|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

31 ਜੁਲਾਈ ਤੋਂ ਲਾਗੂ ਹੋਵੇਗੀ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਨੀਤੀ : ਸੁਪਰੀਮ ਕੋਰਟ

ਦਿੱਲੀ (ਦੇਵ ਇੰਦਰਜੀਤ) : ਅਦਾਲਤ ਨੇ ਕਿਹਾ ਕਿ ਕੋਰੋਨਾ ਆਫ਼ਤ ਦਰਮਿਆਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਵਾਸੀ ਮਜ਼ਦੂਰਾਂ ਲਈ ਕਮਿਊਨਿਟੀ ਰਸੋਈਆਂ ਚਲਾਉਣੀਆਂ ਚਾਹੀਦੀਆਂ ਹਨ। ਅਦਾਲਤ ਨੇ ਸਾਰੇ ਠੇਕੇਦਾਰਾਂ ਨੂੰ 1979 ਦੇ ਕਾਨੂੰਨ ਤਹਿਤ ਰਜਿਸਟਰ ਕਰਨ ਦੇ ਨਿਰਦੇਸ਼ ਦਿੱਤੇ ਹਨ।

NRI Post Desk · 1976 ਦਿਨ ਪਹਿਲਾਂ · ਅੱਪਡੇਟ 1976 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
31 ਜੁਲਾਈ ਤੋਂ ਲਾਗੂ ਹੋਵੇਗੀ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਨੀਤੀ : ਸੁਪਰੀਮ ਕੋਰਟ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਅਦਾਲਤ ਨੇ ਕਿਹਾ ਕਿ ਕੋਰੋਨਾ ਆਫ਼ਤ ਦਰਮਿਆਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਵਾਸੀ ਮਜ਼ਦੂਰਾਂ ਲਈ ਕਮਿਊਨਿਟੀ ਰਸੋਈਆਂ ਚਲਾਉਣੀਆਂ ਚਾਹੀਦੀਆਂ ਹਨ। ਅਦਾਲਤ ਨੇ ਸਾਰੇ ਠੇਕੇਦਾਰਾਂ ਨੂੰ 1979 ਦੇ ਕਾਨੂੰਨ ਤਹਿਤ ਰਜਿਸਟਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਦਿੱਤੇ ਗਏ ਆਦੇਸ਼ ਵਿੱਚ ਸੁਪਰੀਮ ਕੋਰਟ ਨੇ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੀ ਕਾਰਗੁਜਾਰੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਅਸੰਗਠਿਤ ਖੇਤਰ ਦੇ ਕਾਮੇ ਰਾਹਤ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਦੀ ਉਡੀਕ ਕਰ ਰਹੇ ਸਨ ਤਾਂ ਮੰਤਰਾਲੇ ਦਾ ਵਤੀਰਾ ਮੁਆਫੀ ਮੰਗਣ ਦੇ ਯੋਗ ਨਹੀਂ ਹੈ।

ਸੰਬੰਧਿਤ ਖ਼ਬਰਾਂ

ਅਦਾਲਤ ਨੇ ਪਿਛਲੇ ਸਾਲ ਮਈ ਵਿੱਚ ਪ੍ਰਵਾਸੀ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੇਂਦਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਨ ਨੈਸ਼ਨ, ਵਨ ਰਾਸ਼ਨ ਕਾਰਡ ਸਕੀਮ ਲਾਗੂ ਕਰਨ ਲਈ ਕਿਹਾ ਸੀ ਤਾਂ ਜੋ ਪ੍ਰਵਾਸੀ ਮਜ਼ਦੂਰ ਆਪਣੇ ਕੰਮਕਾਜ ਵਾਲੇ ਸੂਬਿਆਂ ਵਿੱਚ ਰਾਸ਼ਨ ਲੈ ਸਕਣ।

ਸੁਪਰੀਮ ਕੋਰਟ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ‘ਵਨ ਨੇਸ਼ਨ ਵਨ ਰਾਸ਼ਨ ਕਾਰਡ’ ਸਕੀਮ ਲਾਗੂ ਕਰਨ ਦੀ ਤਾਰੀਖ਼ 31 ਜੁਲਾਈ 2021 ਨਿਰਧਾਰਤ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪ੍ਰਵਾਸੀ ਮਜ਼ਦੂਰ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਾਸ਼ਨ ਲੈਣ ਦੇ ਯੋਗ ਹੋਣਗੇ। ਸੁਪਰੀਮ ਕੋਰਟ ਨੇ ਪ੍ਰਵਾਸੀ ਮਜ਼ਦੂਰਾਂ ਦੀ ਸਹੂਲਤ ਲਈ ਇਹ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਹੋਰ ਵੀ ਕਈ ਆਦੇਸ਼ ਵੀ ਦਿੱਤੇ ਹਨ।

ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੇਂਦਰ ਨੂੰ ਅਸੰਗਠਿਤ ਖੇਤਰ ਵਿੱਚ ਵਰਕਰਾਂ ਦੇ ਰਜਿਸਟ੍ਰੇਸ਼ਨ ਅਤੇ ਐਨਆਈਸੀ ਦੀ ਸਹਾਇਤਾ ਨਾਲ 31 ਜੁਲਾਈ ਤੱਕ ਇੱਕ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹਦਾਇਤ ਕੀਤੀ ਕਿ ਕੋਵਿਡ ਦੀ ਸਥਿਤੀ ਦਰਮਿਆਨ ਪ੍ਰਵਾਸੀ ਮਜ਼ਦੂਰਾਂ ਵਿਚ ਮੁਫਤ ਅਨਾਜ ਵੰਡ ਲਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਨਾਜ ਅਲਾਟ ਕੀਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!