|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪਹਾੜੀ ਇਲਾਕਿਆਂ ’ਤੇ ਉਮੜੀ ਭੀੜ ਚਿੰਤਾ ਦਾ ਵਿਸ਼ਾ : PM ਮੋਦੀ

ਦਿੱਲੀ (ਦੇਵ ਇੰਦਰਜੀਤ) : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਹਰ ਵੈਰੀਐਂਟ ’ਤੇ ਨਜ਼ਰ ਰੱਖਣੀ ਹੋਵੇਗੀ। ਤਬਦੀਲੀ ਮਗਰੋਂ ਇਹ ਕਿੰਨਾ ਪਰੇਸ਼ਾਨ ਕਰਨ ਵਾਲਾ ਹੋਵੇਗਾ, ਇਸ ਬਾਰੇ ਮਾਹਰ ਲਗਾਤਾਰ ਸਟੱਡੀ ਕਰ ਰਹ

NRI Post Desk · 1962 ਦਿਨ ਪਹਿਲਾਂ · ਅੱਪਡੇਟ 1962 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਹਾੜੀ ਇਲਾਕਿਆਂ ’ਤੇ ਉਮੜੀ ਭੀੜ ਚਿੰਤਾ ਦਾ ਵਿਸ਼ਾ : PM ਮੋਦੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਹਰ ਵੈਰੀਐਂਟ ’ਤੇ ਨਜ਼ਰ ਰੱਖਣੀ ਹੋਵੇਗੀ। ਤਬਦੀਲੀ ਮਗਰੋਂ ਇਹ ਕਿੰਨਾ ਪਰੇਸ਼ਾਨ ਕਰਨ ਵਾਲਾ ਹੋਵੇਗਾ, ਇਸ ਬਾਰੇ ਮਾਹਰ ਲਗਾਤਾਰ ਸਟੱਡੀ ਕਰ ਰਹੇ ਹਨ। ਅਜਿਹੇ ਵਿਚ ਰੋਕਥਾਮ ਅਤੇ ਇਲਾਜ ਬਹੁਤ ਜ਼ਰੂਰੀ ਹੈ। ਦਰਅਸਲ ਪ੍ਰਧਾਨ ਮੰਤਰੀ ਮੋਦੀ ਨੇ ਪੂਰਬੀ-ਉੱਤਰੀ ਦੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ-19 ਨੂੰ ਲੈ ਕੇ ਅਹਿਮ ਚਰਚਾ ਕੀਤੀ।

ਸੰਬੰਧਿਤ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਚਰਚਾ ਦੌਰਾਨ ਕਿਹਾ ਕਿ ਪੂਰਬੀ-ਉੱਤਰੀ ਦੇ ਕੁਝ ਜ਼ਿਲ੍ਹਿਆਂ ’ਚ ਕੇਸ ਵੱਧ ਹਨ, ਅਜਿਹੇ ਵਿਚ ਚੌਕਸ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ ਨੀਤੀ ’ਤੇ ਜ਼ੋਰ ਦੇ ਕੇ ਹੀ ਸਹੀ ਐਕਸ਼ਨ ਲਿਆ ਜਾ ਸਕਦਾ ਹੈ। ਇਹ ਸਹੀ ਹੈ ਕਿ ਕੋਰੋਨਾ ਦੀ ਵਜ੍ਹਾ ਨਾਲ ਸੈਰ-ਸਪਾਟਾ, ਕਾਰੋਬਾਰ ਬਹੁਤ ਪ੍ਰਭਾਵਿਤ ਹੋਇਆ ਹੈ ਪਰ ਅੱੱਜ ਮੈਂ ਬਹੁਤ ਜ਼ੋਰ ਦੇ ਕੇ ਕਹਾਂਗਾ ਕਿ ਪਹਾੜੀ ਇਲਾਕਿਆਂ ਵਿਚ, ਮਾਰਕੀਟ ’ਚ ਬਿਨਾਂ ਮਾਸਕ ਪਹਿਨੇ ਭਾਰੀ ਭੀੜ ਦਾ ਇਕੱਠਾ ਹੋਣਾ ਠੀਕ ਨਹੀਂ ਹੈ। ਸਾਨੂੰ ਸਾਵਧਾਨ ਰਹਿਣਾ ਹੋਵੇਗਾ। ਪ੍ਰਧਾਨ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਤੀਜੀ ਲਹਿਰ ਤੋਂ ਪਹਿਲਾਂ ਲੋਕ ਘੁੰਮ ਰਹੇ ਹਨ ਪਰ ਤੀਜੀ ਲਹਿਰ ਖ਼ੁਦ ਨਹੀਂ ਆਏਗੀ, ਉਸ ਨੂੰ ਇਸ ਤਰ੍ਹਾਂ ਲਿਆਂਦਾ ਜਾਵੇਗਾ।

ਮੋਦੀ ਨੇ ਕਿਹਾ ਕਿ ਤੀਜੀ ਲਹਿਰ ਨਾਲ ਮੁਕਾਬਲੇ ਲਈ ਸਾਨੂੰ ਟੀਕਾਕਰਨ ਦੀ ਪ੍ਰਕਿਰਿਆ ਵੀ ਤੇਜ਼ ਕਰਦੇ ਰਹਿਣਾ ਹੈ। ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ‘ਸਾਰਿਆਂ ਨੂੰ ਵੈਕਸੀਨ- ਮੁਫ਼ਤ ਵੈਕਸੀਨ’ ਮੁਹਿੰਮ ਦੀ ਪੂਰਬੀ-ਉੱਤਰੀ ਵਿਚ ਵੀ ਓਨੀ ਹੀ ਅਹਿਮੀਅਤ ਹੈ। ਟੀਕਾਕਰਨ ਨੂੰ ਲੈ ਕੇ ਲੋਕਾਂ ਵਿਚਾਲੇ ਭਰਮ ਨੂੰ ਦੂਰ ਕਰਨਾ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਕੋਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੋ। ਦੋ ਗਜ਼ ਦੀ ਦੂਰੀ ਵੀ ਅਜੇ ਜ਼ਰੂਰੀ ਹੈ। ਕੇਂਦਰ ਸਰਕਾਰ ਵਲੋਂ ਸਾਰੇ ਸੂਬਿਆਂ ਨੂੰ ਸਲਾਹ ਹੈ ਕਿ ਵੱਡੀ ਗਿਣਤੀ ਵਿਚ ਕੋਰੋਨਾ ਟੈਸਟ ਕੀਤੇ ਜਾਣ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!