|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭ੍ਰਿਸ਼ਟਾਚਾਰ ਖਿਲਾਫ 1.50 ਲੱਖ ਸ਼ਿਕਾਇਤਾਂ 'ਚੋਂ ਸਿਰਫ 3 'ਤੇ ਕਾਰਵਾਈ, ਬਾਕੀਆਂ ਦਾ ਕੀ ਹੋਇਆ : ਖਹਿਰਾ

ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿੱਢਦਿਆਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਸ ਪਿੱਛੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਾਅਵਾ ਵੀ ਕਰ ਦਿੱਤਾ ਕਿ ਆਪ ਸਰਕਾਰ ਨੇ 10 ਦਿਨਾਂ 'ਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ।

NRI Post Desk · 1698 ਦਿਨ ਪਹਿਲਾਂ · ਅੱਪਡੇਟ 1698 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭ੍ਰਿਸ਼ਟਾਚਾਰ ਖਿਲਾਫ 1.50 ਲੱਖ ਸ਼ਿਕਾਇਤਾਂ 'ਚੋਂ ਸਿਰਫ 3 'ਤੇ ਕਾਰਵਾਈ, ਬਾਕੀਆਂ ਦਾ ਕੀ ਹੋਇਆ : ਖਹਿਰਾ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿੱਢਦਿਆਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਸ ਪਿੱਛੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਾਅਵਾ ਵੀ ਕਰ ਦਿੱਤਾ ਕਿ ਆਪ ਸਰਕਾਰ ਨੇ 10 ਦਿਨਾਂ 'ਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਹੁਣ ਕਾਂਗਰਸ ਨੇ ਆਪ ਸਰਕਾਰ ਦੇ ਇਨ੍ਹਾਂ ਦਾਅਵਿਆਂ 'ਤੇ ਸਵਾਲ ਚੁੱਕੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਕ ਟਵੀਟ 'ਚ ਦਾਅਵਾ ਕੀਤਾ ਹੈ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਉਤੇ 1.50 ਲੱਖ ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ 'ਚੋਂ ਸਿਰਫ 3 'ਤੇ ਹੀ ਕਾਰਵਾਈ ਹੋਈ, ਬਾਕੀਆਂ ਦਾ ਕੀ ਹੋਇਆ?

ਦੱਸਿਆ ਜਾ ਰਿਹਾ ਹੈ ਕਿ ਇਸ ਨੰਬਰ 'ਤੇ ਧੜਾ-ਧੜ ਸ਼ਿਕਾਇਤਾਂ ਆ ਰਹੀਆਂ ਹਨ। ਇਸ ਸਬੰਧੀ ਸਬੂਤ ਵਜੋਂ ਵੀਡੀਓ ਵੀ ਭੇਜੀਆਂ ਜਾ ਰਹੀਆਂ ਹਨ। ਕਾਂਗਰਸ ਨੇ 1.50 ਲੱਖ ਸ਼ਿਕਾਇਤਾਂ 'ਚੋਂ ਸਿਰਫ 3 'ਤੇ ਹੀ ਕਾਰਵਾਈ ਉਤੇ ਸਵਾਲ ਚੁੱਕੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!