|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਨ-ਜਨ ਤੱਕ ਸਿਹਤ ਸਹੂਲਤਾਂ ਨੂੰ ਪਹੁੰਚਾਉਣਾ ਸਾਡਾ ਫਰਜ : ਡਾ. ਗੁਰਮੀਤ ਕੌਰ ਦੁੱਗਲ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਜਨ ਜਨ ਤੱਕ ਉਨ੍ਹਾਂ ਸਕੀਮਾਂ ਦੀ ਪਹੁੰਚ ਤੇ ਜਾਗਰੂਕਤਾ ਕਰਨੀ ਸਾਡਾ ਫਰਜ ਹੈ। ਇਹ ਸ਼ਬਦ ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ ਨੇ ਗੁਰੂਦੁਆਰਾ ਸਿੰਘ ਸਭਾ ਸੀਨਪੁਰਾ ਮੁਹੱਲਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਗਏ ਮੁਫਤ ਮੈ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਜਨ ਜਨ ਤੱਕ ਉਨ੍ਹਾਂ ਸਕੀਮਾਂ ਦੀ ਪਹੁੰਚ ਤੇ ਜਾਗਰੂਕਤਾ ਕਰਨੀ ਸਾਡਾ ਫਰਜ ਹੈ। ਇਹ ਸ਼ਬਦ ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ ਨੇ ਗੁਰੂਦੁਆਰਾ ਸਿੰਘ ਸਭਾ ਸੀਨਪੁਰਾ ਮੁਹੱਲਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਗਏ ਮੁਫਤ ਮੈਡੀਕਲ ਚੈਕਅੱਪ ਕੈਂਪ ਦੌਰਾਨ ਪ੍ਰਗਟ ਕੀਤੇ। ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਏ ਇਸ ਕੈਂਪ ਦੌਰਾਨ ਡਾ. ਗੁਰਮੀਤ ਕੌਰ ਦੁੱਗਲ ਨੇ ਸਿਹਤ ਵਿਭਾਗ ਵੱਲੋਂ ਐੱਮ.ਸੀ.ਐੱਚ ਸਰਵਿਸੇਜ ਤਹਿਤ ਗਰਭਵਤੀ ਮਹਿਲਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਜਿਵੇਂ ਕਿ ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਜਨਨੀ ਸੁਰੱਖਿਆ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ।

ਸਰਵਿਕਸ ਤੇ ਬ੍ਰੈਸਟ ਕੈਂਸਰ ਦੀ ਸਮੇਂ ਸਿਰ ਪਛਾਣ ਜਰੂਰੀ...

ਸੰਬੰਧਿਤ ਖ਼ਬਰਾਂ

ਡਾ. ਗੁਰਮੀਤ ਕੌਰ ਦੁੱਗਲ ਨੇ ਮਹਿਲਾਵਾਂ ਵਿੱਚ ਹੋਣ ਵਾਲੇ ਦੋ ਤਰ੍ਹਾਂ ਦੇ ਗੰਭੀਰ ਕੈਂਸਰ ਬ੍ਰੈਸਟ ਕੈਂਸਰ (ਛਾਤੀ ਦੇ ਕੈਂਸਰ) ਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ( ਸਰਵਿਕਸ ਕੈਂਸਰ ) ਬਾਰੇ ਵਿਸਥਾਰ ਨਾਲ ਦੱਸਿਆ।ਉਨ੍ਹਾਂ ਕਿਹਾ ਕਿ ਇਹ ਦੋਵੇਂ ਕੈਂਸਰ ਹਰ ਸਾਲ ਅਣਗਿਣਤ ਮਹਿਲਾਵਾਂ ਨੂੰ ਆਪਣੀ ਚਪੇਟ ਵਿੱਚ ਲੈਂਦੇ ਹਨ ਤੇ ਇਸ ਦਾ ਕਾਰਣ ਮਹਿਲਾਵਾਂ ਵਿੱਚ ਜਾਗਰੂਕਤਾ ਦੀ ਕਮੀ ਹੋਣਾ ਹੈ। ਡਾ. ਗੁਰਮੀਤ ਕੌਰ ਦੁੱਗਲ ਨੇ ਕਿਹਾ ਕਿ ਸਵੈ ਜਾਂਚ ਰਾਹੀਂ ਮਹਿਲਾਵਾਂ ਸਮੇਂ ਸਿਰ ਛਾਤੀ ਦੇ ਕੈਂਸਰ ਦੇ ਲੱਛਣਾਂ ਬਾਰੇ ਪਤਾ ਲਗਾ ਸਕਦੀਆਂ ਹਨ ਤੇ ਸਮੇਂ ਸਿਰ ਇਸ ਹਾਲਤ ਨੂੰ ਜਿਆਦਾ ਗੰਭੀਰ ਹੋਣ ਤੋਂ ਬਚਿਆ ਜਾ ਸਕਦਾ ਹੈ। ਉਨਾਂ ਇਹ ਵੀ ਜੋਰ ਦਿੱਤਾ ਕਿ ਡਾਕਟਰੀ ਸਲਾਹ ਨਾਲ ਮਹਿਲਾਵਾਂ ਨੂੰ ਸਮੇਂ ਸਮੇਂ ਤੇ ਇਨ੍ਹਾਂ ਦੋ ਕੈਂਸਰਾਂ ਤੋਂ ਬਚਾਅ ਲਈ ਚੈਕਅੱਪ ਤੇ ਜਰੂਰੀ ਟੈਸਟ ਕਰਵਾਉਂਦੇ ਰਹਿਣਾ ਚਾਹੀਦਾ ਹੈ।

ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਰੀਟਾ ਬਾਲਾ ਨੇ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਸਿਹਤ ਵਿਭਾਗ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਦਾ ਉਦੇਸ਼ ਸਕਰੀਨਿੰਗ ਰਾਹੀਂ ਵੱਖ ਵੱਖ ਬੀਮਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਅੱਗੇ ਸਿਹਤ ਕੇਂਦਰਾਂ ਵਿੱਚ ਰੈਫਰ ਕਰਨਾ ਹੈ। ਇਸ ਦੌਰਾਨ ਮੈਡੀਕਲ ਸਪੈਸ਼ਲਿਸਟ ਡਾ. ਰਵਜੀਤ ਸਿੰਘ, ਆਯੂਰਵੈਦਿਕ ਵਿਭਾਗ ਤੋਂ ਡਾ. ਅਮਨਪ੍ਰੀਤ ਤੇ ਮੈਡੀਕਲ ਅਫਸਰ ਡਾ. ਅਨੂਪ੍ਰਿਆ ਨੇ ਮਰੀਜਾਂ ਦੀ ਜਾਂਚ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!