|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੀਡੀਆ ਨਾਲ ਬਦਸਲੂਕੀ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਹੁਕਮ : ਪੁਲਸ ਡਾਇਰੈਕਟਰ ਜਨਰਲ ਦਿਲਬਾਗ

ਕਸ਼ਮੀਰ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਮੀਡੀਆ ਕਰਮੀਆਂ ਨਾਲ ਬਦਸਲੂਕੀ ਦੇ ਮਾਮਲੇ ’ਚ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਸ਼੍ਰੀ ਸਿੰਘ ਨੇ ਮੀਡੀਆ ਕਰਮੀਆਂ ਨਾਲ ਬਦਸਲੂਕੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਦੋਸ਼ੀ

NRI Post Desk · 1926 ਦਿਨ ਪਹਿਲਾਂ · ਅੱਪਡੇਟ 1926 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੀਡੀਆ ਨਾਲ ਬਦਸਲੂਕੀ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਹੁਕਮ : ਪੁਲਸ ਡਾਇਰੈਕਟਰ ਜਨਰਲ ਦਿਲਬਾਗ
📷 NRI Post Desk

ਕਸ਼ਮੀਰ (ਦੇਵ ਇੰਦਰਜੀਤ) : ਜੰਮੂ ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਮੀਡੀਆ ਕਰਮੀਆਂ ਨਾਲ ਬਦਸਲੂਕੀ ਦੇ ਮਾਮਲੇ ’ਚ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਸ਼੍ਰੀ ਸਿੰਘ ਨੇ ਮੀਡੀਆ ਕਰਮੀਆਂ ਨਾਲ ਬਦਸਲੂਕੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ।

‘‘ਜੰਮੂ ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਕੁਝ ਮੀਡੀਆ ਕਰਮੀਆਂ ਨਾਲ ਮੰਗਲਵਾਰ ਨੂੰ ਸ਼੍ਰੀਨਗਰ ’ਚ ਹੋਏ ਰਵੱਈਏ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਸ਼੍ਰੀਨਗਰ ਦੇ ਐੱਸ.ਐੱਸ.ਪੀ. ਨੂੰ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।’’

ਸੰਬੰਧਿਤ ਖ਼ਬਰਾਂ

ਮੁਹੱਰਮ ਦੇ 8ਵੇਂ ਦਿਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰ ਕੇ ਜੁਲੂਸ ਕੱਢਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨੂੰ ਦੌੜਾਉਣ ਲਈ ਪੁਲਸ ਨੇ ਕਾਰਵਾਈ ਕੀਤੀ ਸੀ। ਇਸ ਦੌਰਾਨ ਕੁਝ ਮੀਡੀਆ ਕਰਮੀਆਂ ਜਿਨ੍ਹਾਂ ’ਚ ਜ਼ਿਆਦਾਤਰ ਫੋਟੋ ਪੱਤਰਕਾਰ ਅਤੇ ਵੀਡੀਓਗ੍ਰਾਫ਼ਰ ਸ਼ਾਮਲ ਹਨ ਦੀ ਵੀ ਪੁਲਸ ਅਧਿਕਾਰੀਆਂ ਨੇ ਕੁੱਟਮਾਰ ਕੀਤੀ ਸੀ।

ਇਸ ਦੌਰਾਨ ਇਕ ਫੋਟੋ ਪੱਤਰਕਾਰ ਦਾ ਕੈਮਰਾ ਵੀ ਨੁਕਸਾਨਿਆ ਗਿਆ ਸੀ। ਮੀਡੀਆ ਕਰਮੀਆਂ ਵਿਰੁੱਧ ਪੁਲਸ ਕਾਰਵਾਈ ਨੂੰ ਲੈ ਕੇ ਮੀਡੀਆ ਸੰਗਠਨਾਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ ਅਤੇ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਤੇ ਪੱਤਕਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!