|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਵਾਸ਼ਿੰਗਟਨ ਹੋਟਲ 'ਚ ਗੋਲੀਬਾਰੀ ਦੌਰਾਨ ਇਕ ਦੀ ਮੌਤ, 4 ਜ਼ਖਮੀ

ਨਿਊਜ਼ ਡੈਸਕ (ਜਸਕਮਲ) : ਵਾਸ਼ਿੰਗਟਨ ਦੇ ਇਕ ਹੋਟਲ 'ਚ ਵੀਰਵਾਰ ਨੂੰ ਹੋਈ ਗੋਲੀਬਾਰੀ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਪੁਲਿਸ ਵਿਭਾਗ ਨੇ ਟਵਿੱਟਰ 'ਤੇ ਲਿਖਿਆ, ਵੀਰਵਾਰ ਤੜਕੇ ਇਕ ਰਿਹਾਇਸ਼ੀ ਗੁਆਂਢ 'ਚ ਇਕ ਚੇਨ ਹੋਟਲ 'ਚ ਗੋਲੀਆਂ ਚੱਲਣ ਤੋਂ ਬਾਅਦ ਪੰਜ ਲੋਕਾਂ ਨੂੰ ਗੋਲੀਆਂ ਲੱਗੀਆਂ ਤੇ ਉਨ੍ਹਾਂ ਨੂੰ ਹਸਪ

NRI Post Desk · 1764 ਦਿਨ ਪਹਿਲਾਂ · ਅੱਪਡੇਟ 1764 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਾਸ਼ਿੰਗਟਨ ਹੋਟਲ 'ਚ ਗੋਲੀਬਾਰੀ ਦੌਰਾਨ ਇਕ ਦੀ ਮੌਤ, 4 ਜ਼ਖਮੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਵਾਸ਼ਿੰਗਟਨ ਦੇ ਇਕ ਹੋਟਲ 'ਚ ਵੀਰਵਾਰ ਨੂੰ ਹੋਈ ਗੋਲੀਬਾਰੀ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਪੁਲਿਸ ਵਿਭਾਗ ਨੇ ਟਵਿੱਟਰ 'ਤੇ ਲਿਖਿਆ, ਵੀਰਵਾਰ ਤੜਕੇ ਇਕ ਰਿਹਾਇਸ਼ੀ ਗੁਆਂਢ 'ਚ ਇਕ ਚੇਨ ਹੋਟਲ 'ਚ ਗੋਲੀਆਂ ਚੱਲਣ ਤੋਂ ਬਾਅਦ ਪੰਜ ਲੋਕਾਂ ਨੂੰ ਗੋਲੀਆਂ ਲੱਗੀਆਂ ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਸੰਬੰਧਿਤ ਖ਼ਬਰਾਂ

ਵਿਭਾਗ ਨੇ ਟਵੀਟ ਕੀਤਾ, "MPD ਨੇ ਹੋਟਲ ਡੇਜ਼ ਇਨ ਵਿਖੇ ਇਸ ਗੋਲੀਬਾਰੀ ਦੀ ਘਟਨਾ ਚਾਰ ਪੀੜਤਾਂ ਦੀ ਪਛਾਣ ਹੋਈ ਹੈ। ਇਕ ਹੋਰ ਪੀੜਤ ਔਰਤ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਵਾਸ਼ਿੰਗਟਨ ਪੁਲਿਸ ਨੇ ਇਲਾਕੇ ਨੂੰ ਕਈ ਘੰਟਿਆਂ ਤੱਕ ਘੇਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੂੰ ਸਥਾਨਕ ਸਮੇਂ ਅਨੁਸਾਰ ਤੜਕੇ 3:30 ਵਜੇ (0830 GMT) ਮੌਕੇ 'ਤੇ ਬੁਲਾਇਆ ਗਿਆ, ਜਦੋਂ ਵਾਸ਼ਿੰਗਟਨ ਦੇ ਇਕ ਪ੍ਰਮੁੱਖ ਇਲਾਕੇ ਦੇ ਇਕ ਹੋਟਲ ਦੇ ਕਮਰੇ 'ਚ ਇਕ ਪਾਰਟੀ ਦੌਰਾਨ ਗੋਲੀਆਂ ਚੱਲਣ ਦੀ ਆਵਾਜ਼ ਆਈ, ਜਿੱਥੇ ਬਹੁਤ ਸਾਰੇ ਦੂਤਾਵਾਸ ਸਥਿਤ ਹਨ।

ਪੁਲਿਸ ਕਮਾਂਡਰ ਡੰਕਨ ਬੇਡਲੀਅਨ ਨੇ ਇਕ ਸਥਾਨਕ ਨਿਊਜ਼ ਚੈਨਲ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਸਮੇਂ 'ਚ ਹੋਟਲ ਬਾਰੇ "ਕਮਿਊਨਿਟੀ ਤੋਂ ਸ਼ਿਕਾਇਤਾਂ" ਮਿਲੀਆਂ ਸਨ। "ਸਾਨੂੰ ਨਸ਼ੀਲੇ ਪਦਾਰਥਾਂ ਦੀ ਗਤੀਵਿਧੀ ਨਾਲ ਸਬੰਧਤ ਸ਼ਿਕਾਇਤਾਂ ਮਿਲਦੀਆਂ ਹਨ ਤੇ ਇਹ ਉਹ ਚੀਜ਼ ਹੈ, ਜਿਸ ਨੂੰ ਅਸੀਂ ਭਾਈਚਾਰੇ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰਦੇ ਹਾਂ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!