|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਫੌਜ ਨੇ ਲਾਪਤਾ ਭਾਰਤੀ ਨਾਗਰਿਕ ਭਾਰਤੀ ਫੌਜ ਨੂੰ ਸੌਂਪਿਆ

ਨਿਊਜ਼ ਡੈਸਕ : ਪਾਕਿਸਤਾਨੀ ਫੌਜ ਨੇ ਕਰੀਬ 15 ਮਹੀਨੇ ਪਹਿਲਾਂ ਲਾਪਤਾ ਹੋਏ ਇਕ ਭਾਰਤੀ ਨਾਗਰਿਕ ਨੂੰ ਵੀਰਵਾਰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) 'ਤੇ ਭਾਰਤੀ ਫੌਜ ਦੇ ਹਵਾਲੇ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਪੁੰਛ ਦੇ ਕਾਸਬਾ ਪਿੰਡ ਦਾ ਵਸਨੀਕ ਮੁਹੰਮਦ ਜਾਵੇਦ (37) ਦਸੰਬਰ 2020 'ਚ ਲਾਪਤਾ ਹੋ ਗਿਆ ਸੀ ਤੇ ਉਸ ਦਾ ਕਿਤੇ ਵੀ ਪਤਾ ਨਹੀਂ ਲੱਗ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ਫੌਜ ਨੇ ਲਾਪਤਾ ਭਾਰਤੀ ਨਾਗਰਿਕ ਭਾਰਤੀ ਫੌਜ ਨੂੰ ਸੌਂਪਿਆ
📷 NRI Post Desk

ਨਿਊਜ਼ ਡੈਸਕ : ਪਾਕਿਸਤਾਨੀ ਫੌਜ ਨੇ ਕਰੀਬ 15 ਮਹੀਨੇ ਪਹਿਲਾਂ ਲਾਪਤਾ ਹੋਏ ਇਕ ਭਾਰਤੀ ਨਾਗਰਿਕ ਨੂੰ ਵੀਰਵਾਰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) 'ਤੇ ਭਾਰਤੀ ਫੌਜ ਦੇ ਹਵਾਲੇ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਪੁੰਛ ਦੇ ਕਾਸਬਾ ਪਿੰਡ ਦਾ ਵਸਨੀਕ ਮੁਹੰਮਦ ਜਾਵੇਦ (37) ਦਸੰਬਰ 2020 'ਚ ਲਾਪਤਾ ਹੋ ਗਿਆ ਸੀ ਤੇ ਉਸ ਦਾ ਕਿਤੇ ਵੀ ਪਤਾ ਨਹੀਂ ਲੱਗਾ। ਪਾਕਿਸਤਾਨੀ ਫੌਜ ਨੇ ਹਾਲ ਹੀ 'ਚ ਭਾਰਤੀ ਫੌਜ ਨਾਲ ਸੰਪਰਕ ਕੀਤਾ ਤੇ ਜਾਵੇਦ ਦੇ ਸਰਹੱਦ ਪਾਰ ਕਰਨ ਦੀ ਸੂਚਨਾ ਦਿੱਤੀ।

ਸੰਬੰਧਿਤ ਖ਼ਬਰਾਂ

ਜਾਵੇਦ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸੰਕੇਤ ਮਿਲਿਆ ਕਿ ਹੋ ਸਕਦਾ ਹੈ ਕਿ ਉਹ ਅਣਜਾਣੇ 'ਚ ਕੰਟਰੋਲ ਰੇਖਾ ਪਾਰ ਕਰ ਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) 'ਚ ਚਲਾ ਗਿਆ ਹੋਵੇ, ਜਿਸ ਕਰਕੇ ਫੌਜ ਨੇ ਸਥਾਨਕ ਪੁਲਸ ਨਾਲ ਵੇਰਵਿਆਂ ਦੀ ਜਾਂਚ ਕੀਤੀ, ਜਿਸ 'ਚ ਜਾਵੇਦ ਦੇ ਆਪਣੀ ਰਿਹਾਇਸ਼ ਤੋਂ ਲਾਪਤਾ ਹੋਣ ਦੀ ਪੁਸ਼ਟੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਨੇ ਜਾਵੇਦ ਨੂੰ ਸਥਾਨਕ ਪੁਲਸ ਤੇ ਨਾਗਰਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਪੁੰਛ 'ਚ ਕੰਟਰੋਲ ਰੇਖਾ 'ਤੇ ਚੱਕਾ ਦਾ ਬਾਗ ਕਰਾਸਿੰਗ ਪੁਆਇੰਟ 'ਤੇ ਭਾਰਤੀ ਫੌਜ ਨੂੰ ਸੌਂਪ ਦਿੱਤਾ। ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਜਾਵੇਦ ਨੂੰ ਉਸ ਦੇ ਪਰਿਵਾਰ ਹਵਾਲੇ ਕੀਤਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!