|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਰਾਜ ਸਭਾ 'ਚ ਵਿਰੋਧੀ ਧਿਰਾਂ ਵੱਲੋਂ ਮੁਅੱਤਲ ਮੈਂਬਰਾਂ ਨੂੰ ਬਹਾਲ ਕਰਨ ਦੀ ਮੰਗ, ਪ੍ਰਦਰਸ਼ਨ ਤੇ ਨਾਅਰੇਬਾਜ਼ੀ ਜਾਰੀ

ਨਿਊਜ਼ ਡੈਸਕ : ਰਾਜ ਸਭਾ 'ਚ ਅੱਜ ਵਿਰੋਧੀ ਧਿਰਾਂ ਨੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਉਨ੍ਹਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਉਪਰਲੇ ਸਦਨ ਦੀ ਕਾਰਵਾਈ ਕਈ ਵਾਰ ਰੋਕਣੀ ਪਈ। ਕਾਂਗਰਸ, ਖੱਬੇ ਪੱਖੀ ਪਾਰਟੀਆਂ ਤੇ ਟੀਐਮਸੀ ਨੇ ਵਾਰ-ਵਾਰ ਮੈਂਬਰਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ। ਰੌਲੇ-ਰੱਪੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ

NRI Post Desk · 1815 ਦਿਨ ਪਹਿਲਾਂ · ਅੱਪਡੇਟ 1815 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜ ਸਭਾ 'ਚ ਵਿਰੋਧੀ ਧਿਰਾਂ ਵੱਲੋਂ ਮੁਅੱਤਲ ਮੈਂਬਰਾਂ ਨੂੰ ਬਹਾਲ ਕਰਨ ਦੀ ਮੰਗ, ਪ੍ਰਦਰਸ਼ਨ ਤੇ ਨਾਅਰੇਬਾਜ਼ੀ ਜਾਰੀ
📷 NRI Post Desk

ਨਿਊਜ਼ ਡੈਸਕ : ਰਾਜ ਸਭਾ 'ਚ ਅੱਜ ਵਿਰੋਧੀ ਧਿਰਾਂ ਨੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਉਨ੍ਹਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਉਪਰਲੇ ਸਦਨ ਦੀ ਕਾਰਵਾਈ ਕਈ ਵਾਰ ਰੋਕਣੀ ਪਈ। ਕਾਂਗਰਸ, ਖੱਬੇ ਪੱਖੀ ਪਾਰਟੀਆਂ ਤੇ ਟੀਐਮਸੀ ਨੇ ਵਾਰ-ਵਾਰ ਮੈਂਬਰਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ। ਰੌਲੇ-ਰੱਪੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਦੀ ਘਟਨਾ ਬਾਰੇ ਬਿਆਨ ਦਿੱਤਾ।

ਸੰਬੰਧਿਤ ਖ਼ਬਰਾਂ

ਇਹੀ ਬਿਆਨ ਉਨ੍ਹਾਂ ਨੇ ਪਹਿਲਾਂ ਲੋਕ ਸਭਾ ਵਿਚ ਦਿੱਤਾ। ਸਦਨ ਨੂੰ ਅੱਜ ਚਾਰ ਵਾਰ ਮੁਲਤਵੀ ਕਰਨਾ ਪਿਆ। ਸ਼ਾਮ ਚਾਰ ਵਜੇ ਸਦਨ ਜਿਵੇਂ ਹੀ ਚੌਥੀ ਵਾਰ ਮੁਲਤਵੀ ਹੋਣ ਤੋਂ ਬਾਅਦ ਜੁੜਿਆ ਡਿਪਟੀ ਚੇਅਰਮੈਨ ਹਰਿਵੰਸ਼ ਨੇ ਸ਼ਾਹ ਨੂੰ ਬਿਆਨ ਦੇਣ ਲਈ ਕਹਿ ਦਿੱਤਾ। ਮੰਤਰੀ ਜਦ ਬੋਲ ਰਹੇ ਸਨ ਤਾਂ ਉਦੋਂ ਵੀ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ ਰੱਖੀ। ਸ਼ਾਹ ਦਾ ਬਿਆਨ ਖ਼ਤਮ ਹੋਣ ’ਤੇ ਹਰਿਵੰਸ਼ ਨੇ ਮੈਂਬਰਾਂ ਨੂੰ ਸੀਟਾਂ ਉਤੇ ਮੁੜਨ ਲਈ ਕਿਹਾ। ਪਰ ਮੈਂਬਰ ਨਹੀਂ ਮੁੜੇ ਤੇ ਸਦਨ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਚੇਅਰਮੈਨ ਦੇ ਆਸਨ ’ਤੇ ਬੈਠੇ ਸਸਮਿਤ ਪਾਤਰਾ ਨੇ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਮਹਿੰਗਾਈ ਦੇ ਮੁੱਦੇ ਉਤੇ ਬੋਲਣ ਲਈ ਕਿਹਾ। ਪਰ ਖੜਗੇ ਨੇ ਪਹਿਲਾਂ 12 ਮੈਂਬਰਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਉਹ ਉਦੋਂ ਹੀ ਬੋਲਣਗੇ ਤੇ ਚਰਚਾ ਹੋਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਇਹ ਵਿਰੋਧੀ ਧਿਰ ਦਾ ਦੋਗਲਾਪਨ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!