|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ਵਲੋਂ ਘੱਲੂਘਾਰੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ ਕਰਨ ਦੀ ਸਾਜ਼ਿਸ਼ - ਐੱਸਐੱਸੀ ਵਿਕਰਮਜੀਤ ਦੁੱਗਲ

ਅੰਮ੍ਰਿਤਸਰ : ਪਾਕਿਸਤਾਨ ਤੋਂ ਸਾਕਾ ਨੀਲਾ ਤਾਰਾ ਦੀ ਬਰਸੀ (6 ਜੂਨ) ਮੌਕੇ ਪੰਜਾਬ 'ਚ ਅਸ਼ਾਂਤੀ ਫੈਲਾਉਣ ਅਤੇ ਵੱਡੀ ਵਾਰਦਾਤ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਇਸ ਦਾ ਵੱਡਾ ਸਬੂਤ ਮਿਲਿਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਐਤਵਾਰ ਨੂੰ ਅੰਮ੍ਰਿਤਸਰ 'ਚ ਦੋ ਹੈਂਡ ਗਰਨੇਡ ਮਿਲੇ ਸਨ, ਉਹ ਪਾਕਿਸਤਾਨ ਤੋਂ ਭੇਜੇ ਗਏ ਹਨ। ਪੁਲਿਸ ਹੁਣ ਪੂਰੇ ਮਾਮਲੇ ਦੀ ਡੂੰਘੀ ਜਾਂਚ ਅਤੇ ਪਾਕਿਸ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ : ਪਾਕਿਸਤਾਨ ਤੋਂ ਸਾਕਾ ਨੀਲਾ ਤਾਰਾ ਦੀ ਬਰਸੀ (6 ਜੂਨ) ਮੌਕੇ ਪੰਜਾਬ 'ਚ ਅਸ਼ਾਂਤੀ ਫੈਲਾਉਣ ਅਤੇ ਵੱਡੀ ਵਾਰਦਾਤ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਇਸ ਦਾ ਵੱਡਾ ਸਬੂਤ ਮਿਲਿਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਐਤਵਾਰ ਨੂੰ ਅੰਮ੍ਰਿਤਸਰ 'ਚ ਦੋ ਹੈਂਡ ਗਰਨੇਡ ਮਿਲੇ ਸਨ, ਉਹ ਪਾਕਿਸਤਾਨ ਤੋਂ ਭੇਜੇ ਗਏ ਹਨ। ਪੁਲਿਸ ਹੁਣ ਪੂਰੇ ਮਾਮਲੇ ਦੀ ਡੂੰਘੀ ਜਾਂਚ ਅਤੇ ਪਾਕਿਸਤਾਨ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਨੂੰ ਅਸਫਲ ਕਰਨ ਵਿਚ ਜੁਟ ਗਈ ਹੈ। ਪੁਲਿਸ ਨੇ ਅੰਮ੍ਰਿਤਸਰ ਅਤੇ ਸਰਹੱਦੀ ਖੇਤਰ ਵਿਚ ਸੁਰੱਖਿਆ ਬੇਹਦ ਮਜ਼ਬੂਤ ਕਰ ਦਿੱਤੀ ਹੈ।ਅੰਮ੍ਰਿਤਸਰ ਦੇ ਐੱਸਐੱਸੀ ਵਿਕਰਮਜੀਤ ਦੁੱਗਲ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ ਕਿ ਪਾਕਿਸਤਾਨ 'ਚ ਰਹਿ ਰਹੇ ਅੱਤਵਾਦੀ ਹੈੱਪੀ ਪੀਐੱਚਡੀ ਦੇ ਇਸ਼ਾਰੇ 'ਤੇ ਐਤਵਾਰ ਨੂੰ ਅੰਮ੍ਰਿਤਸਰ ਵਿਚ ਮਿਲੇ ਦੇ ਗ੍ਰਨੇਡ ਪਹੁੰਚੇ ਸਨ। ਦੁੱਗਲ ਨੇ ਦੱਸਿਆ ਕਿ ਬਾਰਡਰ 'ਤੇ ਬੈਠੇ ਤਸਕਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।

