|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਤਵਾਦੀ ਹਾਫਿਜ਼ ਸਈਦ ਨੂੰ ਲੈ ਕੇ ਸਖ਼ਤ ਹੋਇਆ ਪਾਕਿਸਤਾਨ

ਲਾਹੌਰ (ਵਿਕਰਮ ਸਹਿਜਪਾਲ) : ਪਾਕਿਤਸਾਨ ਸਰਕਾਰ ਨੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਇਦ ਅਤੇ ਉਸ ਦੇ ਤਿੰਨ ਹੋਰ ਮੈਂਬਰਾਂ ਵਿਰੁੱਧ ਅੱਤਵਾਦੀਆਂ ਨੂੰ ਫੰਡਿੰਗ ਕਰਨ ਸਬੰਧੀ ਮਾਮਲੇ 'ਚ ਕੇਸ ਦਰਜ ਕੀਤਾ ਹੈ। ਪੰਜਾਬ ਅੱਤਵਾਦ ਰੋਕੂ ਵਿਭਾਗ ਨੇ ਹਾਫਿਜ਼ ਦੇ ਪਾਬੰਦੀ ਵਾਲੇ ਸੰਗਠਨਾਂ ਵਿਰੁੱਧ ਕਾਰਵਾਈ ਕੀਤੀ ਹੈ। ਅੱਤਵਾਦ ਰੋਕੂ ਕਾਨੂੰਨ ਤਹਿਤ ਪੰਜ ਪਾਬੰਦੀ ਵਾਲੇ ਸੰਗਠਨਾਂ ਵਿਰੁੱਧ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (ਵਿਕਰਮ ਸਹਿਜਪਾਲ) : ਪਾਕਿਤਸਾਨ ਸਰਕਾਰ ਨੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਇਦ ਅਤੇ ਉਸ ਦੇ ਤਿੰਨ ਹੋਰ ਮੈਂਬਰਾਂ ਵਿਰੁੱਧ ਅੱਤਵਾਦੀਆਂ ਨੂੰ ਫੰਡਿੰਗ ਕਰਨ ਸਬੰਧੀ ਮਾਮਲੇ 'ਚ ਕੇਸ ਦਰਜ ਕੀਤਾ ਹੈ। ਪੰਜਾਬ ਅੱਤਵਾਦ ਰੋਕੂ ਵਿਭਾਗ ਨੇ ਹਾਫਿਜ਼ ਦੇ ਪਾਬੰਦੀ ਵਾਲੇ ਸੰਗਠਨਾਂ ਵਿਰੁੱਧ ਕਾਰਵਾਈ ਕੀਤੀ ਹੈ। ਅੱਤਵਾਦ ਰੋਕੂ ਕਾਨੂੰਨ ਤਹਿਤ ਪੰਜ ਪਾਬੰਦੀ ਵਾਲੇ ਸੰਗਠਨਾਂ ਵਿਰੁੱਧ ਲਾਹੌਰ, ਗੁਜਰਾਂਵਾਲਾ ਅਤੇ ਮੁਲਤਾਨ 'ਚ ਦਾਵਾਤੁਲ ਇਰਸ਼ਾਦ ਟਰੱਸਟ, ਮੋਏਜ ਬਿਨ ਜਵਾਲ ਟਰੱਸਟ, ਅਲ ਅਨਫਾਲ ਟਰੱਸਟ, ਅਲ ਮਦੀਨਾ ਫਾਊਂਡੇਸ਼ਨ ਟਰੱਸਟ ਅਤੇ ਅਲਹਮਦਾਦ ਟਰੱਸਟ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ ਮਾਮਲਿਆਂ 'ਚ ਹਾਫਿਜ਼ ਸਇਦ, ਅਬਦੁੱਲ ਰਹਿਮਾਨ ਮੱਕੀ, ਅਮੀਰ ਹਮਜਾ ਅਤੇ ਮੁਹੰਮਦ ਯਾਹਿਆ ਅਜੀਜ਼ ਸ਼ਾਮਲ ਹਨ।ਇਨ੍ਹਾਂ 'ਤੇ ਜੋ ਦੋਸ਼ ਲਗਾਏ ਗਏ ਹਨ ਉਨ੍ਹਾਂ ਵਿੱਚ ਚੈਰਿਟੀ ਦੇ ਨਾਂ 'ਤੇ ਅੱਤਵਾਦ ਲਈ ਫੰਡ ਪ੍ਰਮੁੱਖ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦ ਸਮੂਹਾਂ ਵਿਰੁੱਧ ਕਾਰਵਾਈ ਨੂੰ ਲੈ ਕੇ ਪਾਕਿਸਤਾਨ 'ਤੇ ਵਧੇ ਕੌਮਾਂਤਰੀ ਦਬਾਅ ਵਿਚਕਾਰ ਇਹ ਕਦਮ ਚੁੱਕਿਆ ਗਿਆ ਹੈ। ਪਾਕਿਸਤਾਨ ਦੇ ਅੱਤਵਾਦ ਰੋਕੂ ਵਿਭਾਗ ਨੇ ਕਿਹਾ ਹੈ ਕਿ ਉਸ ਨੇ ਪੰਜ ਟਰੱਸਟਾਂ ਰਾਹੀਂ ਰਕਮ ਇਕੱਠੀ ਕਰਕੇ ਅੱਤਵਾਦ ਨੂੰ ਵਿੱਤੀ ਮਦਦ ਮੁਹੱਈਆ ਕਰਵਾਉਣ ਲਈ ਜਮਾਤ-ਉਦ-ਦਾਵਾ ਦੇ ਮੁਖੀ ਅਤੇ 12 ਸਹਿਯੋਗੀਆਂ ਵਿਰੁੱਧ 23 ਮਾਮਲੇ ਦਰਜ ਕੀਤੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!