|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਿਸ ਵੱਲੋਂ ਇਕ ਕਿੱਲੋ 900 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਖੰਨਾ : ਪੁਲਿਸ ਵੱਲੋਂ ਇਕ ਕਿੱਲੋ 900 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਧਰੁਵ ਦਹਿਆ ਨੇ ਦੱਸਿਆ ਕਿ ਐੱਸਐੱਚਓ ਇੰਸਪੈਕਟਰ ਗੁਰਮੇਲ ਸਿੰਘ ਸਿਟੀ-1 ਖੰਨਾ ਦੀ ਅਗਵਾਈ ਹੇਠ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਚੌਕ 'ਤੇ ਨਾਕਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਵਿਅਕਤੀ ਰੇਲਵੇ ਸਟੇਸ਼ਨ ਸਾਈਡ ਵੱਲੋਂ ਪੈਦਲ ਤੁਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਖੰਨਾ : ਪੁਲਿਸ ਵੱਲੋਂ ਇਕ ਕਿੱਲੋ 900 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਧਰੁਵ ਦਹਿਆ ਨੇ ਦੱਸਿਆ ਕਿ ਐੱਸਐੱਚਓ ਇੰਸਪੈਕਟਰ ਗੁਰਮੇਲ ਸਿੰਘ ਸਿਟੀ-1 ਖੰਨਾ ਦੀ ਅਗਵਾਈ ਹੇਠ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਚੌਕ 'ਤੇ ਨਾਕਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਵਿਅਕਤੀ ਰੇਲਵੇ ਸਟੇਸ਼ਨ ਸਾਈਡ ਵੱਲੋਂ ਪੈਦਲ ਤੁਰਿਆ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜ ਪਿਆ ਤੇ ਹੱਥ 'ਚ ਫੜਿ੍ਹਆ ਲਿਫਾਫਾ ਹੇਠਾਂ ਸੁੱਟ ਦਿੱਤਾ।

ਸੰਬੰਧਿਤ ਖ਼ਬਰਾਂ

ਸ਼ੱਕ ਦੇ ਅਧਾਰ 'ਤੇ ਉਸ ਨੂੰ ਰੋਕਿਆ ਗਿਆ ਤੇ ਨਾਂ ਪਤਾ ਪੁੱਿਛਆ। ਉਸ ਨੇ ਆਪਣੀ ਪਹਿਚਾਣ ਪ੍ਰਗਟ ਸਿੰਘ ਵਾਸੀ ਬਠਿੰਡਾ ਵਜੋਂ ਕਰਵਾਈ। ਉਕਤ ਵਿਅਕਤੀ ਵੱਲੋਂ ਸੁੱਟੇ ਲਿਫਾਫ਼ੇ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 1 ਕਿੱਲੋਂ 900 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਿਸ ਵੱਲੋਂ ਉਕਤ ਕਥਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!