|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚਾਲਕ ਦਲ ਦੀ ਘਾਟ ਕਾਰਨ ਇੰਡੀਗੋ ਦੀਆਂ 70 ਤੋਂ ਵੱਧ ਉਡਾਣਾਂ ਰੱਦ

ਨਵੀਂ ਦਿੱਲੀ (ਨੇਹਾ): ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਕਿ ਇੰਡੀਗੋ ਦੀਆਂ ਛੇ ਮੁੱਖ ਘਰੇਲੂ ਹਵਾਈ ਅੱਡਿਆਂ ਤੋਂ ਬੀਤੇ ਦਿਨੀਂ ਉਡਾਣਾਂ 35 ਫੀਸਦੀ ਘਟ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ ਇੰਡੀਗੋ ਨੇ ਬੁੱਧਵਾਰ ਨੂੰ 70 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ ਜਿਨ੍ਹਾਂ ਵਿੱਚ ਬੰਗਲੁਰੂ ਅਤੇ ਮੁੰਬਈ ਹਵਾਈ ਅੱਡਿਆਂ ਦੀਆਂ ਉਡਾਣਾਂ ਸ਼ਾਮਲ ਹਨ। ਅਜਿਹਾ ਮੁੱਖ ਤੌਰ ’ਤੇ ਚਾਲ

NRI Post Desk · 361 ਦਿਨ ਪਹਿਲਾਂ · ਅੱਪਡੇਟ 361 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚਾਲਕ ਦਲ ਦੀ ਘਾਟ ਕਾਰਨ ਇੰਡੀਗੋ ਦੀਆਂ 70 ਤੋਂ ਵੱਧ ਉਡਾਣਾਂ ਰੱਦ
📷 NRI Post Desk

ਨਵੀਂ ਦਿੱਲੀ (ਨੇਹਾ): ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਕਿ ਇੰਡੀਗੋ ਦੀਆਂ ਛੇ ਮੁੱਖ ਘਰੇਲੂ ਹਵਾਈ ਅੱਡਿਆਂ ਤੋਂ ਬੀਤੇ ਦਿਨੀਂ ਉਡਾਣਾਂ 35 ਫੀਸਦੀ ਘਟ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ ਇੰਡੀਗੋ ਨੇ ਬੁੱਧਵਾਰ ਨੂੰ 70 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ ਜਿਨ੍ਹਾਂ ਵਿੱਚ ਬੰਗਲੁਰੂ ਅਤੇ ਮੁੰਬਈ ਹਵਾਈ ਅੱਡਿਆਂ ਦੀਆਂ ਉਡਾਣਾਂ ਸ਼ਾਮਲ ਹਨ। ਅਜਿਹਾ ਮੁੱਖ ਤੌਰ ’ਤੇ ਚਾਲਕ ਦਲ ਦੀ ਘਾਟ ਕਾਰਨ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਸੂਤਰਾਂ ਨੇ ਦੱਸਿਆ ਕਿ ਇੰਡੀਗੋ ਦੀਆਂ ਕਈ ਉਡਾਣਾਂ ਵੱਖ-ਵੱਖ ਹਵਾਈ ਅੱਡਿਆਂ ’ਤੇ ਦੇਰੀ ਨਾਲ ਚੱਲੀਆਂ ਕਿਉਂਕਿ ਇਹ ਹਵਾਈ ਉਡਾਣ ਕੰਪਨੀ ਆਪਣੀਆਂ ਉਡਾਣਾਂ ਚਲਾਉਣ ਲਈ ਚਾਲਕ ਦਲ ਦੀ ਘਾਟ ਨਾਲ ਜੂਝ ਰਹੀ ਹੈ। ਇੰਡੀਗੋ ਦੇ ਬੁਲਾਰੇ ਨੇ ਪਿਛਲੇ ਕੁਝ ਦਿਨਾਂ ਤੋਂ ਕਈ ਉਡਾਣਾਂ ਜਾਂ ਤਾਂ ਰੱਦ ਕੀਤੀਆਂ ਗਈਆਂ ਹਨ ਜਾਂ ਦੇਰੀ ਨਾਲ ਚੱਲੀਆਂ ਹਨ।

ਇਸ ਦੇ ਕਈ ਕਾਰਨ ਹਨ ਜਿਨ੍ਹਾਂ ਵਿਚ ਤਕਨਾਲੋਜੀ ਦੇ ਮੁੱਦਿਆਂ, ਹਵਾਈ ਅੱਡਿਆਂ ’ਤੇ ਭੀੜ-ਭੜੱਕੇ ਅਤੇ ਸੰਚਾਲਨ ਸਬੰਧੀ ਕਈ ਸਮੱਸਿਆਵਾਂ ਕਾਰਨਾਂ ਉਡਾਣਾਂ ਵਿੱਚ ਦੇਰੀ ਹੋਈ ਹੈ ਪਰ ਇਸ ਸਮੱਸਿਆ ਨੂੰ ਜਲਦੀ ਹੱਲ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ FDTL ਨਿਯਮਾਂ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਤੋਂ ਬਾਅਦ ਇੰਡੀਗੋ ਨੂੰ ਚਾਲਕ ਦਲ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਹਵਾਈ ਅੱਡਿਆਂ ’ਤੇ ਇਸ ਦੇ ਸੰਚਾਲਨ ਵਿੱਚ ਭਾਰੀ ਦੇਰੀ ਹੋ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਚਾਲਕ ਦਲ ਦੀ ਘਾਟ ਕਾਰਨ ਇੰਡੀਗੋ ਦੀਆਂ 70 ਤੋਂ ਵੱਧ ਉਡਾਣਾਂ ਰੱਦ — NRI Post