ ਜ਼ਿਕਰ ਕੀਤਾ।

ਉੱਥੇ ਹੀ ਉਨ੍ਹਾਂ ਇਹ ਗੱਲ ਵੀ ਸਪਸ਼ਟ ਕਹੀ ਕਿ ਜਦੋਂ ਤਕ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੁੰਦਾ, ਉਹ ਭਾਜਪਾ ਨਾਲ ਗਠਜੋੜ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਚੋਲਗੀ ਕਰਨ ਲਈ ਤਿਆਰ ਹਨ।

ਸੰਬੰਧਿਤ ਖ਼ਬਰਾਂ

ਕੈਪਟਨ ਨੇ ਭਾਜਪਾ ਨਾਲ ਵਧ ਰਹੇ ਸਬੰਧਾਂ ’ਤੇ ਕਿਹਾ ਕਿ ਉਹ ਸਿਰਫ਼ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਹੀ 2 ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਇਕ ਵਾਰ ਕੌਮੀ ਸੁਰੱਖਿਆ ਸਲਾਹਕਾਰ ਨੂੰ ਮਿਲੇ ਹਨ। ਉਹ ਚਾਹੁੰਦੇ ਹਨ ਕਿ ਕਿਸਾਨਾਂ ਦਾ ਮਸਲਾ ਹੱਲ ਹੋਵੇ। ਲਗਭਗ ਇਕ ਸਾਲ ਤੋਂ ਇਹ ਲੋਕ ਸੜਕਾਂ ’ਤੇ ਬੈਠੇ ਹਨ ਅਤੇ ਇਕੱਲੇ ਪੰਜਾਬ ਤੋਂ ਹੀ 407 ਕਿਸਾਨ ਹੁਣ ਤਕ ਮੌਤ ਦਾ ਸ਼ਿਕਾਰ ਬਣ ਚੁੱਕੇ ਹਨ।

ਕੈਪਟਨ ਨੇ ਕਿਹਾ ਕਿ ਕਿਸਾਨਾਂ ਦਾ ਮਸਲਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ ਕਿਉਂਕਿ ਜੋ ਧਰਨੇ ’ਤੇ ਇਕ ਸਾਲ ਤੋਂ ਕਿਸਾਨ ਬੈਠੇ ਹਨ, ਉਹ ਬਹੁਤ ਗ਼ਰੀਬ ਕਿਸਾਨ ਹਨ। ਭਾਜਪਾ ਨਾਲ ਉਹ ਤਾਂ ਹੀ ਗਠਜੋੜ ਕਰਨਗੇ ਜੇ ਕਿਸਾਨਾਂ ਦਾ ਮਸਲਾ ਹੱਲ ਹੋਵੇਗਾ।

ਕੈਪਟਨ ਨੇ ਕਿਹਾ ਕਿ ਜੇ ਇਹ ਮਸਲਾ ਹੱਲ ਨਹੀਂ ਹੁੰਦਾ ਤਾਂ ਪੰਜਾਬ ਵਿਚ ਚੋਣਾਂ ਕਿਵੇਂ ਹੋਣਗੀਆਂ, ਇਹ ਵੀ ਵੱਡਾ ਸਵਾਲ ਹੈ ਕਿਉਂਕਿ ਕਿਸਾਨਾਂ ਦੇ ਵਿਰੋਧ ਦਰਮਿਆਨ ਸੂਬੇ ਵਿਚ ਚੋਣ ਪ੍ਰਚਾਰ ਕਰਨਾ ਸੌਖਾ ਨਹੀਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!