|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੁੜ ਰੱਦ ਹੋਈ ਪੀ ਚਿਦੰਬਰਮ ਦੀ ਜ਼ਮਾਨਤ ਅਰਜ਼ੀ

ਨਵੀਂ ਦਿੱਲੀ (Vikram Sehajpal) : ਆਈਐਨਐਕਸ ਮੀਡੀਆ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਜ਼ਮਾਨਤ ਦੇਣ ਤੋਂ ਦਿੱਲੀ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਇਹ ਕਹਿ ਕੇ ਜ਼ਮਾਨਤ ਰੱਦ ਕਰ ਦਿੱਤੀ ਹੈ ਕਿ ਉਹ ਬਾਹਰ ਜਾ ਕੇ ਗਵਾਹਾ ਨੂੰ ਪ੍ਰਭਾਵਿਤ ਕਰ ਸਕਦੇ ਹਨ।ਇਸ ਦੌਰਾਨ ਹਾਈਕੋਰਟ ਵੱਲੋਂ ਇਹ ਕਹਿਣਾ ਹੈ ਕਿ ਹਾਲਾਂਕਿ ਇਸ ਗੱਲ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਆਈਐਨਐਕਸ ਮੀਡੀਆ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਜ਼ਮਾਨਤ ਦੇਣ ਤੋਂ ਦਿੱਲੀ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਇਹ ਕਹਿ ਕੇ ਜ਼ਮਾਨਤ ਰੱਦ ਕਰ ਦਿੱਤੀ ਹੈ ਕਿ ਉਹ ਬਾਹਰ ਜਾ ਕੇ ਗਵਾਹਾ ਨੂੰ ਪ੍ਰਭਾਵਿਤ ਕਰ ਸਕਦੇ ਹਨ।ਇਸ ਦੌਰਾਨ ਹਾਈਕੋਰਟ ਵੱਲੋਂ ਇਹ ਕਹਿਣਾ ਹੈ ਕਿ ਹਾਲਾਂਕਿ ਇਸ ਗੱਲ ਦਾ ਕੋਈ ਸ਼ੱਕ ਨਹੀਂ ਹੈ ਕਿ ਚਿਦੰਬਰਮ ਸਬੂਤਾਂ ਨੂੰ ਨਸ਼ਟ ਕਰੇਗਾ ਪਰ ਇਹ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਚਿਦੰਬਰਮ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰੇਗਾ।

ਸੰਬੰਧਿਤ ਖ਼ਬਰਾਂ

ਜ਼ਿਕਰ ਕਰ ਦਈਏ ਕਿ ਚਿਦੰਬਰਮ ਨੇ 2007 ਵਿੱਚ ਵਿੱਤ ਮੰਤਰੀ ਅਹੁਦੇ 'ਤੇ ਰਹਿੰਦੇ ਹੋਏ ਵਿਦੇਸ਼ੀ ਨਿਵੇਸ਼ ਵਾਧਾ ਬੋਰਡ ਤੋਂ ਆਈਐੱਨਐੱਕਸ ਮੀਡੀਆ ਸਮੂਹ ਨੂੰ 305 ਕਰੋੜ ਰੁਪਏ ਦੇ ਵਿਦੇਸ਼ੀ ਨਿਵੇਸ਼ ਦੀ ਮਨਜ਼ੂਰੀ ਦਿੱਤੀ ਸੀ। ਇਸ ਮਾਮਲੇ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ ਜਾਂਚ ਏਜੰਸੀ ਨੇ 15 ਮਈ, 2017 ਨੂੰ ਐੱਫ਼ਆਈਆਰ ਦਾਇਰ ਕੀਤੀ ਗਈ ਸੀ।ਆਈਐਨਐਕਸ ਮੀਡੀਆ ਦੀ ਸੰਸਥਾਪਕ ਪੀਟਰ ਅਤੇ ਇੰਦਰਾਣੀ ਮੁਖਰਜੀ ਨੇ ਕੀਤੀ ਸੀ ਜੋ ਹੁਣ ਮੌਜੂਦਾ ਸਮੇਂ ਵਿੱਚ ਇੰਦਰਾਣੀ ਦੀ ਧੀ ਸ਼ੀਨਾ ਬੋਰਾ ਦੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਇਹ ਦੱਸਣਾ ਬਣਦਾ ਹੈ ਕਿ ਇੰਦਰਾਣੀ ਮੁਖਰਜੀ ਦੇ ਬਿਆਨਾਂ ਅਤੇ ਗਵਾਹੀ ਦੇ ਆਧਾਰ ਉੱਤੇ ਹੀ ਚਿਦੰਬਰਮ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!