|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਿਆਜ਼ ਨੇ ਮਚਾਈ ਹਾਹਾਕਾਰ, ਰੇਟ 150 ਤੋਂ ਪਾਰ

ਮੀਡੀਆ ਡੈਸਕ — ਪਿਆਜ਼ ਦੀਆਂ ਕੀਮਤਾਂ ਇਕ ਵਾਰ ਫਿਰ ਆਮ ਆਦਮੀ ਦੇ ਹੰਝੂ ਕੱਢ ਰਹੀਆਂ ਹਨ। ਪਿਛਲੇ ਕਈ ਮਹੀਨਿਆਂ ਤੋਂ ਪਿਆਜ਼ ਦੀਆਂ ਕੀਮਤਾਂ ਆਸਮਾਨੀ ਪਹੁੰਚ ਗਈਆਂ ਹਨ। ਜਾਣਕਾਰੀ ਮੁਤਾਬਕ ਪਿਆਜ਼ ਦੀਆਂ ਕੀਮਤਾਂ ਨੇ ਭਾਰੀ ਉਛਾਲ ਮਾਰਦਿਆਂ 125 ਕਿਲੋ ਤੋਂ 150 ਰੁਪਏ ਤੱਕ ਪਹੁੰਚ ਗਿਆ ਹੈ, ਜਿਸਦਾ ਭਾਰੀ ਅਸਰ ਆਮ ਜਨਤਾ ਦੀ ਜੇਬ 'ਚ ਪਿਆ।ਸਬਜ਼ੀ ਮੰਡੀ 'ਚ ਪਿਆਜ਼ ਦੀ ਖਰੀਦਦਾਰੀ ਕਰਨ ਆਏ ਲੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ — ਪਿਆਜ਼ ਦੀਆਂ ਕੀਮਤਾਂ ਇਕ ਵਾਰ ਫਿਰ ਆਮ ਆਦਮੀ ਦੇ ਹੰਝੂ ਕੱਢ ਰਹੀਆਂ ਹਨ। ਪਿਛਲੇ ਕਈ ਮਹੀਨਿਆਂ ਤੋਂ ਪਿਆਜ਼ ਦੀਆਂ ਕੀਮਤਾਂ ਆਸਮਾਨੀ ਪਹੁੰਚ ਗਈਆਂ ਹਨ। ਜਾਣਕਾਰੀ ਮੁਤਾਬਕ ਪਿਆਜ਼ ਦੀਆਂ ਕੀਮਤਾਂ ਨੇ ਭਾਰੀ ਉਛਾਲ ਮਾਰਦਿਆਂ 125 ਕਿਲੋ ਤੋਂ 150 ਰੁਪਏ ਤੱਕ ਪਹੁੰਚ ਗਿਆ ਹੈ, ਜਿਸਦਾ ਭਾਰੀ ਅਸਰ ਆਮ ਜਨਤਾ ਦੀ ਜੇਬ 'ਚ ਪਿਆ।ਸਬਜ਼ੀ ਮੰਡੀ 'ਚ ਪਿਆਜ਼ ਦੀ ਖਰੀਦਦਾਰੀ ਕਰਨ ਆਏ ਲੋਕਾਂ ਨੇ ਪਿਆਜ਼ ਦੇ ਵੱਧ ਰਹੇ ਭਾਅ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।

ਸੰਬੰਧਿਤ ਖ਼ਬਰਾਂ

ਖਰੀਦਦਾਰਾਂ ਦਾ ਕਹਿਣਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਆ ਰਿਹਾ ਹੈ, ਜਿਸ ਕਰਕੇ ਪੰਜਾਬ 'ਚ ਵੱਡੇ ਪੱਧਰ 'ਤੇ ਲੰਗਰ ਲਗਾਏ ਜਾਂਦੇ ਹਨ ਅਤੇ ਇਹ ਲੰਗਰ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਲਗਾਇਆ ਜਾਂਦਾ ਹੈ ਅਤੇ ਇੰਨੀ ਮਹਿੰਗਾਈ 'ਚ ਲੋਕ ਕਿਵੇਂ ਲੰਗਰ 'ਚ ਪਿਆਜ਼ ਦੀ ਵਰਤੋਂ ਕਰਨਗੇ। ਦੱਸਣਯੋਗ ਹੈ ਕਿ ਪਿਆਜ਼ ਦੇ ਵਧੇ ਭਾਅ ਨੇ ਸਬਜ਼ੀਆਂ ਦੇ ਜਾਇਕੇ ਨੂੰ ਖਰਾਬ ਕਰ ਦਿੱਤਾ ਹੈ,ਪਰ ਜਿਸ ਤਰ੍ਹਾਂ ਪਿਛਲੇ ਕੁਝ ਮਹੀਨਿਆਂ 'ਚ ਪਿਆਜ਼ ਦੇ ਭਾਅ ਆਸਮਾਨ ਨੂੰ ਛੂਹ ਰਹੇ ਹਨ। ਆਮ ਜਨਤਾ ਇਸ ਨੂੰ ਖਰੀਦਣ ਤੋਂ ਝਿਝਕ ਰਹੀ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!