|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ : ਵਾਸ਼ਿੰਗਟਨ 'ਚ ਵੀਰਵਾਰ ਰਾਤ ਹੋਈ ਗੋਲੀਬਾਰੀ 'ਚ 1 ਦੀ ਮੌਤ 5 ਜ਼ਖਮੀ

ਵਾਸ਼ਿੰਗਟਨ (Vikram Sehajpal) : ਅਮਰੀਕਾ ਦਾ ਰਾਜਧਾਨੀ ਵਾਸ਼ਿੰਗਟਨ ਵਿਚ ਵੀਰਵਾਰ ਰਾਤ ਹੋਈ ਗੋਲੀਬਾਰੀ ਦੌਰਾਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਹਮਲਾਵਰ ਨੇ ਕੋਲੰਬੀਆ ਹਾਈਟਸ ਦੇ ਭੀੜ-ਭਾੜ ਵਾਲੇ ਇਲਾਕੇ ਨੂੰ ਨਿਸ਼ਾਨਾ ਬਣਾਇਆ। ਇਹ ਇਲਾਕਾ ਵਾਈਟ ਹਾਊਸ ਤੋਂ ਸਿਰਫ਼ ਤਿੰਨ ਕਿਲੋਮੀਟਰ ਦੀ ਦੂਰੀ ਅਤੇ ਅੰਤਮ ਰਿਪੋਰਟਾਂ ਮਿਲਣ ਤੱਕ ਹਮਲਾਵਰ ਕਾਬੂ ਨਹੀਂ ਕੀਤੇ ਜਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Vikram Sehajpal) : ਅਮਰੀਕਾ ਦਾ ਰਾਜਧਾਨੀ ਵਾਸ਼ਿੰਗਟਨ ਵਿਚ ਵੀਰਵਾਰ ਰਾਤ ਹੋਈ ਗੋਲੀਬਾਰੀ ਦੌਰਾਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਹਮਲਾਵਰ ਨੇ ਕੋਲੰਬੀਆ ਹਾਈਟਸ ਦੇ ਭੀੜ-ਭਾੜ ਵਾਲੇ ਇਲਾਕੇ ਨੂੰ ਨਿਸ਼ਾਨਾ ਬਣਾਇਆ। ਇਹ ਇਲਾਕਾ ਵਾਈਟ ਹਾਊਸ ਤੋਂ ਸਿਰਫ਼ ਤਿੰਨ ਕਿਲੋਮੀਟਰ ਦੀ ਦੂਰੀ ਅਤੇ ਅੰਤਮ ਰਿਪੋਰਟਾਂ ਮਿਲਣ ਤੱਕ ਹਮਲਾਵਰ ਕਾਬੂ ਨਹੀਂ ਕੀਤੇ ਜਾ ਸਕੇ। ਪੁਲਿਸ ਨੇ ਦੱਸਿਆ ਕਿ ਵੀਰਵਾਰ ਰਾਤ 10 ਵਜੇ ਦੇ ਕਰੀਬ ਗੋਲੀਆਂ ਚੱਲਣ ਦੀ ਇਤਲਾਹ ਮਿਲੀ ਅਤੇ ਮੌਕੇ 'ਤੇ ਪੁੱਜੇ ਅਫ਼ਸਰਾਂ ਨੂੰ ਛੇ ਜਣੇ ਜ਼ਖ਼ਮੀ ਹਾਲਤ ਵਿਚ ਮਿਲੇ ਜਿਨਾਂ ਵਿਚੋਂ ਇਕ ਦੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਪੰਜ ਜਣਿਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ। ਇਸੇ ਦਰਮਿਆਨ ਵਾਸ਼ਿੰਗਟਨ ਡੀ.ਸੀ. ਦੇ ਉੱਤਰ-ਪੂਰਬੀ ਇਲਾਕੇ ਵਿਚ ਤਿੰਨ ਜਣਿਆਂ ਨੂੰ ਗੋਲੀ ਲੱਗਣ ਦੀ ਰਿਪੋਰਟ ਮਿਲੀ ਹੈ ਪਰ ਫ਼ਿਲਹਾਲ ਦੋਹਾਂ ਘਟਨਾਵਾਂ ਨੂੰ ਜੋੜ ਕੇ ਨਹੀਂ ਵੇਖਿਆ ਜਾ ਰਿਹਾ ਹੈ। ਪੁਲਿਸ ਨੇ ਕਿਹਾ ਕਿ ਦੋ ਹਮਲਾਵਰਾਂ ਨੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿਤਾ ਜੋ ਹਲਕੇ ਰੰਗ ਦੀ ਨਿਸਾਨ ਕਾਰ ਵਿਚ ਫ਼ਰਾਰ ਹੋ ਗਏ। ਦੋਹਾਂ ਕੋਲ ਅਸਾਲਟ ਰਾਈਫ਼ਲਾਂ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!