|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਾਲਿਬਾਨੀਆਂ ਦਾ ਸਮਰਥਕ ਹੈ ਪਾਕਿਸਤਾਨ : ਰਾਸ਼ਟਰਪਤੀ ਅਸ਼ਰਫ ਗਨੀ

ਕਾਬੁਲ (ਦੇਵ ਇੰਦਰਜੀਤ) : ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਸ਼ੁੱਕਰਵਾਰ ਨੂੰ ਇੱਥੇ ਅੰਤਰਰਾਸ਼ਟਰੀ ਸਿਖ਼ਰ ਸੰਮੇਲਨ ਵਿਚ ਪਾਕਿਸਤਾਨ ’ਤੇ ਤਾਲਿਬਾਨ ਨੂੰ ਸਮਰਥਨ ਦੇਣ ਨੂੰ ਲੈ ਕੇ ਜੰਮ ਕੇ ਨਿਸ਼ਾਨਾ ਵਿੰਨ੍ਹਿਆ । ਗਨੀ ਨੇ ‘ਮੱਧ ਅਤੇ ਦੱਖਣੀ ਏਸ਼ੀਆ-ਖੇਤਰੀ ਸੰਪਰਕ ਚੁਣੌਤੀਆਂ ਅਤੇ ਮੌਕਿਆਂ’ ’ਤੇ ਆਯੋਜਿਤ ਸਿਖ਼ਰ ਸੰਮੇਲਨ ਵਿਚ ਕਿਹਾ ਕਿ ਪਿਛਲੇ ਮਹੀਨੇ ਪਾਕਿਸਤਾਨ ਅਤੇ ਹੋਰ ਸਥਾਨ

NRI Post Desk · 1958 ਦਿਨ ਪਹਿਲਾਂ · ਅੱਪਡੇਟ 1958 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਾਲਿਬਾਨੀਆਂ ਦਾ ਸਮਰਥਕ ਹੈ ਪਾਕਿਸਤਾਨ : ਰਾਸ਼ਟਰਪਤੀ ਅਸ਼ਰਫ ਗਨੀ
📷 NRI Post Desk

ਕਾਬੁਲ (ਦੇਵ ਇੰਦਰਜੀਤ) : ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਸ਼ੁੱਕਰਵਾਰ ਨੂੰ ਇੱਥੇ ਅੰਤਰਰਾਸ਼ਟਰੀ ਸਿਖ਼ਰ ਸੰਮੇਲਨ ਵਿਚ ਪਾਕਿਸਤਾਨ ’ਤੇ ਤਾਲਿਬਾਨ ਨੂੰ ਸਮਰਥਨ ਦੇਣ ਨੂੰ ਲੈ ਕੇ ਜੰਮ ਕੇ ਨਿਸ਼ਾਨਾ ਵਿੰਨ੍ਹਿਆ । ਗਨੀ ਨੇ ‘ਮੱਧ ਅਤੇ ਦੱਖਣੀ ਏਸ਼ੀਆ-ਖੇਤਰੀ ਸੰਪਰਕ ਚੁਣੌਤੀਆਂ ਅਤੇ ਮੌਕਿਆਂ’ ’ਤੇ ਆਯੋਜਿਤ ਸਿਖ਼ਰ ਸੰਮੇਲਨ ਵਿਚ ਕਿਹਾ ਕਿ ਪਿਛਲੇ ਮਹੀਨੇ ਪਾਕਿਸਤਾਨ ਅਤੇ ਹੋਰ ਸਥਾਨਾਂ ਤੋਂ 10,000 ਤੋਂ ਜ਼ਿਆਦਾ ਜੇਹਾਦੀ ਲੜਾਕਿਆਂ ਦੀ ਆਮਦ ਦੇ ਨਾਲ-ਨਾਲ ਉਨ੍ਹਾਂ ਦੇ ਸਹਿਯੋਗੀਆਂ ਅਤੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ ਸਮਰਥਨ ਦੇ ਖ਼ੂਫੀਆ ਸੰਕੇਤ ਮਿਲੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਜੇਹਾਦੀ ਲੜਾਕੇ ਅਫਗਾਨਿਸਤਾਨ ਵਿਚ ਪ੍ਰਵੇਸ਼ ਕਰ ਰਹੇ ਹਨ ਅਤੇ ਉਥੇ ਹਿੰਸਾ ਕਰ ਰਹੇ ਹਨ। ਉਨ੍ਹਾਂ ਨੇ ਪਾਕਿਸਤਾਨ ਨੂੰ ਅਫਗਾਨਿਸਤਾਨ ਵਿਚ ਸ਼ਾਂਤੀ ਅਤੇ ਦੁਸ਼ਮਣੀ ਦੇ ਖ਼ਾਤਮੇ ਲਈ ਆਪਣੇ ਪ੍ਰਭਾਵ ਅਤੇ ਲਾਭ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਵਿਸ਼ਵਾਸਯੋਗ ਅੰਤਰਰਾਸ਼ਟਰੀ ਨਿਰੀਖਕਾਂ ਦੀ ਰਿਪੋਰਟ ਹੈ ਕਿ ਤਾਲਿਬਾਨ ਨੇ ਅੱਤਵਾਦੀ ਸੰਗਠਨਾਂ ਨਾਲ ਆਪਣੇ ਸਬੰਧਾਂ ਨੂੰ ਤੋੜਨ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਅਫਗਾਨੀ ਰਾਸ਼ਟਰਪਤੀ ਨੇ ਤਾਲਿਬਾਨ ਨੂੰ ਹਿੰਸਾ ਬੰਦ ਕਰਨ ਅਤੇ ਰਾਜਨੀਤਕ ਪ੍ਰਕਿਰਿਆ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘ਅਸੀਂ ਤਾਲਿਬਾਨ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਉਦੋਂ ਤੱਕ ਸਾਹਮਣਾ ਕਰਨ ਲਈ ਤਿਆਰ ਹਾਂ, ਜਦੋਂ ਤੱਕ ਉਨ੍ਹਾਂ ਨੂੰ ਇਹ ਅਹਿਸਾਸ ਨਹੀਂ ਹੋ ਜਾਂਦਾ ਕਿ ਰਾਜਨੀਤਕ ਹੱਲ ਹੀ ਅੱਗੇ ਵੱਧਣ ਦਾ ਇਕਮਾਤਰ ਰਸਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!