|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਚਿੱਟੀ ਵੇਈਂ ਵੀ ਇੱਕ ਦਿਨ ਪ੍ਰਦੂਸ਼ਣ ਮੁਕਤ ਹੋਵੇਗੀ - ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੌਰਾਨ ਨਗਰ ਕੀਰਤਨ ਦੌਰਾਨ ਪੰਜਾਬ ਦੇ ਵਾਤਾਵਰਣ ਨੂੰ ਸੁਧਾਰਨ ਦਾ ਸੱਦਾ ਦਿੱਤਾ।ਨਿਰਮਲ ਕੁਟੀਆ ਸੀਚੇਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ੁਰੂ ਕੀਤੇ ਗਏ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਕੀਤੀ।ਇ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੌਰਾਨ ਨਗਰ ਕੀਰਤਨ ਦੌਰਾਨ ਪੰਜਾਬ ਦੇ ਵਾਤਾਵਰਣ ਨੂੰ ਸੁਧਾਰਨ ਦਾ ਸੱਦਾ ਦਿੱਤਾ।ਨਿਰਮਲ ਕੁਟੀਆ ਸੀਚੇਵਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ੁਰੂ ਕੀਤੇ ਗਏ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਕੀਤੀ।ਇਸ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਵਾ,ਪਾਣੀ ਤੇ ਧਰਤੀ ਨੂੰ ਦਿੱਤੇ ਗਏ ਸਤਿਕਾਰ ਦਾ ਉਚੇਚਾ ਜ਼ਿਕਰ ਕੀਤਾ ਗਿਆ।ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਵਾਤਾਵਰਣ ਨੂੰ ਬਚਾਉਣ ਲਈ ਬਣਾਈਆਂ ਗਈਆਂ ਵਿਸ਼ੇਸ਼ ਤਖਤੀਆਂ ਫੜੀਆਂ ਹੋਈਆਂ ਸਨ। ਸੰਤ ਸੀਚੇਵਾਲ ਨੇ ਨਗਰ ਕੀਰਤਨ ਦੌਰਾਨ ਪਿੰਡਾਂ ਦੀਆਂ ਸੰਗਤਾਂ ਨੂੰ ਦੱਸਿਆ ਕਿ ਪੰਜਾਬ ਗੁਰੂਆਂ ,ਪੀਰਾਂ ‘ਤੇ ਪੈਂਗਬਰਾਂ ਦੀ ਧਰਤੀ ਹੈ।

ਸੰਬੰਧਿਤ ਖ਼ਬਰਾਂ

ਜਿੱਥੋਂ ਕੁਦਰਤ ਨਾਲ ਜੁੜੇ ਰਹਿਣ ਦੇ ਸੁਨੇਹੇ ਦਿੱਤੇ ਜਾਂਦੇ ਸਨ।ਇਸ ਦੇ ਬਾਵਜੂਦ ਅਸੀ ਬਾਬੇ ਨਾਨਕ ਦੀ ਬਾਣੀ ਵੱਲ ਪਿੱਠ ਕਰ ਲਈ ਤੇ ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਕਾਲੀ ਵੇਈਂ ਨੂੰ ਵੀ ਗੰਦਾ ਨਾਲਾ ਬਣਾ ਕੇ ਰੱਖ ਦਿੱਤਾ ਸੀ। ਸੰਗਤਾਂ ਦੇ ਸਹਿਯੋਗ ਨਾਲ 20 ਸਾਲਾਂ ਦੀ ਅਣਥੱਕ ਕਾਰ ਸੇਵਾ ਰਾਹੀ ਮੁੜ ਨਿਰਮਲ ਹੋ ਗਈ ਹੈ।