ਸੰਬੰਧਿਤ ਖ਼ਬਰਾਂ

ਐੱਸਐੱਸਪੀ ਨੇ ਦੱਸਿਆ ਕਿ ਗ੍ਰਨੇਡ ਨਾਲ ਮਿਲੇ ਮੋਬਾਈਲ ਫੋਨ ਦੀ ਡਿਟੇਲ ਖੰਗਾਲੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਖ਼ੁਫੀਆ ਏਜੰਸੀਆਂ ਦੇ ਅਲਰਟ 'ਤੇ ਪੁਲਿਸ ਨੇ ਐਤਵਾਰ ਤੜਕੇ ਸਾਢੇ ਚਾਰ ਵਜੇ ਦੋ ਅੱਤਵਾਦੀਆਂ ਤੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਸਨ। ਇਹ ਗ੍ਰਨੇਡ ਬਾਈਕ ਸਵਾਰ ਦੋ ਲੋਕਾਂ ਤੋਂ ਬਰਾਮਦ ਕੀਤੇ ਗਏ ਸਨ। ਇਹ ਗਰਨੇਡ ਰਾਜਾਸਾਂਸੀ ਦੇ ਹਰਸ਼ਾਛੀਨਾ ਬੱਸ ਅੱਡੇ ਨੇੜਿਓਂ ਮਿਲੇ। ਇਸ ਦੌਰਾਨ ਦੋਨੋਂ ਬਾਈਕ ਸਵਾਰ ਪੁਲਿਸ ਨੂੰ ਧੋਖਾ ਦੇ ਕੇ ਫ਼ਰਾਰ ਹੋ ਗੇ। ਪੁਲਿਸ ਨੇ ਦੱਸਿਆ ਕਿ ਇੱਥੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਇਕ ਬਾਈਕ 'ਤੇ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੂੰ ਦੇਖਿਆ ਤਾਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਬਾਈਕ ਦੇ ਪਿੱਛੇ ਬੈਠੇ ਸਵਾਰ ਨੇ ਆਪਣੇ ਮੋਢੇ 'ਤੇ ਬੈਗ ਟੰਗਿਆ ਹੋਇਆ ਸੀ। ਪੁਲਿਸ ਨੂੰ ਦੇਖਦੇ ਹੀ ਉਨ੍ਹਾਂ ਬਾਈਕ ਭਜਾ ਲਈ। ਹੈੱਡ ਕਾਂਸਟੇਬਲ ਤੇਜਿੰਦਰ ਸਿੰਘ ਅਤੇ ਕਾਂਸਟੇਬਲ ਹਰਪ੍ਰਤਾਪ ਸਿੰਘ ਨੇ ਪਿੱਛਾ ਕਰ ਕੇ ਉਨ੍ਹਾਂ ਨੂੰ ਫੜ ਲਿਆ ਪਰ ਉਹ ਕਿਸੇ ਤਰ੍ਹਾਂ ਖ਼ੁਦ ਨੂੰ ਛੁਡਾਉਣ 'ਚ ਕਾਮਯਾਬ ਰਿਹਾ। ਨੌਜਵਾਨ ਦੇ ਮੋਢੇ 'ਤੇ ਟੰਗਿਆ ਬੈਗ ਜ਼ਮੀਨ 'ਤੇ ਡਿੱਗ ਗਿਆ। ਪੁਲਿਸ ਨੇ ਬੈਗ ਖੋਲ੍ਹ ਕੇ ਦੇਖਿਆ ਤਾਂ ਉਸ ਵਿਚੋਂ ਦੋ ਹੈਂਡ ਗ੍ਰਨੇਡ ਬਰਾਮਦ ਹੋਏ। ਦੱਸਿਆ ਜਾਂਦਾ ਹੈ ਕਿ ਇਕ ਗ੍ਰਨੇਡ 'ਤੇ ਬੀ/30 ਅਤੇ ਦੂਸਰੇ ਪਾਸੇ ਇੰਗਲਿਸ਼ 'ਚ ਜ਼ੈਡ ਲਿਖਿਆ ਸੀ। ਉਨ੍ਹਾਂ 'ਤੇ ਲਿਵਰ ਤੇ ਪਿਨ ਲੱਗੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!