|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਿਰੰਗਾ ਝੰਡਾ ਫਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਹੋਇਆ ਵਿਰੋਧ...

ਨਿਊਜ਼ ਡੈਸਕ (ਜਸਮਕਲ) : 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਸਮਾਗਮ ਵੱਖ-ਵੱਖ ਥਾਵਾਂ 'ਤੇ ਬੜੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਭਾਰਤ ਵਾਸੀ ਇਸ ਵਾਰ 73ਵਾਂ ਗਣਤੰਤਰ ਦਿਵਸ ਮਨਾ ਰਹੇ ਹਨ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਪਟਿਆਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਪਹੁੰਚੇ ਸਨ ਪਰ ਉਥੇ ਪਹੁੰਚਦਿਆਂ ਹੀ ਉਨ੍ਹਾਂ ਨੂ

NRI Post Desk · 1765 ਦਿਨ ਪਹਿਲਾਂ · ਅੱਪਡੇਟ 1765 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਿਰੰਗਾ ਝੰਡਾ ਫਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਹੋਇਆ ਵਿਰੋਧ...
📷 NRI Post Desk

ਨਿਊਜ਼ ਡੈਸਕ (ਜਸਮਕਲ) : 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਸਮਾਗਮ ਵੱਖ-ਵੱਖ ਥਾਵਾਂ 'ਤੇ ਬੜੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਭਾਰਤ ਵਾਸੀ ਇਸ ਵਾਰ 73ਵਾਂ ਗਣਤੰਤਰ ਦਿਵਸ ਮਨਾ ਰਹੇ ਹਨ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਪਟਿਆਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਪਹੁੰਚੇ ਸਨ ਪਰ ਉਥੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਕੱਚੇ ਮੁਲਾਜ਼ਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਕੱਚੇ ਮੁਲਾਜ਼ਮਾਂ ਤੇ ਯੂਟੀ ਮੁਲਾਜ਼ਮਾਂ ਨੇ ਸ. ਬਾਦਲ ਦੇ ਵਿਰੋਧ 'ਚ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੱਚੇ ਮੁਲਾਜ਼ਮਾਂ ਤੇ ਪੁਲਿਸ ਵਿਚਕਾਰ ਵੀ ਧੱਕਾ-ਮੁੱਕੀ ਹੋਈ। ਇਸ ਉਪਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਵੱਲੋਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਥਾਣੇ ਲਿਜਾਇਆ ਗਿਆ ਹੈ ਜਾਂ ਨਹੀਂ ਇਸ ਗੱਲ ਦੀ ਹਾਲੇ ਤਕ ਕੋਈ ਪੁਸ਼ਟੀ ਨਹੀਂ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!