ਉਨ੍ਹਾਂ ਕਿਹਾ ਜੇ ਕਾਲੀ ਵੇਈਂ ਸਾਫ਼ ਹੋ ਸਕਦੀ ਹੈ ਤਾਂ ਚਿੱਟੀ ਵੇਈਂ ਵੀ ਸਾਫ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਚਿੱਟੀ ਵੇਈਂ ਵਿੱਚ ਵੀ ਲੋਕ ਵਿਸਾਖੀ ਮੇਲੇ ‘ਤੇ ਇਸ਼ਨਾਨ ਕਰਦੇ ਸਨ ਪਰ ਇਸ ਵਿੱਚ ਫੈਕਟਰੀਆਂ ਦਾ ਦੂਸ਼ਿਤ ਪਾਣੀ ਪਾ ਕੇ ਇਸ ਨੂੰ ਗੰਧਲਾ ਕਰ ਦਿੱਤਾ ਗਿਆ ਸੀ।ਚਿੱਟੀ ਵੇਈਂ ਦਾ ਦੂਸ਼ਿਤ ਪਾਣੀ ਅੱਗੇਓ ਸਤਲੁਜ ਦਰਿਆ ਵਿੱਚ ਪੈ ਰਿਹਾ ਹੈ। ਹੜ੍ਹ ਦੌਰਾਨ ਇਲਾਕੇ ਨੇ ਬੜੀ ਵੱਡੀ ਮਾਰ ਝੱਲਣੀ ਪਈ ਸੀ ਤੇ ਹੁਣ ਸਤਲੁਜ ਦਰਿਆ ਨੂੰ ਅਗਸਤ 2019 ਤੋਂ ਹੀ ਮਜ਼ਬੂਤ ਕਰਨ ਦੀ ਲਗਾਤਾਰ ਸੇਵਾ ਚੱਲ ਰਹੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਤੱਕ ਸੂਬੇ ਦੇ ਹਰ ਪਿੰਡ ਵਿੱਚ 551 ਬੂਟੇ ਲਾਏ ਜਾਣ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।ਪੰਜਾਬੀ ਤਾਂ ਹੀ ਤੰਦਰੁਸਤ ਰਹਿਣਗੇ ਜੇ ਇੱਥੋਂ ਦੀ ਆਬੋ-ਹਵਾ ਸਾਫ਼ ਸੁਥਰੀ ਹੋਵੇਗੀ।ਇਸ ਲਈ ਵੱਡੀ ਪੱਧਰ ‘ਤੇ ਬੂਟੇ ਲਗਾਉਣ ਅਤੇ ਬਰਸਾਤੀ ਪਾਣੀ ਨੂੰ ਸੰਭਾਲਣ ਦੀ ਠੋਸ ਤੇ ਨਿੱਗਰ ਵਿਉਂਤਬੰਦੀ ਬਣਾਈ ਜਾਵੇ। ਇਲਾਕੇ ਦੀਆਂ ਸੰਗਤਾਂ ਵੱਲੋਂ ਲੰਗਰ ਲਗਾ, ਫੁੱਲਾਂ ਦੀ ਵਰਖਾ ਅਤੇ ਸਿਰਪਾਓ ਦੇ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਇਹ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਚੱਲ ਕੇ ਚੱਕ ਚੇਲਾ, ਨਿਹਾਲੂਵਾਲ, ਮੁਰੀਦਵਾਲ, ਕਾਸੂਪੁਰ, ਰੂਪੇਵਾਲ, ਅੱਡਾ ਰੂਪੇਵਾਲ, ਮਹਿਮੂਵਾਲ, ਮਾਲੂਪੁਰ ਤੋਂ ਪਿੰਡ ਸੀਚੇਵਾਲ ਹੁੰਦਾ ਹੋਇਆ ਨਿਰਮਲ ਕੁਟੀਆ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਸੰਤ ਦਇਆ ਸਿੰਘ ਜੀ ਗੁਰਦੁਆਰਾ ਟਾਹਲੀ ਸਾਹਿਬ ਤੋਂ ਅਤੇ ਸੰਤ ਗੁਰਮੇਜ਼ ਸਿੰਘ ਜੀ ਸੈਦਰਾਣਾ ਸਾਹਿਬ ਤੋਂ ਉਚੇਚੇ ਤੌਰ ਤੇ ਸ਼ਾਮਿਲ ਹੋਏ। ਭਾਈ ਤਜਿੰਦਰ ਸਿੰਘ ਤੇ ਸੰਤ ਅਵਤਾਰ ਸਿੰਘ ਯਾਦਗਾਰੀ ਮਹਾਂਵਿਦਿਆਲਿਆ ਦੇ ਬੱਚਿਆਂ ਵੱਲੋਂ ਸ਼ਬਦ ਸੁਣਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!