|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ਹੈਕ - ਪਾਕਿ ਅਫਸਰਾਂ ਨੇ ਭਾਰਤ ਤੇ ਲਾਏ ਹੈਕਿੰਗ ਦੇ ਦੋਸ਼

ਲਾਹੌਰ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ਹੈਕ ਕਰ ਲਈ ਗਈ ਹੈ। ਮੰਤਰਾਲੇ ਦੇ ਅਫਸਰਾਂ ਨੇ ਇਸ ਬਾਬਤ ਜਾਣਕਾਰੀ ਮੀਡੀਆ ਨੂੰ ਦਿੱਤੀ। ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਮੁਤਾਬਕ ਕਈ ਦੇਸ਼ਾਂ ਦੇ ਲੋਕਾਂ ਨੇ ਦੱਸਿਆ ਕਿ ਉਹ ਵੈਬਸਾਈਟ ਨੂੰ ਖੋਲ ਨਹੀਂ ਪਾ ਰਹੇ ਸਨ। ਪਾਕਿ ਅਫਸਰਾਂ ਨੇ ਭਾਰਤ ਵਲੋਂ ਹੈਕਿੰਗ ਹੋਣ

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ਹੈਕ ਕਰ ਲਈ ਗਈ ਹੈ। ਮੰਤਰਾਲੇ ਦੇ ਅਫਸਰਾਂ ਨੇ ਇਸ ਬਾਬਤ ਜਾਣਕਾਰੀ ਮੀਡੀਆ ਨੂੰ ਦਿੱਤੀ। ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਮੁਤਾਬਕ ਕਈ ਦੇਸ਼ਾਂ ਦੇ ਲੋਕਾਂ ਨੇ ਦੱਸਿਆ ਕਿ ਉਹ ਵੈਬਸਾਈਟ ਨੂੰ ਖੋਲ ਨਹੀਂ ਪਾ ਰਹੇ ਸਨ। ਪਾਕਿ ਅਫਸਰਾਂ ਨੇ ਭਾਰਤ ਵਲੋਂ ਹੈਕਿੰਗ ਹੋਣ ਦਾ ਖਦਸ਼ਾ ਜਤਾਇਆ ਹੈ।

ਸੰਬੰਧਿਤ ਖ਼ਬਰਾਂ

ਫੈਜ਼ਲ ਨੇ ਕਿਹਾ ਕਿ ਆਈ.ਟੀ. ਟੀਮ ਵੈਬਸਾਈਟ ਖੋਲ੍ਹਣ ਦੀ ਕੋਸ਼ਿਸ਼ ਵਿਚ ਲੱਗੀਆਂ ਹੋਈਆਂ ਹਨ। ਹਾਲਾਂਕਿ ਪਾਕਿਸਤਾਨ ਵਿਚ ਵੈਬਸਾਈਟ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਚੱਲ ਰਹੀ ਹੈ। ਦਸਣਯੋਗ ਹੈ ਕਿ ਪਾਕਿ ਵਿਦੇਸ਼ ਮੰਤਰਾਲੇ ਮੁਤਾਬਕ ਆਸਟ੍ਰੇਲੀਆ, ਸਾਊਦੀ ਅਰਬ, ਯੂ.ਕੇ. ਅਤੇ ਨੀਦਰਲੈਂਡ ਨੇ ਵੈਬਸਾਈਟ ਖੋਲ੍ਹਣ ਵਿਚ ਪ੍ਰੇਸ਼ਾਨੀ ਆਉਣ ਦੀ ਗੱਲ ਕਹੀ। ਪੁਲਵਾਮਾ ਹਮਲੇ ਦੇ ਤਿੰਨ ਦਿਨ ਬਾਅਦ ਪਾਕਿ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ਹੈਕ ਹੋਣ ਦੀ ਖਬਰ ਆਈ ਹੈ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!