|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਯੁੱਧਿਆ ਫ਼ੈਸਲਾ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਦੇਣਾ ਗ਼ਲਤ : ਪਾਕਿ

ਲਾਹੌਰ ਡੈਸਕ (Vikram Sehajpal) : ਅਯੁੱਧਿਆ ਮਾਮਲੇ 'ਤੇ ਭਾਰਤੀ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਵੀ ਨਜ਼ਰਾਂ ਟਿਕੀਆਂ ਹੋਈਆਂ ਸਨ। ਪਾਕਿਸਤਾਨ ਦੇ ਜ਼ਿਆਦਾਤਰ ਪ੍ਰਮੁੱਖ ਅਖ਼ਬਾਰਾਂ ਵਿੱਚ ਅਯੁੱਧਿਆ ਮਾਮਲੇ ਨੂੰ ਪ੍ਰਮੁੱਖਤਾ ਨਾਲ ਜਗ੍ਹਾ ਦਿੱਤੀ ਗਈ ਹੈ। ਇਸੇ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਯੁੱਧਿਆ ਮਾਮਲੇ ਉੱਤੇ ਫ਼ੈਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ ਡੈਸਕ (Vikram Sehajpal) : ਅਯੁੱਧਿਆ ਮਾਮਲੇ 'ਤੇ ਭਾਰਤੀ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਵੀ ਨਜ਼ਰਾਂ ਟਿਕੀਆਂ ਹੋਈਆਂ ਸਨ। ਪਾਕਿਸਤਾਨ ਦੇ ਜ਼ਿਆਦਾਤਰ ਪ੍ਰਮੁੱਖ ਅਖ਼ਬਾਰਾਂ ਵਿੱਚ ਅਯੁੱਧਿਆ ਮਾਮਲੇ ਨੂੰ ਪ੍ਰਮੁੱਖਤਾ ਨਾਲ ਜਗ੍ਹਾ ਦਿੱਤੀ ਗਈ ਹੈ। ਇਸੇ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਯੁੱਧਿਆ ਮਾਮਲੇ ਉੱਤੇ ਫ਼ੈਸਲੇ ਦੀ ਟਾਈਮਿੰਗ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਹੈ।

ਸੰਬੰਧਿਤ ਖ਼ਬਰਾਂ

ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਜਿਸ ਦਿਨ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਹੋ ਰਿਹਾ ਹੈ, ਉਸੇ ਵੇਲੇ ਅਯੁੱਧਿਆਮਾਮਲੇ 'ਤੇ ਫ਼ੈਸਲਾ ਸੁਣਾਇਆ ਜਾ ਰਿਹਾ ਹੈ। ਅਖ਼ਬਾਰ 'ਡਾਨ' ਨਾਲ ਗੱਲਬਾਤ ਦੌਰਾਨ ਕੁਰੈਸ਼ੀ ਨੇ ਕਿਹਾ ਕਿ ਕੀ ਅਯੁੱਧਿਆ ਮਾਮਲੇ 'ਤੇ ਫ਼ੈਸਲੇ ਲਈ ਕੁਝ ਦਿਨਾਂ ਦੀ ਉਡੀਕ ਨਹੀਂ ਕੀਤੀ ਜਾ ਸਕਦੀ ਸੀ? ਅਜਿਹੀ ਖ਼ੁਸ਼ੀ ਮੌਕੇ ਗ਼ੈਰ-ਸੰਵੇਦਨਸ਼ੀਲਤਾ ਵੇਖ ਕੇ ਮੈਂ ਬਹੁਤ ਦੁਖੀ ਹਾਂ।

ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਕਿਹਾ ਕਿ ਤੁਹਾਨੂੰ ਖ਼ੁਸ਼ੀ ਦੇ ਇਸ ਮੌਕੇ ਸ਼ਾਮਲ ਹੋਣਾ ਚਾਹੀਦਾ ਸੀ ਤੇ ਲੋਕਾਂ ਦਾ ਧਿਆਨ ਭਟਕਾਉਣ ਦਾ ਜਤਨ ਨਹੀਂ ਕਰਨਾ ਚਾਹੀਦਾ ਸੀ। ਅਯੁੱਧਿਆ ਮਾਮਲਾ ਨਾਜ਼ੁਕ ਮੁੱਦਾ ਹੈ ਤੇ ਇਸ ਨੂੰ ਅੱਜ ਖ਼ੁਸ਼ੀ ਦੇ ਦਿਹਾੜੇ ਦਾ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!