|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

72 ਘੰਟਿਆਂ ਪਹਿਲਾਂ ਦੀ ਕੋਰੋਣਾ ਨੈਗੇਟਿਵ ਰਿਪੋਰਟ ਵਾਲੇ ਹੀ ਕੁੰਭ 'ਚ ਹਿਸਾ ਲੈਣ :ਉੱਤਰਾਖੰਡ ਹਾਈਕੋਰਟ

ਉੱਤਰਾਖੰਡ,(ਦੇਵ ਇੰਦਰਜੀਤ) :ਉੱਤਰਾਖੰਡ ਹਾਈਕੋਰਟ ਨੇ ਬੁੱਧਵਾਰ ਨਿਰਦੇਸ਼ ਦਿੱਤਾ ਕਿ 1 ਅਪ੍ਰੈਲ ਤੋਂ ਕੁੰਭ ਵਿਚ ਉਨ੍ਹਾਂ ਲੋਕਾਂ ਨੂੰ ਆਉਣ ਦਿੱਤਾ ਜਾਵੇਗਾ, ਜੋ 72 ਘੰਟੇ ਪਹਿਲਾਂ ਦੀ ਕੋਰੋਨਾ ਆਰ. ਟੀ. ਪੀ. ਸੀ. ਆਰ. ਟੈਸਟ ਦੀ ਨੈਗੇਟਿਵ ਰਿਪੋਰਟ ਦਿਖਾਉਣਗੇ। ਇਸ ਦੇ ਨਾਲ ਹੀ ਹਾਈਕੋਰਟ ਨੇ ਉੱਤਰਾਖੰਡ ਸਰਕਾਰ ਤੋਂ ਕੁੰਭ ਖੇਤਰ 'ਚ ਹੋਏ ਅਧੂਰੇ ਕੰਮਾਂ ਦੇ ਮਾਮਲੇ ਨੂੰ ਲੈ ਕੇ ਜਵਾ

NRI Post Desk · 2072 ਦਿਨ ਪਹਿਲਾਂ · ਅੱਪਡੇਟ 2072 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
72 ਘੰਟਿਆਂ ਪਹਿਲਾਂ ਦੀ ਕੋਰੋਣਾ ਨੈਗੇਟਿਵ ਰਿਪੋਰਟ ਵਾਲੇ ਹੀ ਕੁੰਭ 'ਚ ਹਿਸਾ ਲੈਣ :ਉੱਤਰਾਖੰਡ ਹਾਈਕੋਰਟ
📷 NRI Post Desk

ਉੱਤਰਾਖੰਡ,(ਦੇਵ ਇੰਦਰਜੀਤ) :ਉੱਤਰਾਖੰਡ ਹਾਈਕੋਰਟ ਨੇ ਬੁੱਧਵਾਰ ਨਿਰਦੇਸ਼ ਦਿੱਤਾ ਕਿ 1 ਅਪ੍ਰੈਲ ਤੋਂ ਕੁੰਭ ਵਿਚ ਉਨ੍ਹਾਂ ਲੋਕਾਂ ਨੂੰ ਆਉਣ ਦਿੱਤਾ ਜਾਵੇਗਾ, ਜੋ 72 ਘੰਟੇ ਪਹਿਲਾਂ ਦੀ ਕੋਰੋਨਾ ਆਰ. ਟੀ. ਪੀ. ਸੀ. ਆਰ. ਟੈਸਟ ਦੀ ਨੈਗੇਟਿਵ ਰਿਪੋਰਟ ਦਿਖਾਉਣਗੇ। ਇਸ ਦੇ ਨਾਲ ਹੀ ਹਾਈਕੋਰਟ ਨੇ ਉੱਤਰਾਖੰਡ ਸਰਕਾਰ ਤੋਂ ਕੁੰਭ ਖੇਤਰ 'ਚ ਹੋਏ ਅਧੂਰੇ ਕੰਮਾਂ ਦੇ ਮਾਮਲੇ ਨੂੰ ਲੈ ਕੇ ਜਵਾਬ ਵੀ ਮੰਗਿਆ ਹੈ। ਹਾਈ ਕੋਰਟ ਨੇ ਮੁੱਖ ਸਕੱਤਰ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਅਦਾਲਤ ਨੂੰ ਕੁੰਭ ਮੇਲੇ ਦੇ ਖੇਤਰ 'ਚ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰਤ ਰਿਪੋਰਟ ਪੇਸ਼ ਕੀਤੀ ਜਾਵੇ।ਹਰਿਦੁਆਰ ਦੀ ਤਾਜ਼ਾ ਫੇਰੀ ਦੌਰਾਨ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਐਲਾਨ ਕੀਤਾ ਸੀ ਕਿ ਕੁੰਭ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ਨਹੀਂ ਹੋਵੇਗੀ। ਪਰ ਹੁਣ ਅਜਿਹਾ ਨਹੀਂ ਹੋਵੇਗਾ, ਕਿਉਂਕਿ ਕੁੰਭ ਆਉਣ ਲਈ 72 ਘੰਟੇ ਪਹਿਲਾਂ ਦੀ ਕੋਵਿਡ-19 ਨੈਗੇਟਿਵ ਰਿਪੋਰਟ ਲੈ ਕੇ ਆਉਣੀ ਹੀ ਪਵੇਗੀ। ਆਪਦਾ ਸਕੱਤਰ ਐਸ. ਮੁਰਗੇਸ਼ਨ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਸੰਬੰਧਿਤ ਖ਼ਬਰਾਂ

ਇਹ ਫੈਸਲਾ ਸਿਰਫ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਹੀ ਨਹੀਂ ਸਗੋਂ ਸਥਾਨਕ ਲੋਕਾਂ ’ਤੇ ਵੀ ਲਾਗੂ ਹੋਵੇਗਾ। ਉਨ੍ਹਾਂ ਨੂੰ ਵੀ ਆਪਣੀ ਕੋਵਿਡ ਦੀ ਨੈਗੇਟਿਵ ਰਿਪੋਰਟ ਨਾਲ ਲਿਆਉਣੀ ਪਵੇਗੀ, ਉਸ ਤੋਂ ਬਾਅਦ ਹੀ ਉਹ ਮੇਲੇ ਵਾਲੇ ਖੇਤਰ ਵਿਚ ਦਾਖਲ ਹੋ ਸਕਣਗੇ। 1 ਅਪ੍ਰੈਲ ਤੋਂ ਵਿਧੀਵਤ ਕੁੰਭ ਮੇਲਾ ਸ਼ੁਰੂ ਕਰਨ ਦੀਆਂ ਤਿਆਰੀਆਂ ਆਖਰੀ ਪੜਾਅ ’ਚ ਹਨ। ਕੁੰਭ ਮੇਲੇ ਸਬੰਧੀ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਗਾਈਡਲਾਈਨਜ਼ ਨੂੰ ਸਖਤੀ ਨਾਲ ਪੂਰਾ ਕੀਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!