|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਧਾਇਕ ਦਿਨੇਸ਼ ਚੱਢਾ ਦੇ ਕਾਰਵਾਈ ਕਰਨ ਤੋਂ ਬਾਅਦ 108 ਐਂਬੂਲੈਂਸਾਂ ਦੀ ਜਾਂਚ ਦੇ ਹੁਕਮ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਕਾਰਵਾਈ ਉਪਰੰਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐੱਮ. ਡੀ. ਭੁਪਿੰਦਰ ਸਿੰਘ ਨੇ 108 ਈ.ਆਰ.ਐੱਸ. ਐਂਬੂਲੈਂਸ ਵ੍ਹੀਕਲਾਂ ਦੀ ਜਾਂਚ ਦਾ ਹੁਕਮ ਜਾਰੀ ਕਰ ਦਿੱਤਾ।ਜ਼ਿਕਰਯੋਗ ਹੈ ਕਿ ਵਿਧਾਇਕ ਦਿਨੇਸ਼ ਚੱਢਾ ਨੇ ਜ਼ਿਲਾ ਰੂਪਨਗਰ ਦੇ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ, ਜਿੱਥੇ ਗੰਭੀਰ ਮਰੀਜ਼ਾਂ ਨੂੰ 1

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਧਾਇਕ ਦਿਨੇਸ਼ ਚੱਢਾ ਦੇ ਕਾਰਵਾਈ ਕਰਨ ਤੋਂ ਬਾਅਦ 108 ਐਂਬੂਲੈਂਸਾਂ ਦੀ ਜਾਂਚ ਦੇ ਹੁਕਮ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਕਾਰਵਾਈ ਉਪਰੰਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐੱਮ. ਡੀ. ਭੁਪਿੰਦਰ ਸਿੰਘ ਨੇ 108 ਈ.ਆਰ.ਐੱਸ. ਐਂਬੂਲੈਂਸ ਵ੍ਹੀਕਲਾਂ ਦੀ ਜਾਂਚ ਦਾ ਹੁਕਮ ਜਾਰੀ ਕਰ ਦਿੱਤਾ।ਜ਼ਿਕਰਯੋਗ ਹੈ ਕਿ ਵਿਧਾਇਕ ਦਿਨੇਸ਼ ਚੱਢਾ ਨੇ ਜ਼ਿਲਾ ਰੂਪਨਗਰ ਦੇ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ, ਜਿੱਥੇ ਗੰਭੀਰ ਮਰੀਜ਼ਾਂ ਨੂੰ 108 ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਿਚ ਨਿੱਜੀ ਕੰਪਨੀ ਮੈਸਰਜ ਜੀਕਿਟਜਾ ਹੈਲਥ ਕੇਅਰ ਲਿਮਟਿਡ ਦੇ ਪੱਧਰ ’ਤੇ ਵੱਡੀ ਅਣਗਹਿਲੀ ਪਾਈ ਗਈ।

ਸੰਬੰਧਿਤ ਖ਼ਬਰਾਂ

ਚੱਢਾ ਨੇ ਇਸ ਸਬੰਧੀ ਸੂਬਾ ਪੱਧਰੀ ਕਾਰਵਾਈ ਲਈ ਸਿਹਤ ਵਿਭਾਗ ਨੂੰ ਲਿਖਿਆ ਸੀ। ਜਿਸ ਉਪਰੰਤ ਸਿਹਤ ਵਿਭਾਗ ਹਰਕਤ ਆ ਗਿਆ ਅਤੇ ਸੂਬੇ ਭਰ ਵਿਚ ਐਂਬੂਲੈਂਸਾਂ ਦੇ ਨਿਰੀਖਣ ਲਈ ਕਮੇਟੀਆਂ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਚੱਢਾ ਨੇ ਕਿਹਾ ਕਿ ਕਈ ਐਂਬੂਲੈਂਸ ਵ੍ਹੀਕਲ ਬਿਨਾਂ ਆਸੀਜਨ ਪਾਈਪਸ ਦੇ ਹੀ ਚਲਾਏ ਜਾ ਰਹੇ ਮਿਲੇ, ਜੋ ਕਿ ਗੰਭੀਰ ਲਾਪ੍ਰਵਾਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!