|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤ੍ਰਿਕੁਟ ਪਹਾੜੀ 'ਤੇ ਰੋਪਵੇਅ ਹਾਦਸੇ 'ਚ ਇਕ ਦੀ ਮੌਤ, 48 ਲੋਕ ਟਰਾਲੀਆਂ 'ਚ ਫਸੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਾਰਖੰਡ ਦੇ ਬਾਬਾ ਬੈਦਿਆਨਾਥ ਮੰਦਰ ਨੇੜੇ ਤ੍ਰਿਕੁਟ ਪਹਾੜੀ 'ਤੇ 12 ਰੋਪਵੇਅ ਟਰਾਲੀਆਂ ਇਕ ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 48 ਹੋਰ ਟਰਾਲੀਆਂ ਵਿਚ ਫਸ ਗਏ। ਅਧਿਕਾਰੀ ਮੁਤਾਬਕ ਇਸ ਹਾਦਸੇ'ਚ 10 ਸੈਲਾਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਇਨ੍ਹਾਂ 'ਚੋਂ ਇਕ ਦੀ ਦੇਰ ਰਾਤ ਮੌਤ ਹੋ ਗਈ। ਉਨ੍ਹਾਂ ਦੱਸਿਆ ਕ

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤ੍ਰਿਕੁਟ ਪਹਾੜੀ 'ਤੇ ਰੋਪਵੇਅ ਹਾਦਸੇ 'ਚ ਇਕ ਦੀ ਮੌਤ, 48 ਲੋਕ ਟਰਾਲੀਆਂ 'ਚ ਫਸੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਝਾਰਖੰਡ ਦੇ ਬਾਬਾ ਬੈਦਿਆਨਾਥ ਮੰਦਰ ਨੇੜੇ ਤ੍ਰਿਕੁਟ ਪਹਾੜੀ 'ਤੇ 12 ਰੋਪਵੇਅ ਟਰਾਲੀਆਂ ਇਕ ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 48 ਹੋਰ ਟਰਾਲੀਆਂ ਵਿਚ ਫਸ ਗਏ। ਅਧਿਕਾਰੀ ਮੁਤਾਬਕ ਇਸ ਹਾਦਸੇ'ਚ 10 ਸੈਲਾਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਇਨ੍ਹਾਂ 'ਚੋਂ ਇਕ ਦੀ ਦੇਰ ਰਾਤ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਵਾਈ ਸੈਨਾ ਦੇ 2 ਹੈਲੀਕਾਪਟਰ ਫਸੇ ਹੋਏ ਲੋਕਾਂ ਨੂੰ ਬਚਾਉਣ ਲਈ ਪਹੁੰਚੇ।

ਸੰਬੰਧਿਤ ਖ਼ਬਰਾਂ

NDRF ਦੀ ਟੀਮ ਵੀ ਕੰਮ 'ਤੇ ਲੱਗੀ ਹੋਈ ਹੈ ਅਤੇ 11 ਲੋਕਾਂ ਨੂੰ ਉਸ ਨੇ ਕੱਢਿਆ ਹੈ। ਬਚਾਅ ਮੁਹਿੰਮ 'ਚ ਸਥਾਨਕ ਲੋਕ ਵੀ ਮਦਦ ਕਰ ਰਹੇ ਹਨ। ਘਟਨਾ 'ਚ 10 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚੋਂ ਇਕ ਦੀ ਦੇਰ ਰਾਤ ਮੌਤ ਹੋ ਗਈ। ਹਾਦਸੇ ਦੇ ਕਾਰਨਾਂ ਬਾਰੇ ਪੁੱਛੇ ਜਾਣ 'ਤੇ ਡੀ.ਸੀ. ਨੇ ਕਿਹਾ ਕਿ ਫਿਲਹਾਲ ਜ਼ਿਲ੍ਹੇ ਦਾ ਸਮੁੱਚਾ ਸਟਾਫ਼ ਫਸੇ ਲੋਕਾਂ ਨੂੰ ਕੱਢਣ 'ਚ ਲੱਗਾ ਹੋਇਆ ਹੈ ਅਤੇ ਬਚਾਅ ਕਾਰਜ ਖ਼ਤਮ ਹੋਣ ਤੋਂ ਬਾਅਦ ਹੀ ਜਾਂਚ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਹਾਦਸਾ ਤਕਨੀਕੀ ਨੁਕਸ ਕਾਰਨ ਵਾਪਰਿਆ ਹੈ। ਡੀ.ਸੀ. ਅਨੁਸਾਰ ਰੋਪਵੇਅ ਦਾ ਸੰਚਾਲਨ ਇਕ ਨਿੱਜੀ ਕੰਪਨੀ ਵੱਲੋਂ ਕੀਤਾ ਜਾ ਰਿਹਾ ਹੈ। ਇਸ ਨੂੰ ਚਲਾ ਰਹੇ ਚਾਲਕ ਹਾਦਸੇ ਤੋਂ ਕੁਝ ਦੇਰ ਬਾਅਦ ਹੀ ਉੱਥੋਂ ਫਰਾਰ ਹੋ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!